07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਭਲਕੇ ਜ਼ਿਲ੍ਹਾ ਮੋਗਾ ਦੇ ਦੋਵੇਂ ਟੋਲ ਪਲਾਜ਼ੇ ਤਿੰਨ ਘੰਟੇ ਲਈ ਮੁਫ਼ਤ ਕਰਕੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 21-07-2026
ਮੋਗਾ, 20 ਜੁਲਾਈ (ਜਸਪਾਲ ਸਿੰਘ ਬੱਬੀ)-ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਜ਼ਿਲ੍ਹਾ ਮੋਗਾ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਦਫ਼ਤਰ ਮੋਗਾ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫ਼ੂਵਾਲਾ ਅਤੇ ਜਗਜੀਤ ਸਿੰਘ ਆਗੂ ਕੁਲ ਹਿੰਦ ਕਿਸਾਨ ਸਭਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਸਕੱਤਰ ਗੁਰਮੀਤ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਕਸ਼ਮੀਰ ਸਿੰਘ ਭੇਖਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਜਸਵਿੰਦਰ ਸਿੰਘ ਗਿੱਲ ਕਾਲੇਕੇ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬ੍ਰਾਹਮਕੇ ਅਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਬਲਾਕ ਪ੍ਰਧਾਨ ਗੁਰਨੇਕ ਸਿੰਘ ਦੌਲਤਪੁਰਾ ਸਮੇਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ। ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਅਮਰੀਕਾ ਭਾਰਤ ਮੁਕਤ ਵਪਾਰ ਸਮਝੌਤੇ (ਐਫ.ਟੀ.ਏ.) ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਸਮਝੌਤਾ ਭਾਰਤ ਦੀ ਖੇਤੀਬਾੜੀ, ਮੰਡੀ ਪ੍ਰਣਾਲੀ ਅਤੇ ਕਿਸਾਨਾਂ ਦੀ ਆਰਥਿਕਤਾ ਲਈ ਬਹੁਤ ਹੀ ਘਾਤਕ ਸਾਬਤ ਹੋਵੇਗਾ। ਇਸ ਸਮਝੌਤੇ ਨਾਲ ਬਹੁਰਾਸ਼ਟਰੀ ਕੰਪਨੀਆਂ ਨੂੰ ਫ਼ਾਇਦਾ ਹੋਵੇਗਾ, ਜਦਕਿ ਦੇਸ਼ ਦਾ ਕਿਸਾਨ ਹੋਰ ਵੱਡੇ ਸੰਕਟ ਵਿਚ ਫਸ ਜਾਵੇਗਾ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਦੇਸ਼-ਪੱਧਰੀ ਸੱਦੇ ਤਹਿਤ 22 ਜੁਲਾਈ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਜ਼ਿਲ੍ਹਾ ਮੋਗਾ ਦੇ ਦਾਰਾਪੁਰ ਟੋਲ ਪਲਾਜ਼ਾ ਅਤੇ ਕਮਾਲ ਕੇ ਕਾਂਵਾਂ ਵਾਲਾ ਪੱਤਣ ਟੋਲ ਪਲਾਜ਼ਾ ਤਿੰਨ ਘੰਟਿਆਂ ਲਈ ਮੁਫ਼ਤ ਕਰਵਾਏ ਜਾਣਗੇ। ਜ਼ਿਲ੍ਹੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਵੱਡੀ ਗਿਣਤੀ ਵਿਚ ਇਸ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਮੀਟਿੰਗ ਵਿਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਦਾ ਵੀ ਸਖ਼ਤ ਵਿਰੋਧ ਕੀਤਾ ਗਿਆ। ਮੀਟਿੰਗ ਦੌਰਾਨ ਲਖਬੀਰ ਸਿੰਘ ਸਾਬਕਾ ਸਰਪੰਚ ਸੰਧੂਆਣਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਜਸਪਾਲ ਸਿੰਘ ਕਿਰਤੀ ਕਿਸਾਨ ਯੂਨੀਅਨ, ਜਸਵਿੰਦਰ ਸਿੰਘ ਘੱਲ ਕਲਾਂ, ਸੁਖਦੀਪ ਸਿੰਘ ਭੇਖਾ, ਹਰਮੇਲ ਸਿੰਘ ਫੌਜੀ, ਬਚਿੱਤਰ ਸਿੰਘ ਡੀ.ਪੀ.ਐਮ., ਬਲਵਿੰਦਰ ਸਿੰਘ ਇਕਾਈ ਪ੍ਰਧਾਨ, ਹਰਜੀਤ ਸਿੰਘ ਮਨਾਵਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਸੂਬਾ ਆਗੂ ਮੰਦਰਜੀਤ ਸਿੰਘ ਮਨਾਵਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਮੀਤ ਪ੍ਰਧਾਨ ਲਖਵਿੰਦਰ ਸਿੰਘ ਰੌਲੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਹਰਮਨਪ੍ਰੀਤ ਸਿੰਘ ਸਮੇਤ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਨੰਬਰ 32 ’ਚ ਸੜਕ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਕੀਤਾ ਸ਼ੁੱਭ ਅਰੰਭ ਅਗਲੀ ਖ਼ਬਰ -ਬੂਲਪੁਰ-ਨਾਰੀਕੇ ਸੜਕ ਉੱਤੇ ਗ਼ੈਰ-ਕਾਨੂੰਨੀ ਬੁੱਚੜਖ਼ਾਨੇ ਦਾ ਮਾਮਲਾ- ਨਾਮਧਾਰੀ ਸੰਪਰਦਾ ਅਤੇ ਡੇਰਾ ਉਦਾਸੀਨ ਵਲੋਂ ਗਊਸ਼ਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।