07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਕਿਸਾਨ ਜਥੇਬੰਦੀਆਂ ਨੂੰ ਰੋਕਣਾ ਅਤੇ ਵਿਦਿਆਰਥੀਆਂ ’ਤੇ ਲਾਠੀਚਾਰਜ ਲੋਕਤੰਤਰ ’ਤੇ ਹਮਲਾ-ਸਰਪੰਚ ਪ੍ਰਿੰਸ ਚਾਵਲਾ

ਅਜੀਤ ਡੈਸਕ 23-07-2026
ਕਿਸ਼ਨਪੁਰਾ ਕਲਾਂ, 22 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਦੇ ਸਰਪੰਚ ਪ੍ਰਿੰਸ ਚਾਵਲਾ ਨੇ ਵਿਦਿਆਰਥੀਆਂ ਅਤੇ ਕਿਸਾਨ ਜਥੇਬੰਦੀਆਂ ਨਾਲ ਹੋਈ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਜੰਤਰ-ਮੰਤਰ ਤੋਂ ਸੰਸਦ ਭਵਨ ਵੱਲ ਰੋਸ ਮਾਰਚ ਕਰ ਰਹੇ ਵਿਦਿਆਰਥੀਆਂ ‘ਤੇ ਦਿੱਲੀ ਪੁਲਿਸ ਵਲੋਂ ਅੱਥਰੂ ਗੈਸ ਦੇ ਗੋਲੇ ਛੱਡਣ, ਲਾਠੀਚਾਰਜ ਕਰਨ, ਗ੍ਰਿਫ਼ਤਾਰੀਆਂ ਕਰਨ ਅਤੇ ਧਰਨੇ ਵਾਲੇ ਪੰਡਾਲ ਨੂੰ ਹਟਾਉਣ ਦੀ ਕਾਰਵਾਈ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਪੇਪਰ ਲੀਕ, ਬੇਰੁਜ਼ਗਾਰੀ, ਸਿੱਖਿਆ ਪ੍ਰਣਾਲੀ ਨਾਲ ਜੁੜੀਆਂ ਸਮੱਸਿਆਵਾਂ ਅਤੇ ਹੋਰ ਲੋਕ-ਹਿਤ ਦੇ ਮੁੱਦਿਆਂ ‘ਤੇ ਸ਼ਾਂਤੀਪੂਰਨ ਅਤੇ ਜਮਹੂਰੀ ਢੰਗ ਨਾਲ ਆਪਣੀ ਆਵਾਜ਼ ਉਠਾਉਣ ਦਾ ਸੰਵਿਧਾਨਕ ਹੱਕ ਹੈ। ਸਰਪੰਚ ਪ੍ਰਿੰਸ ਚਾਵਲਾ ਨੇ ਕਿਹਾ ਕਿ ਭਾਰਤ ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿਚ ਦਿੱਲੀ ਜਾ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਸਰਹੱਦਾਂ ‘ਤੇ ਰੋਕਣਾ ਵੀ ਬਹੁਤ ਮੰਦਭਾਗਾ ਅਤੇ ਲੋਕਤੰਤਰ ਵਿਰੋਧੀ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵਿਰੋਧ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਗੱਲਬਾਤ ਰਾਹੀਂ ਮਸਲਿਆਂ ਦਾ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਮੈਂ ਕਿਸਾਨ ਭਰਾਵਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹਾਂ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਪੂਰਾ ਸਮਰਥਨ ਕਰਦਾ ਹਾਂ। ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੀ ਗੱਲ ਸ਼ਾਂਤੀਪੂਰਵਕ ਢੰਗ ਨਾਲ ਰੱਖਣ ਦਾ ਅਧਿਕਾਰ ਹੈ, ਜਿਸ ਦੀ ਹਰ ਹਾਲਤ ਵਿੱਚ ਰੱਖਿਆ ਹੋਣੀ ਚਾਹੀਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਕਿਯੂ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ, ਸੁਖਵਿੰਦਰ ਸਿੰਘ ਕਾਲੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਤੀਰਥ ਯਾਤਰਾ ਯੋਜਨਾ ਸਰਕਾਰ ਦਾ ਸ਼ਲਾਘਾਯੋਗ ਕਦਮ-ਅਮਨਦੀਪ ਸਿੰਘ ਪੱਤੋ ਅਗਲੀ ਖ਼ਬਰ ਡੇਂਗੂ ਅਤੇ ਮੱਛਰਾਂ ਤੋਂ ਬਚਾਅ ਲਈ ਸ਼ਹਿਰ ਵਾਸੀਆਂ ਲਈ ਅੱਗੇ ਆਏ-ਪਰਮਪਾਲ ਸਿੰਘ ਤਖ਼ਤੂਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।