07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਬੀ.ਆਰ.ਸੀ. ਕਾਨਵੈਂਟ ਸਕੂਲ ਸਮਾਧ ਭਾਈ (ਮੋਗਾ) ’ਚ ਉਤਸ਼ਾਹ ਨਾਲ ਮਨਾਇਆ ਗਿਆ ਅੰਬ ਦਿਵਸ

ਅਜੀਤ ਡੈਸਕ 23-07-2026
ਸਮਾਧ ਭਾਈ, 22 ਜੁਲਾਈ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ (ਮੋਗਾ) ਵਿਖੇ ਨੰਨੇ-ਮੁੰਨੇ ਵਿਦਿਆਰਥੀਆਂ ਲਈ ਅੰਬ ਦਿਵਸ ਬੜੇ ਹੀ ਉਤਸ਼ਾਹ, ਖ਼ੁਸ਼ੀ ਅਤੇ ਰੰਗਾਰੰਗ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀ ਪੀਲੇ ਅਤੇ ਸੰਤਰੀ ਰੰਗ ਦੇ ਸੁੰਦਰ ਪਹਿਰਾਵਿਆਂ ਵਿਚ ਸਜ ਕੇ ਸਕੂਲ ਪਹੁੰਚੇ। ਬੱਚਿਆਂ ਨੇ ਅੰਬ ਨਾਲ ਸੰਬੰਧਿਤ ਕਵਿਤਾਵਾਂ, ਗੀਤ, ਡਾਂਸ, ਚਿੱਤਰਕਲਾ ਅਤੇ ਕਰਾਫ਼ਟ ਗਤੀਵਿਧੀਆਂ ਵਿਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਅੰਬ ਦੇ ਪੌਸ਼ਟਿਕ ਗੁਣਾਂ, ਸਿਹਤ ਲਈ ਇਸ ਦੇ ਲਾਭ ਅਤੇ ਫਲਾਂ ਦੀ ਮਹੱਤਤਾ ਬਾਰੇ ਵੀ ਜਾਣੂੰ ਕਰਵਾਇਆ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਕਿਰਨਾ ਰਾਣੀ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਸਿੱਖਣ ਪ੍ਰਤੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਵੀ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ। ਇਸ ਮੌਕੇ ਚੇਅਰਮੈਨ ਲਾਭ ਸਿੰਘ ਖੋਖਰ ਅਤੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਖੋਖਰ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੱਚਿਆਂ ਦੀਆਂ ਲੁਕੀਆਂ ਹੋਈਆਂ ਪ੍ਰਤਿਭਾਵਾਂ ਨੂੰ ਉਭਾਰਨ ਲਈ ਸਕੂਲ ਵਿਚ ਸਮੇਂ-ਸਮੇਂ ‘ਤੇ ਇਸ ਤਰ੍ਹਾਂ ਦੀਆਂ ਵਿੱਦਿਅਕ, ਸਭਿਆਚਾਰਕ ਅਤੇ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਸਮਾਗਮ ਦੇ ਅੰਤ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਗਈ ਅਤੇ ਸਭ ਨੇ ਖ਼ੁਸ਼ੀ-ਖ਼ੁਸ਼ੀ ਮੈਂਗੋ ਦਿਵਸ ਦਾ ਆਨੰਦ ਮਾਣਿਆਂ।
ਪਿਛਲੀ ਖ਼ਬਰ ਮਾਤਾ ਰਣਜੀਤ ਕੌਰ ਬਰਾੜ ਸਮਾਲਸਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਤੀਰਥ ਯਾਤਰਾ ਯੋਜਨਾ ਸਰਕਾਰ ਦਾ ਸ਼ਲਾਘਾਯੋਗ ਕਦਮ-ਅਮਨਦੀਪ ਸਿੰਘ ਪੱਤੋ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।