07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਭਾਕਿਯੂ ਏਕਤਾ ਆਜ਼ਾਦ ਦੇ ਆਗੂ ਦਿੱਲੀ ਮਹਾਂ ਪੰਚਾਇਤ ਲਈ ਰਵਾਨਾ

ਅਜੀਤ ਡੈਸਕ 21-07-2026
ਕਿਸ਼ਨਪੁਰਾ ਕਲਾਂ, 20 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕੇ.ਐਮ.ਐਮ. ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂ ਵਰਕਰ ਦਿੱਲੀ ਵਿਖੇ ਹੋਣ ਵਾਲੀ ਮਹਾਂ ਪੰਚਾਇਤ ਵਿਚ ਸ਼ਮੂਲੀਅਤ ਲਈ ਰਵਾਨਾ ਹੋਏ। ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ, ਕਿਸ਼ਨਪੁਰਾ ਕਲਾਂ ਤੋਂ ਸ਼ਾਮ 5:30 ਵਜੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਅਤੇ ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ ਦੀ ਅਗਵਾਈ ਹੇਠ ਜਥਾ ਰਵਾਨਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਜਥਾ ਅੱਜ ਰਾਤ ਮਸਤੂਆਣਾ ਸਾਹਿਬ ਵਿਖੇ ਵਿਸ਼ਰਾਮ ਕਰੇਗਾ। ਇਸ ਤੋਂ ਬਾਅਦ ਸੂਬਾ ਆਗੂ ਲਖਵੀਰ ਸਿੰਘ ਦੌਧਰ ਅਤੇ ਜਗਰਾਜ ਸਿੰਘ ਦੱਦਾਹੂਰ ਸਮੇਤ ਹੋਰ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਮੰਗਲਵਾਰ ਸਵੇਰੇ 4 ਵਜੇ ਦਿੱਲੀ ਲਈ ਰਵਾਨਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਮਹਾਂ ਪੰਚਾਇਤ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਆਓ ਦਿੱਲੀ ਚੱਲੀਏ, ਦੇਸ਼ ਬਚਾਓ ਮੋਰਚਾ ਦੇ ਨਾਅਰੇ ਹੇਠ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਵਰਗਾਂ ਨੂੰ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਇਸ ਸੰਘਰਸ਼ ਦਾ ਹਿੱਸਾ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਹਿਤਾਂ ਦੀ ਰੱਖਿਆ ਲਈ ਸਾਂਝੇ ਤੌਰ ‘ਤੇ ਆਵਾਜ਼ ਬੁਲੰਦ ਕਰਨੀ ਸਮੇਂ ਦੀ ਲੋੜ ਹੈ। ਇਸ ਮੌਕੇ ਦਿੱਲੀ ਰਵਾਨਾ ਹੋਣ ਮੌਕੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ, ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ, ਸੁਖਵਿੰਦਰ ਸਿੰਘ ਕਾਲੂ, ਗੁਰਦਿਆਲ ਸਿੰਘ, ਗਗਨਦੀਪ ਸਿੰਘ, ਦਰਸ਼ਨ ਬਾਵਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ਸਤਲੁਜ’ ਫ਼ਿਲਮ ’ਚ ਦਿਖਾਈਆਂ ਘਟਨਾਵਾਂ ਸਬੂਤਾਂ ਆਧਾਰਤ ਸੱਚ ਹਨ-ਐਡਵੋਕੇਟ ਅਸ਼ੋਕ ਅਗਰਵਾਲ ਅਗਲੀ ਖ਼ਬਰ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਨੇ ਤੀਰਥਯਾਤਰਾ ਦੀ ਨਿਸ਼ਕਾਮ ਸੇਵਾ ਦੀ ਕੀਤੀ ਪਹਿਲਕਦਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।