06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਬੈਡਮਿੰਟਨ ਵਿਚ ਮਾਰੀਆਂ ਮੱਲਾਂ

ਅਜੀਤ ਡੈਸਕ 22-07-2026
ਕਿਸ਼ਨਪੁਰਾ ਕਲਾਂ, 21 ਜੁਲਾਈ (ਅਮੋਲਕ ਸਿੰਘ ਕਲਸੀ)-ਵਿੱਦਿਅਕ ਸੰਸਥਾ ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਦੇ ਵਿਦਿਆਰਥੀਆਂ ਨੇ ਚਿੜੀ ਬੱਲੇ (ਬੈਡਮਿੰਟਨ) ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂਅ ਚਮਕਾਇਆ। ਸੱਤਪਾਲ ਮਿੱਤਲ ਸਕੂਲ ਲੁਧਿਆਣਾ ਵਿਖੇ ਹੋਏ ਚਿੜੀ ਬੱਲੇ ਦੇ ਮੈਚ ਵਿਚ ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਦੇ ਅੰਡਰ-19 ਲੜਕਿਆਂ ਨੇ ਦੂਜਾ ਸਥਾਨ ਅਤੇ ਅੰਡਰ-14 ਲੜਕਿਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ| ਅੰਡਰ-19 ਵਿਚ ਵਿਸ਼ਵਜੀਤ ਸਿੰਘ ਅਤੇ ਮਨਮੀਤ ਸਿੰਘ ਅਤੇ ਅੰਡਰ-14 ਵਿਚ ਪ੍ਰਭਗੁਨ ਸਿੰਘ ਅਤੇ ਹਰਨੂਰ ਸਿੰਘ ਮਾਨ ਦੀ ਰਿਜਨਲ ਪੱਧਰ ਲਈ ਚੋਣ ਹੋਈ। ਸਕੂਲ ਪ੍ਰਿੰਸੀਪਲ ਮੋਨਾ ਠਾਕੁਰ ਨੇ ਬੱਚਿਆਂ, ਮਾਪਿਆਂ ਅਤੇ ਡੀ. ਪੀ. ਅਧਿਆਪਕਾਂ ਨੂੰ ਇਸ ਜਿੱਤ ਲਈ ਵਧਾਈ ਦਿੱਤੀ| ਇਸ ਮੌਕੇ ਚੇਅਰਮੈਨ ਸਨੀ ਅਰੋੜਾ, ਵਾਈਸ ਚੇਅਰਮੈਨ ਰਜਿੰਦਰ ਕੁਮਾਰ ਬਾਵਾ, ਪ੍ਰੈਜੀਡੈਂਟ ਹਰੀਕ੍ਰਿਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਰੇਟਰੀ ਅੰਜੂ ਬਾਲਾ ਤੇ ਗਗਨਦੀਪ ਬਾਵਾ ਨੇ ਵੀ ਵਧਾਈ ਦਿੱਤੀ|
ਪਿਛਲੀ ਖ਼ਬਰ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਣਾ ਤੇ ਵਿਦਿਆਰਥੀਆਂ ’ਤੇ ਲਾਠੀਚਾਰਜ ਮੰਦਭਾਗਾ-ਐਡਵੋਕੇਟ ਰਵੀ ਗਰੇਵਾਲ ਅਗਲੀ ਖ਼ਬਰ ਰਾਤ ਨੂੰ ਬਿਜਲੀ ਸਪਲਾਈ ਪੂਰੀ ਦੇਣ ’ਤੇ ਭਾਕਿਯੂ ਦੇ ਆਗੂ ਨੇ ਕੀਤਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।