07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਮਨਰੇਗਾ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਵਾਲਾ ਨੋਟੀਫ਼ਿਕੇਸ਼ਨ ਤੁਰੰਤ ਵਾਪਸ ਲਿਆ ਜਾਵੇ-ਕੁਲਬੀਰ ਸਿੰਘ ਮੋਗਾ

ਅਜੀਤ ਡੈਸਕ 21-07-2026
ਮੋਗਾ, 20 ਜੁਲਾਈ (ਜਸਪਾਲ ਸਿੰਘ ਬੱਬੀ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਕੁਲਬੀਰ ਸਿੰਘ ਮੋਗਾ ਅਤੇ ਸੂਬਾ ਜਰਨਲ ਸਕੱਤਰ ਜਸਵਿੰਦਰ ਸਿੰਘ ਨੇ ਮਨਰੇਗਾ ਦੇ 2 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨੂੰ ਨੌਕਰੀ ਤੋਂ ਹਟਾਉਣ ਦੇ ਫ਼ੈਸਲੇ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਮੁਲਾਜ਼ਮ ਵਿਰੋਧੀ ਕਾਰਵਾਈ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮੁਲਾਜ਼ਮਾਂ ਨੇ ਸਾਲਾਂ ਤੱਕ ਪਿੰਡਾਂ ‘ਚ ਮਨਰੇਗਾ ਤਹਿਤ ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਨ ਲਈ ਦਿਨ-ਰਾਤ ਮਿਹਨਤ ਕੀਤੀ, ਅੱਜ ਉਹੀ ਆਪਣੀ ਰੋਜ਼ੀ-ਰੋਟੀ ਬਚਾਉਣ ਲਈ ਸੜਕਾਂ ‘ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਦੀ ਬਕਾਇਆ ਤਨਖ਼ਾਹ ਤੁਰੰਤ ਦਿੱਤੀ ਜਾਵੇ, ਤਨਖ਼ਾਹ ਜੋ ਕਈ ਮਹੀਨਿਆਂ ਤੋਂ ਪੈਡਿੰਗ ਹੈ। ਉਨ੍ਹਾਂ ਦੇ ਪਰਿਵਾਰ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਪਹਿਲਾਂ ਹੀ ਪਿੰਡਾਂ ਵਿਚ ਮਨਰੇਗਾ ਤਹਿਤ ਹੋਣ ਵਾਲੇ ਕੰਮ ਠੱਪ ਪਏ ਹੋਏ ਹਨ। ਇਸ ਦੇ ਬਾਵਜੂਦ ਸਰਕਾਰ ਨੇ 18 ਜੁਲਾਈ ਤੱਕ ਨੌਕਰੀ ਤੋਂ ਕੱਢਣ ਵਾਲਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨਿਕ ਮੰਤਰੀ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨਾਲ ਜਿਸ ਤਰ੍ਹਾਂ ਦਾ ਸਲੂਕ ਕੀਤਾ ਗਿਆ, ਉਹ ਨਿੰਦਣਯੋਗ ਹੈ। ਲੰਬੇ ਸਮੇਂ ਲਈ ਸੇਵਾਵਾਂ ਨਿਭਾ ਰਹੇ ਮੁਲਾਜ਼ਮਾਂ ਨਾਲ ਤੁਰੰਤ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੱਢਿਆ ਜਾਵੇ।
ਪਿਛਲੀ ਖ਼ਬਰ ਲੰਬੀ ਔੜ ਨੇ ਕਿਸਾਨਾਂ ਅਤੇ ਪਾਵਰਕਾਮ ਦੇ ਹੱਥ ਖੜ੍ਹੇ ਕਰਵਾਏ ਅਗਲੀ ਖ਼ਬਰ ਜਸਵੰਤ ਸਰਾਂ ਨੇ ਪੰਜਵੀਂ ਵਾਰ ਸੰਭਾਲਿਆ ਪੁਲਿਸ ਚੌਕੀ ਬਿਲਾਸਪੁਰ ਦਾ ਚਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।