08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਵਿਧਾਇਕ ਨੇ ਗੜਿਆਂ ਨਾਲ ਨੁਕਸਾਨੀਆਂ ਫ਼ਸਲਾਂ ਲਈ 7 ਕਰੋੜ ਦੀ ਰਾਸ਼ੀ ਦੇ ਚੈੱਕ ਵੰਡੇ

ਅਜੀਤ ਡੈਸਕ 21-07-2026
ਨਿਹਾਲ ਸਿੰਘ ਵਾਲਾ, 20 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਲੁਹਾਰਾ ਅਤੇ ਕਰੀਬ ਹੋਰ 20 ਪਿੰਡਾਂ ਵਿਚ ਗੜਿਆਂ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਵਜੋਂ ਕਿਸਾਨਾਂ ਨੂੰ 7 ਕਰੋੜ ਰੁਪਏ ਦੇ ਚੈੱਕ ਵੰਡੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੇ ਹਿਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਕਾਰਨ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਸਮੇਂ ਸਿਰ ਮੁਆਵਜ਼ਾ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੈ ਤਾਂ ਜੋ ਉਹ ਆਰਥਿਕ ਤੌਰ ‘ਤੇ ਸੰਭਲ ਸਕਣ ਅਤੇ ਆਪਣੀ ਖੇਤੀਬਾੜੀ ਨੂੰ ਮੁੜ ਪਟੜੀ ‘ਤੇ ਲਿਆ ਸਕਣ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਵੀ ਕਿਸੇ ਤਰ੍ਹਾਂ ਦੀ ਕੁਦਰਤੀ ਆਫ਼ਤ ਦੌਰਾਨ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਸ ਮੌਕੇ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਗਗਨਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ, ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਅੰਮ੍ਰਿਤਪਾਲ ਸਿੰਘ ਖ਼ਾਲਸਾ, ਸਰਪੰਚ ਹਰਦੀਪ ਸਿੰਘ ਦਿਉਲ ਤਖ਼ਤੂਪੁਰਾ ਅਤੇ ਵੱਡੀ ਗਿਣਤੀ ਵਿਚ ਕਿਸਾਨ, ਪੰਚਾਇਤੀ ਨੁਮਾਇੰਦੇ, ਪ੍ਰਸ਼ਾਸਨਿਕ ਅਧਿਕਾਰੀ ਅਤੇ ਇਲਾਕੇ ਦੇ ਪਤਵੰਤੇ ਵੀ ਹਾਜ਼ਰ ਸਨ। ਚੈੱਕ ਪ੍ਰਾਪਤ ਕਰਨ ਵਾਲੇ ਕਿਸਾਨਾਂ ਨੇ ਸਰਕਾਰ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮੁਆਵਜ਼ਾ ਉਨ੍ਹਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕਰਨ ਵਿਚ ਮਦਦਗਾਰ ਸਾਬਤ ਹੋਵੇਗਾ।
ਪਿਛਲੀ ਖ਼ਬਰ ਰੋਟਰੀ ਕਲੱਬ ਮੋਗਾ ਸਿਟੀ ਵਲੋਂ ਸਹੁੰ ਚੁੱਕ ਤੇ ਪਰਿਵਾਰ ਮਿਲਣ ਸਮਾਰੋਹ ਅਗਲੀ ਖ਼ਬਰ ਸਟੇਟ ਐਵਾਰਡੀ ਹੈੱਡ ਮਾਸਟਰ ਤੇ ਸਾਬਕਾ ਪੱਤਰਕਾਰ ਅਮਰਜੀਤ ਸਿੰਘ ਸੰਧੂ ਨਮਿਤ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।