04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪੰਜਾਬ ਸਰਕਾਰ ਭੱਜੀ ਆਪਣੇ ਵਾਅਦਿਆਂ ਤੋਂ ਡੀ.ਐਸ.ਟੀ. ਇੰਸਟਰਕਟਰਾਂ ਵਲੋਂ ਪੱਕੇ ਧਰਨੇ ਦਾ ਐਲਾਨ

ਅਜੀਤ ਡੈਸਕ 20-07-2026
ਮੋਗਾ, 19 ਜੁਲਾਈ (ਸੁਰਿੰਦਰਪਾਲ ਸਿੰਘ)-ਆਲ ਪੰਜਾਬ ਡੀ.ਐਸ.ਟੀ. ਸੀ.ਟੀ.ਐਸ. ਕੰਟਰੈਕਟ ਇੰਸਟਰਕਟਰ ਯੂਨੀਅਨ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਅਸੀਂ ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈ. ਵਿਚ ਬਹੁਤ ਹੀ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਾਂ। ਸਾਡੀ ਭਰਤੀ ਪੂਰੇ ਪਾਰਦਰਸ਼ੀ ਤਰੀਕੇ ਨਾਲ ਹੋਈ ਹੈ ਅਤੇ ਅਸੀਂ ਆਪਣੀਆਂ ਇਸ ਪੋਸਟ ਸਬੰਧੀ ਯੋਗਤਾਵਾਂ ਵੀ ਪੂਰੀਆਂ ਕਰਦੇ ਹਾਂ। ਬਹੁਤ ਹੀ ਲੰਮੇ ਸਮੇਂ ਤੋਂ ਲਗਾਤਾਰ ਸੰਘਰਸ਼ ਤੋਂ ਬਾਅਦ ਬਹੁਤ ਵਾਰ ਮੁੱਖ ਮੰਤਰੀ ਭਗਵੰਤ ਮਾਨ ਤਕਨੀਕੀ ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗਾਂ ਕੀਤੀਆਂ ਗਈਆਂ ਜਿਸ ਵਿਚ ਉਨ੍ਹਾਂ ਨੇ ਸਾਡੀਆਂ ਜਾਇਜ਼ ਮੰਗਾਂ ਜਿਵੇਂ ਕਿ 58 ਸਾਲ ਤੱਕ ਸੇਵਾ ਸੁਰੱਖਿਆ ਦੇ ਕੇ ਵਿਭਾਗ ਅਧੀਨ ਕਰ ਕੇ ਤਨਖ਼ਾਹਾਂ ਵਿਚ ਵਾਧਾ ਕਰਨ ਉੱਪਰ ਵਿਸ਼ਵਾਸ ਦਿਵਾਇਆ ਕਿ ਬਹੁਤ ਜਲਦ ਹੀ ਤੁਹਾਨੂੰ ਵਿਭਾਗ ਅਧੀਨ ਲੈ ਕੇ ਤੁਹਾਡੀਆਂ ਤਨਖ਼ਾਹਾਂ ਵਿਚ ਵਾਧਾ ਕਰ ਦਿੱਤਾ ਜਾਵੇਗਾ ਪਰੰਤੂ ਹੁਣ ਸਰਕਾਰ ਆਪਣੇ ਵਾਅਦਿਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ ਕਿਉਂਕਿ ਹੁਣ ਪੰਜਾਬ ਸਰਕਾਰ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੁਆਰਾ ਆਈ.ਟੀ.ਆਈ. ਵਿਚ ਕਰਾਫ਼ਟ ਇੰਸਟਰਕਟਰਾਂ ਦੀਆਂ 681 ਪੋਸਟਾਂ ਦੀ ਭਰਤੀ ਲਈ ਨਵਾਂ ਭਰਤੀ ਨੋਟੀਫ਼ਿਕੇਸ਼ਨ 2026 ਜਾਰੀ ਕਰ ਦਿੱਤਾ ਹੈ ਅਤੇ ਪਹਿਲਾਂ ਲੱਗੇ ਇੰਸਟਰਕਟਰ ਜੋ ਯੋਗਤਾਵਾਂ ਪੂਰੀਆਂ ਕਰਦੇ ਹਨ ਤੇ ਲੱਗੇ ਹੋਏ ਓਵਰਏਜ ਵੀ ਹੋ ਚੁੱਕੇ ਹਨ, ਉਨ੍ਹਾਂ ਦੇ ਉੱਪਰ ਬੇਰੁਜ਼ਗਾਰੀ ਦੀ ਦੁਬਾਰਾ ਤਲਵਾਰ ਲਟਕਾ ਦਿੱਤੀ ਹੈ। ਇਸ ਤੋਂ ਇਸ ਤਰ੍ਹਾਂ ਜਾਪਦਾ ਹੈ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਪਹਿਲਾਂ ਜਾਂ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਜੋ ਕੱਚੇ ਮੁਲਾਜ਼ਮਾਂ ਨੂੰ ਲੈ ਕੇ ਸਟੇਜਾਂ ਉੱਪਰ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ, ਹੁਣ ਮਾਨ ਸਾਹਿਬ ਦੁਆਰਾ ਕੀਤੇ ਵਾਅਦੇ ਖੋਖਲੇ ਜਾਪਦੇ ਹਨ। ਇਸ ਤੋਂ ਤੰਗ ਆ ਕੇ ਯੂਨੀਅਨ ਵਲੋਂ ਸਰਕਾਰ ਨੂੰ ਇਹ ਚੁਣੌਤੀ ਦਿੰਦਿਆਂ ਕਿਹਾ ਗਿਆ ਕਿ ਜੇਕਰ ਇਸ ਭਾਰਤੀ ਤੋਂ ਪਹਿਲਾਂ ਕੁਝ ਹੀ ਦਿਨਾਂ ਵਿਚ ਸਾਡੇ ਨਾਲ ਕੀਤੇ ਵਾਅਦੇ ਅਨੁਸਾਰ ਸਾਡੀਆਂ ਜਾਇਜ਼ ਮੰਗਾਂ ਨੂੰ ਪੂਰਾ ਨਾ ਕਰਦੇ ਹੋਏ ਸਾਨੂੰ ਵਿਭਾਗ ਅਧੀਨ ਜਾਂ ਕਿਸੇ ਪਾਲਿਸੀ ਵਿਚ ਨਾ ਪਾਇਆ ਗਿਆ ਅਤੇ ਸਾਡੇ ਸਬੰਧ ਵਿਚ ਕੋਈ ਪਾਲਿਸੀ ਦੇ ਨੋਟੀਫ਼ਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਆਉਣ ਵਾਲੀ 25 ਜੁਲਾਈ ਨੂੰ ਸੰਗਰੂਰ ਵਿਖੇ ਅਣਮਿਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਵਿਚ ਅਗਰ ਕਿਸੇ ਪ੍ਰਕਾਰ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਤਕਨੀਕੀ ਸਿੱਖਿਆ ਵਿਭਾਗ ਦੀ ਹੋਵੇਗੀ। ਇਸ ਸਮੇਂ ਯੂਨੀਅਨ ਦੇ ਜ਼ਿਲ੍ਹਾ ਕੋਆਰਡੀਨੇਟਰ ਕੁਲਦੀਪ ਸਿੰਘ, ਹਰਵਿੰਦਰ ਸਿੰਘ ਫੂਲੇਵਾਲਾ, ਪ੍ਰਦੀਪ ਸਿੰਘ, ਹਰਜਿੰਦਰ ਸਿੰਘ ਅਜੀਤਵਾਲ, ਹਰਪਾਲ ਸਿੰਘ, ਵਿੰਦਰ ਸਿੰਘ ਤਲਵੰਡੀ, ਵਰਿੰਦਰ ਸਿੰਘ ਸਕੂਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਾਇਰ ਅੰਮ੍ਰਿਤ ਸਮਿਤੋਜ ਦੀ ਕਾਵਿ ਪੁਸਤਕ ‘ਕਿਉਂ ਕਹਾਂ ਅਲਵਿਦਾ’ ’ਤੇ ਵਿਚਾਰ-ਚਰਚਾ ਅਗਲੀ ਖ਼ਬਰ ਯੂ.ਕੇ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਮੁਕਾਬਲਿਆਂ ’ਚ ਹਾਸਿਲ ਕੀਤਾ ਪਹਿਲਾ, ਦੂਜਾ ਤੇ ਤੀਜਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।