07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਲਵਲੀ ਸਿੰਗਲਾ ਨੇ 100 ਤੋਂ ਵੱਧ ਮਹਿਲਾਵਾਂ ਨੂੰ ਆਮ ਆਦਮੀ ਪਾਰਟੀ ਵਿਚ ਕਰਵਾਇਆ ਸ਼ਾਮਿਲ

ਅਜੀਤ ਡੈਸਕ 21-07-2026
ਮੋਗਾ, 20 ਜੁਲਾਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਵਿਚ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਲੋਕ-ਭਲਾਈ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੀਆਂ 100 ਤੋਂ ਵੱਧ ਮਹਿਲਾਵਾਂ ਨੇ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਇਹ ਸਮਾਗਮ ਮੋਗਾ ਦੀ ਵਿਧਾਇਕਾ ਅਤੇ ਪੰਜਾਬ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਮੌਕੇ ਮੋਗਾ ਦੇ ਜ਼ਿਲ੍ਹਾ ਇੰਚਾਰਜ ਲਵਲੀ ਸਿੰਗਲਾ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਆਈਆਂ 100 ਤੋਂ ਵੱਧ ਮਹਿਲਾਵਾਂ ਨੂੰ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਦਿਵਾਈ ਅਤੇ ਪਾਰਟੀ ਵਿਚ ਸ਼ਾਮਿਲ ਹੋਣ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਲਵਲੀ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਪਾਰਦਰਸ਼ੀ ਕਾਰਜਸ਼ੈਲੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਮਹਿਲਾਵਾਂ ਪਾਰਟੀ ਨਾਲ ਜੁੜ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਭਾਗੀਦਾਰੀ ਨਾਲ ਸੰਗਠਨ ਹੋਰ ਵੀ ਮਜ਼ਬੂਤ ਹੋਵੇਗਾ ਅਤੇ ਨਵੀਆਂ ਮੈਂਬਰਾਂ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮਹਿਲਾਵਾਂ ਦੇ ਸਨਮਾਨ, ਸਸ਼ਕਤੀਕਰਨ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਉਪ ਪ੍ਰਧਾਨ ਸਿਮਰਜੀਤ ਕੌਰ, ਹਲਕਾ ਕੋਆਰਡੀਨੇਟਰ ਸੁਖਵਿੰਦਰ ਕੌਰ, ਜ਼ਿਲ੍ਹਾ ਸਕੱਤਰ ਜਸਵਿੰਦਰ ਕੌਰ, ਬਲਾਕ ਪ੍ਰਧਾਨ ਪਰਮਜੀਤ ਕੌਰ, ਰੀਨਾ, ਵੀਰਪਾਲ ਕੌਰ, ਅਮਰਜੀਤ ਕੌਰ, ਨੀਤੂ ਰਾਣੀ, ਸਰਬਜੀਤ ਕੌਰ, ਕਮਲ, ਜਸਵਿੰਦਰ ਕੌਰ, ਸ਼ਾਲਿਨੀ ਸਮੇਤ ਪਾਰਟੀ ਦੀਆਂ ਅਨੇਕਾਂ ਮਹਿਲਾ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਆਰਸੇਟੀ ਮੋਗਾ ਵੁਮੈਨ ਟੇਲਰ ਦੇ 35 ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਿਤ ਏਟਕ ਦੀ ਸੂਬਾ ਕਮੇਟੀ ਦੀ ਮੀਟਿੰਗ ਜਲੰਧਰ ਵਿਖੇ 23 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।