07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਨੰਬਰ 32 ’ਚ ਸੜਕ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਕੀਤਾ ਸ਼ੁੱਭ ਅਰੰਭ

ਅਜੀਤ ਡੈਸਕ 21-07-2026
ਮੋਗਾ, 20 ਜੁਲਾਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਵਿਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦਿੰਦਿਆਂ ਅੱਜ ਵਾਰਡ ਨੰਬਰ 32 ਵਿਚ ਵਿਸ਼ਵਕਰਮਾ ਚੌਕ ਤੋਂ ਬੁੱਕਣ ਵਾਲਾ ਰੋਡ ਤੱਕ ਸੜਕ ‘’ਤੇ ਪ੍ਰੀਮਿਕਸ ਕਾਰਪੇਟ (ਪੀਸੀ) ਪਾਉਣ ਦੇ ਕੰਮ ਦਾ ਸ਼ੁੱਭ ਅਰੰਭ ਕੀਤਾ ਗਿਆ। ਇਸ ਮੌਕੇ ਮੋਗਾ ਨਗਰ ਨਿਗਮ ਦੀ ਮੇਅਰ ਵਿਨੇਪਾਲ ਕੌਰ, ਸੀਨੀਅਰ ਡਿਪਟੀ ਮੇਅਰ ਕਾਲਾ ਬਜਾਜ, ਡਿਪਟੀ ਮੇਅਰ ਗੌਰਵ ਗਰਗ, ਕੌਂਸਲਰ ਗੁਰਵਿੰਦਰਜੀਤ ਸਿੰਘ ਬੱਬਲੂ, ਸਾਬਕਾ ਕੌਂਸਲਰ ਬੂਟਾ ਸਿੰਘ ਅਤੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ। ਇਸ ਦੌਰਾਨ ਮੋਗਾ ਹਲਕੇ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਸਰਕਾਰ ਅਤੇ ਨਗਰ ਨਿਗਮ ਮੋਗਾ ਵਲੋਂ ਸ਼ਹਿਰ ਦੇ ਹਰ ਵਾਰਡ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਬਿਹਤਰ ਸੜਕਾਂ ਅਤੇ ਆਧੁਨਿਕ ਬੁਨਿਆਦੀ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਇਸ ਤਰ੍ਹਾਂ ਦੇ ਕੰਮ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਮੋਗਾ ਹਲਕੇ ਵਿਚ ਵਿਕਾਸ ਕਾਰਜ ਜੰਗੀ ਪੱਧਰ ‘’ਤੇ ਚੱਲ ਰਹੇ ਹਨ। ਜੇਕਰ ਕਿਸੇ ਵੀ ਵਿਅਕਤੀ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ ਜਾਵੇ, ਜਿਸ ਦਾ ਪਹਿਲ ਦੇ ਆਧਾਰ ‘’ਤੇ ਹੱਲ ਕੀਤਾ ਜਾਵੇਗਾ।
ਪਿਛਲੀ ਖ਼ਬਰ ਅੱਤ ਦੀ ਗਰਮੀ ਦੌਰਾਨ ਬਿਜਲੀ ਦੀ ਨਿਰੰਤਰ ਸਪਲਾਈ ਦੇਣ ’ਚ ਫ਼ੇਲ੍ਹ ਹੋਈ ਸਰਕਾਰ ਅਗਲੀ ਖ਼ਬਰ ਭਲਕੇ ਜ਼ਿਲ੍ਹਾ ਮੋਗਾ ਦੇ ਦੋਵੇਂ ਟੋਲ ਪਲਾਜ਼ੇ ਤਿੰਨ ਘੰਟੇ ਲਈ ਮੁਫ਼ਤ ਕਰਕੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।