07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਿਤ ਏਟਕ ਦੀ ਸੂਬਾ ਕਮੇਟੀ ਦੀ ਮੀਟਿੰਗ ਜਲੰਧਰ ਵਿਖੇ 23 ਨੂੰ

ਅਜੀਤ ਡੈਸਕ 21-07-2026
ਮੋਗਾ, 20 ਜੁਲਾਈ (ਜਸਪਾਲ ਸਿੰਘ ਬੱਬੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਿਤ ਏਟਕ ਦੀ ਸੂਬਾ ਕਾਰਜਕਾਰਨੀ ਕਮੇਟੀ ਅਤੇ ਸਾਰੀਆਂ ਬਰਾਂਚਾਂ ਦੇ ਆਗੂਆਂ ਦੀ ਮੀਟਿੰਗ ਮਿਤੀ : 23 ਜੁਲਾਈ ਵੀਰਵਾਰ ਨੂੰ ਸਵੇਰੇ ਠੀਕ 11 ਵਜੇ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ, ਨੇੜੇ ਬੱਸ ਸਟੈਂਡ ਜਲੰਧਰ ਵਿਖੇ ਰੱਖੀ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਸੂਬਾ ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਅਤੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਦੱਸਿਆ ਕਿ ਮੀਟਿੰਗ ਵਿਚ ਪਿਛਲੇ ਸਮੇਂ ਦੌਰਾਨ ਹੋਏ ਐਕਸ਼ਨਾਂ ਦਾ ਲੇਖਾ ਜੋਖਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੈਨਸ਼ਨਰ ਜੁਆਇੰਟ ਫ਼ਰੰਟ ਵਲੋਂ 29 ਜੁਲਾਈ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਅਤੇ 7 ਅਗਸਤ ਨੂੰ ਅਨਾਜ ਮੰਡੀ ਸੈਕਟਰ 39 ਚੰਡੀਗੜ੍ਹ ਵਿਖੇ ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ‘ਤੇ ਕੀਤੀ ਜਾ ਰਹੀ ਸੂਬਾ ਮਹਾਂ ਰੈਲੀ ਨੂੰ ਸਫਲ ਬਣਾਉਣ ਲਈ ਪੈਨਸ਼ਨਰਾਂ ਦੀ ਸ਼ਮੂਲੀਅਤ ਵੱਡੇ ਪੱਧਰ ‘ਤੇ ਕਰਵਾਉਣ ਦਾ ਫ਼ੈਸਲਾ ਕੀਤਾ ਜਾਵੇਗਾ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ 18 ਫ਼ੀਸਦੀ ਦੀ ਦਰ ਨਾਲ ਡੀ.ਏ. ਦੀਆਂ ਬਕਾਇਆ ਪਈਆਂ ਛੇ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਪੰਜਾਬ ਦੇ ਸੱਤਵੇਂ ਤਨਖ਼ਾਹ ਕਮਿਸ਼ਨ ਦੀ ਤੁਰੰਤ ਸਥਾਪਨਾ ਕੀਤੀ ਜਾਵੇ, ਠੇਕਾ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ, ਪੰਜਾਬ ਰੋਡਵੇਜ਼ ਦੇ ਇੰਸਪੈਕਟਰਾਂ ਦੇ ਤਨਖ਼ਾਹ ਸਕੇਲਾਂ ਸਬੰਧੀ ਮਾਨਯੋਗ ਸੁਪਰੀਮ ਕੋਰਟ ਦਾ ਫ਼ੈਸਲਾ ਤੁਰੰਤ ਜਨਰਲਾਈਜ਼ ਕੀਤਾ ਜਾਵੇ।
ਪਿਛਲੀ ਖ਼ਬਰ ਲਵਲੀ ਸਿੰਗਲਾ ਨੇ 100 ਤੋਂ ਵੱਧ ਮਹਿਲਾਵਾਂ ਨੂੰ ਆਮ ਆਦਮੀ ਪਾਰਟੀ ਵਿਚ ਕਰਵਾਇਆ ਸ਼ਾਮਿਲ ਅਗਲੀ ਖ਼ਬਰ ਤਲਵੰਡੀ ਮੱਲ੍ਹੀਆਂ ਵਿਖੇ ਧਾਰਮਿਕ ਫ਼ਿਲਮ ਦਿਖਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।