08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਪੰਜਾਬ ਸਰਕਾਰ ਵਲੋਂ 10 ਲੱਖ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਸ਼ੁਰੂਆਤ ਨਾਲ ਆਮ ਵਰਗ ਵਿਚ ਖ਼ੁਸ਼ੀ ਦੀ ਲਹਿਰ-ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ

ਅਜੀਤ ਡੈਸਕ 23-07-2026
ਮੋਗਾ, 22 ਜੁਲਾਈ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ 10 ਲੱਖ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਸ਼ੁਰੂਆਤ ਦਾ ਸਵਾਗਤ ਕਰਦਿਆਂ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਸਰਕਾਰ ਦੇ ਇਸ ਲੋਕ-ਪੱਖੀ ਫ਼ੈਸਲੇ ਨਾਲ ਲੰਬੇ ਸਮੇਂ ਤੋਂ ਰਾਸ਼ਨ ਕਾਰਡ ਬਣਨ ਦੀ ਉਡੀਕ ਕਰ ਰਹੇ ਹਜ਼ਾਰਾਂ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਆਮ ਵਰਗ ਵਿਚ ਖ਼ੁਸ਼ੀ ਦੀ ਲਹਿਰ ਹੈ। ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਮੇਸ਼ਾ ਲੋਕ ਹਿਤਾਂ ਨੂੰ ਪਹਿਲ ਦਿੱਤੀ ਹੈ ਅਤੇ ਇਹ ਫ਼ੈਸਲਾ ਵੀ ਉਸੇ ਵਚਨਬੱਧਤਾ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਕਾਫ਼ੀ ਲੰਬੇ ਸਮੇਂ ਤੋਂ ਹਜ਼ਾਰਾਂ ਯੋਗ ਪਰਿਵਾਰ ਨਵੇਂ ਰਾਸ਼ਨ ਕਾਰਡ ਬਣਨ ਦੀ ਉਡੀਕ ਕਰ ਰਹੇ ਸਨ, ਜਿਸ ਨੂੰ ਹੁਣ ਸਰਕਾਰ ਨੇ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਡਿਜੀਟਲ ਵੈਰੀਫਿਕੇਸ਼ਨ ਰਾਹੀਂ ਪਾਰਦਰਸ਼ੀ ਬਣਾਇਆ ਗਿਆ ਹੈ, ਜਿਸ ਨਾਲ ਅਸਲ ਹੱਕਦਾਰਾਂ ਨੂੰ ਹੀ ਇਸ ਯੋਜਨਾ ਦਾ ਲਾਭ ਮਿਲੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਗੜਬੜ ਦੀ ਸੰਭਾਵਨਾ ਨਹੀਂ ਰਹੇਗੀ। ਚੇਅਰਮੈਨ ਖ਼ਾਲਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਇਤਿਹਾਸਕ ਅਤੇ ਲੋਕ-ਹਿਤੈਸ਼ੀ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਸਮੂਹ ਯੋਗ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਆਪਣੀ ਰਜਿਸਟ੍ਰੇਸ਼ਨ ਅਤੇ ਵੈਰੀਫਿਕੇਸ਼ਨ ਦੀ ਪ੍ਰਕਿਰਿਆ ਸਮੇਂ ਸਿਰ ਪੂਰੀ ਕਰਨ ਤਾਂ ਜੋ ਉਹ ਇਸ ਯੋਜਨਾ ਦਾ ਲਾਭ ਲੈ ਸਕਣ। ਅੰਤ ਵਿਚ ਉਨ੍ਹਾਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀ ਭਲਾਈ ਲਈ ਚੁੱਕਿਆ ਗਿਆ ਹਰ ਕਦਮ ਪੰਜਾਬ ਨੂੰ ਹੋਰ ਮਜ਼ਬੂਤ ਅਤੇ ਖ਼ੁਸ਼ਹਾਲ ਬਣਾਉਣ ਵੱਲ ਇਕ ਅਹਿਮ ਯਤਨ ਹੈ।
ਪਿਛਲੀ ਖ਼ਬਰ ਸਿਵਲ ਹਸਪਤਾਲ ਬਾਘਾ ਪੁਰਾਣਾ ਦੀਆਂ ਸਿਹਤ ਸੇਵਾਵਾਂ ਸਵਾਲਾਂ ਦੇ ਘੇਰੇ ’ਚ, ਮੁੱਖ ਰਸਤੇ ’ਤੇ ਬੋਰਡ ਵੀ ਬਣੇ ਬਦਹਾਲੀ ਦੀ ਤਸ... ਅਗਲੀ ਖ਼ਬਰ ਦੇਸ਼ ਦੇ ਸੰਵਿਧਾਨ ’ਚ ਪਾਪ ਪੁੰਨ ਨਾਂਅ ਦੀ ਕੋਈ ਚੀਜ਼ ਨਹੀਂ ਹੈ-ਡਾ. ਮਾਲਤੀ ਥਾਪਰ ਸਾਬਕਾ ਮੰਤਰੀ ਪੰਜਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।