08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਬਦਲਾਖੋਰੀ ਦੀ ਰਾਜਨੀਤੀ ਤਹਿਤ ਅਕਾਲੀ ਦਲ (ਬ) ਨੂੰ ਡਰਾਉਣ ਦੀ ਕੋਸ਼ਿਸ਼-ਡੇਮਰੂ, ਲੰਡੇ

ਅਜੀਤ ਡੈਸਕ 21-07-2026
ਨੱਥੂਵਾਲਾ ਗਰਬੀ, 20 ਜੁਲਾਈ (ਨਵਦੀਪ ਸਿੰਘ)-ਪੰਜਾਬ ਸਰਕਾਰ ਬਦਲਾਖੋਰੀ ਦੀ ਰਾਜਨੀਤੀ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਡਰਾਉਣ ਅਤੇ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਅਕਾਲੀ ਦਲ (ਬ) ਦਾ ਕੋਈ ਵੀ ਆਗੂ ਜਾਂ ਵਰਕਰ ਅਜਿਹੀਆਂ ਕਾਰਵਾਈਆਂ ਤੋਂ ਡਰਨ ਵਾਲਾ ਨਹੀਂ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਵਿੰਗ ਦੇ ਪ੍ਰਧਾਨ ਹਰਜੋਤ ਸਿੰਘ ਡੇਮਰੂ ਅਤੇ ਬਲਾਕ ਸੰਮਤੀ ਮੈਂਬਰ ਇੰਦਰਜੀਤ ਸਿੰਘ ਲੰਡੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਾਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਿੰਨਾ ਵੀ ਦਬਾਉਣ ਦੀ ਕੋਸ਼ਿਸ਼ ਕਰਨ, ਪਰ ਉਹ ਹਰ ਸਵਾਲ ਦਾ ਕਾਨੂੰਨੀ ਅਤੇ ਲੋਕਤੰਤਰੀ ਢੰਗ ਨਾਲ ਜਵਾਬ ਦੇ ਕੇ ਸਿਰ ਉੱਚਾ ਕਰਕੇ ਬਾਹਰ ਨਿਕਲਣਗੇ। ਆਗੂਆਂ ਨੇ ਕਿਹਾ ਕਿ ਅੱਜ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਵਿਖੇ ‘ਸਿੱਟ’ ਅੱਗੇ ਪੇਸ਼ ਹੋਏ, ਜਿਨ੍ਹਾਂ ਦੇ ਸਮਰਥਨ ਵਿਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਆਗੂ ਅਤੇ ਵਰਕਰ ਚੰਡੀਗੜ੍ਹ ਪਹੁੰਚੇ। ਹਰਜੋਤ ਸਿੰਘ ਡੇਮਰੂ ਅਤੇ ਇੰਦਰਜੀਤ ਸਿੰਘ ਲੰਡੇ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਅਕਾਲੀ ਦਲ ਬਾਦਲ ਦੇ ਵਧ ਰਹੇ ਜਨ ਅਧਾਰ ਤੋਂ ਘਬਰਾਈ ਹੋਈ ਹੈ। ਇਸੇ ਕਾਰਨ ਸਿਆਸੀ ਬਦਲਾਖੋਰੀ ਦੇ ਤਹਿਤ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦਾ ਕੋਈ ਵੀ ਆਗੂ ਇਨ੍ਹਾਂ ਗਿੱਦੜ-ਭਬਕੀਆਂ ਤੋਂ ਡਰਨ ਵਾਲਾ ਨਹੀਂ ਅਤੇ ਪਾਰਟੀ ਪਹਿਲਾਂ ਨਾਲੋਂ ਹੋਰ ਮਜ਼ਬੂਤੀ ਨਾਲ ਲੋਕਾਂ ਦੀ ਆਵਾਜ਼ ਉਠਾਉਂਦੀ ਰਹੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਦੇ ਲੋਕ ਬਦਲਾਖੋਰੀ ਅਤੇ ਝੂਠੇ ਪਰਚਿਆਂ ਦੀ ਰਾਜਨੀਤੀ ਕਰਨ ਵਾਲੀ ਸਰਕਾਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਰਾਰਾ ਜਵਾਬ ਦੇਣਗੇ ਅਤੇ ਸੂਬੇ ਵਿਚ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਬਣੇਗੀ। ਇਸ ਮੌਕੇ ਉਨ੍ਹਾਂ ਅਫ਼ਸਰਸ਼ਾਹੀ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਦੇ ਕਿਸੇ ਵੀ ਗਲਤ ਦਬਾਅ ਹੇਠ ਆ ਕੇ ਗੈਰ-ਕਾਨੂੰਨੀ ਜਾਂ ਪੱਖਪਾਤੀ ਕਾਰਵਾਈ ਨਾ ਕਰਨ ਅਤੇ ਆਪਣੀ ਡਿਊਟੀ ਨਿਰਪੱਖਤਾ ਨਾਲ ਨਿਭਾਉਣ।
ਪਿਛਲੀ ਖ਼ਬਰ ਅਨੰਦ ਈਸ਼ਰ ਦਰਬਾਰ ਠਾਠ ਬੱਧਨੀ ਕਲਾਂ ਵਿਖੇ ਚੱਲ ਰਹੇ ਇਕੋਤਰੀ ਸਮਾਗਮ ਦੌਰਾਨ ਰੂਹਾਨੀ ਦੀਵਾਨ ਸਜਾਏ ਅਗਲੀ ਖ਼ਬਰ ਸ਼ਹਿਰ ਦੀ ਸਫ਼ਾਈ, ਪੱਤੀ ਮੁਹੱਬਤ ਵਾਲੀ ਸੜਕ ’ਤੇ ਲਾਵਾਰਸ ਕੁੱਤਿਆਂ ਕਾਰਨ ਕਾਰਪੋਰੇਸ਼ਨ ਮੋਗਾ ਦੀ ਬੇਰੁਖ਼ੀ ਤੋਂ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।