07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਪ੍ਰਵਾਸੀ ਭਾਰਤੀ ਆ ਰਹੀਆਂ 2027 ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਜਿਤਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ-ਖੋਸਾ

ਅਜੀਤ ਡੈਸਕ 21-07-2026
ਮੋਗਾ, 20 ਜੁਲਾਈ (ਸੁਰਿੰਦਰਪਾਲ ਸਿੰਘ)-ਆ ਰਹੀਆਂ 2027 ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਇਕ ਵਫ਼ਦ ਪ੍ਰਵਾਸੀ ਪੰਜਾਬੀਆਂ ਨੂੰ ਮਿਲਣ ਲਈ ਕੈਨੇਡਾ ਗਿਆ ਸੀ ਜਿੱਥੇ ਵਫ਼ਦ ਨੂੰ ਪੰਜਾਬੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਤੇ ਉੱਥੋਂ ਦੇ ਪੰਜਾਬੀ ਭਾਈਚਾਰੇ ਨੇ ਪੰਜਾਬ ਤੋਂ ਗਏ ਅਕਾਲੀ ਦਲ ਦੇ ਵਫ਼ਦ ਦਾ ਜਿੱਥੇ ਭਰਵਾਂ ਸਵਾਗਤ ਕੀਤਾ ਉੱਥੇ ਤਨ ਮਨ ਧਨ ਨਾਲ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਮਦਦ ਕਰਨ ਦਾ ਭਰੋਸਾ ਵੀ ਦਿਵਾਇਆ। ਸੀਨੀਅਰ ਆਗੂ ਪਵਨਜੀਤ ਸਿੰਘ ਖੋਸਾ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਧਰਮਕੋਟ ਸ਼੍ਰੋਮਣੀ ਅਕਾਲੀ ਦਲ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਜੁਝਾਰੂ ਪਾਰਟੀ ਹੈ ਜਿਸ ਨੇ ਹਰ ਲੜਾਈ ਅੱਗੇ ਹੋ ਕੇ ਲੜੀ ਹੈ ਤੇ ਹੁਣ ਮੌਕਾ ਆ ਗਿਆ ਹੈ ਕਿ ਭਗਵੰਤ ਮਾਨ ਦੀ ਸਰਕਾਰ ਨੂੰ ਚੱਲਦਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਪ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਜੋ ਵੀ ਵਾਅਦੇ ਸੂਬੇ ਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਵਿਚੋਂ ਬਹੁਤੇ ਵਾਅਦੇ ਪੂਰੇ ਨਹੀਂ ਕੀਤੇ ਗਏ ਤੇ ਅੱਜ ਸਮਾਜ ਦਾ ਹਰ ਵਰਗ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਸੜਕਾਂ ’ਤੇ ਉੱਤਰਿਆ ਹੋਇਆ ਹੈ ਤੇ ਇਹ ਸਰਕਾਰ ਹਰ ਫ਼ਰੰਟ ‘’’’ਤੇ ਫ਼ੇਲ੍ਹ ਸਾਬਤ ਹੋਈ ਹੈ। ਅੱਜ ਸੂਬੇ ਵਿਚ ਫਿਰੌਤੀਆਂ, ਗੋਲੀਬਾਰੀ, ਲੁੱਟਾਂ ਖੋਹਾਂ ਤੇ ਨਸ਼ਿਆਂ ਦਾ ਬੋਲਬਾਲਾ ਹੈ ਤੇ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਹੈ। ਸੂਬੇ ਦੇ ਲੋਕ ਆਪਣੇ ਆਪ ਨੂੰ ਠਗਿਆ ਹੋਇਆ ਮਹਿਸੂਸ ਕਰ ਰਹੇ ਹਨ। ਹੁਣ ਲੋੜ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਵਿਚ ਲਿਆ ਕੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ‘’’’ਤੇ ਤੋਰਿਆ ਜਾਵੇ। ਇਸ ਮੌਕੇ ਪਵਨਜੀਤ ਖੋਸਾ ਨੇ ਅਕਾਲੀ ਦਲ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਪ੍ਰਵਾਸੀ ਪੰਜਾਬੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ ਤੇ ਉਹ ਆ ਰਹੀਆਂ 2027 ਚੋਣਾਂ ਵਿਚ ਤਨ ਮਨ ਧਨ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਬਿਲਾਸਪੁਰ ਵਲੋਂ ਲਾਇਬ੍ਰੇਰੀ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਅਗਲੀ ਖ਼ਬਰ ਮੌਜੂਦਾ ਪੰਜਾਬ ਸਰਕਾਰ ਦੇ ਨਿਵੇਸ਼ ਅਤੇ ਵਿਕਾਸ ਦੇ ਦਾਅਵਿਆਂ ਦੀ ਫੂਕ ਨਿਕਲ ਚੁੱਕੀ ਹੈ-ਪੀਰ ਮੁਹੰਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।