07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਤੀਰਥ ਯਾਤਰਾ ਯੋਜਨਾ ਸਰਕਾਰ ਦਾ ਸ਼ਲਾਘਾਯੋਗ ਕਦਮ-ਅਮਨਦੀਪ ਸਿੰਘ ਪੱਤੋ

ਅਜੀਤ ਡੈਸਕ 23-07-2026
ਨਿਹਾਲ ਸਿੰਘ ਵਾਲਾ, 22 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਫ਼ਤ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਤੇ ਨੇਕ ਕਾਰਜ ਹੈ। ਇਹ ਪ੍ਰਗਟਾਵਾ ਯੂਥ ਆਗੂ ਅਤੇ ਅਧਿਕਾਰਤ ਪੰਚ ਅਮਨਦੀਪ ਸਿੰਘ ਪੱਤੋ ਨੇ ਗੁਰਦੁਆਰਾ ਗੁਰੂਸਰ ਸਾਹਿਬ ਪੱਤੋ ਹੀਰਾ ਸਿੰਘ ਤੋਂ ਹਰਮਿੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਦੁਰਗਿਆਨਾ ਮੰਦਰ, ਬਾਘਾ ਬਾਰਡਰ ਅਤੇ ਦਰਬਾਰ ਸਾਹਿਬ ਤਰਨਤਾਰਨ ਨੂੰ ਮੁਫ਼ਤ ਤੀਰਥ ਯਾਤਰਾ ਲਈ ਬੱਸ ਨੂੰ ਰਵਾਨਾ ਕਰਦਿਆਂ ਕੀਤਾ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਧੰਨਵਾਦ ਕਰਦਿਆਂ ਪੰਜਾਬ ਸਰਕਾਰ ਦੇ ਇਸ ਵਿਸ਼ੇਸ਼ ਉੱਦਮ ਤੇ ਸ਼ਲਾਘਾਯੋਗ ਉਪਰਾਲੇ ਲਈ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਕੁਲਵੰਤ ਸਿੰਘ ਗਰੇਵਾਲ, ਪੰਚ ਕੁਲਵਿੰਦਰ ਸਿੰਘ, ਪੰਚ ਹਰਨੇਕ ਸਿੰਘ, ਪੰਚ ਜਗਜੀਤ ਸਿੰਘ ਜੱਗੀ, ਕੁਲਦੀਪ ਸਿੰਘ ਸਾਬਕਾ ਸੰਮਤੀ ਮੈਂਬਰ ਤੋਂ ਇਲਾਵਾ ਵੱਡੀ ਗਿਣਤੀ ਨਗਰ ਦੀਆਂ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਬੀ.ਆਰ.ਸੀ. ਕਾਨਵੈਂਟ ਸਕੂਲ ਸਮਾਧ ਭਾਈ (ਮੋਗਾ) ’ਚ ਉਤਸ਼ਾਹ ਨਾਲ ਮਨਾਇਆ ਗਿਆ ਅੰਬ ਦਿਵਸ ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਨੂੰ ਰੋਕਣਾ ਅਤੇ ਵਿਦਿਆਰਥੀਆਂ ’ਤੇ ਲਾਠੀਚਾਰਜ ਲੋਕਤੰਤਰ ’ਤੇ ਹਮਲਾ-ਸਰਪੰਚ ਪ੍ਰਿੰਸ ਚਾਵਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।