07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਜੀਂਦੜਾ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਖੇਤਰ ’ਚ ਮਾਰੀਆਂ ਮੱਲਾਂ

ਅਜੀਤ ਡੈਸਕ 23-07-2026
ਕਿਸ਼ਨਪੁਰਾ ਕਲਾਂ, 22 ਜੁਲਾਈ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਹੋਈ ਧਾਰਮਿਕ ਪ੍ਰੀਖਿਆ 2025-26 ਵਿਚ ਹਿੱਸਾ ਲਿਆ ਅਤੇ ਬੀਤੇ ਦਿਨ ਇਸ ਦਾ ਨਤੀਜਾ ਐਲਾਨਿਆ ਗਿਆ। ਜਿਸ ਵਿਚ 53 ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਉਨ੍ਹਾਂ ਵਿਚੋਂ 9 ਬੱਚਿਆਂ ਨੂੰ ਸਕਾਲਰਸ਼ਿਪ 2100 -2100 ਰੂਪੈ ਦੀ ਹਾਸਲ ਕੀਤੀ, ਬਾਕੀ ਬੱਚਿਆਂ ਨੇ ਵੀ ਵਧੀਆ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਦਾ ਅਤੇ ਆਪਣੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸੈਕਟਰੀ ਪ੍ਰਭਜੋਤ ਸਿੰਘ ਭੁੱਲਰ, ਪ੍ਰਿੰਸੀਪਲ ਮਨਦੀਪ ਕੌਰ ਨੇ ਜੇਤੂ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਪਣੀ ਮਿਹਨਤ ਇਸੇ ਤਰ੍ਹਾਂ ਜਾਰੀ ਰੱਖਣੀ ਹੈ ਤਾਂ ਜੋ ਭਵਿੱਖ ਵਿਚ ਵੀ ਇਸੇ ਤਰ੍ਹਾਂ ਬੁਲੰਦੀਆਂ ਨੂੰ ਛੂਹ ਸਕੋ। ਇਸ ਪੇਪਰ ਦੀ ਤਿਆਰੀ ਹਰ ਸਾਲ ਸਕੂਲ ਦੀ ਅਧਿਆਪਕ ਗੁਰਵਿੰਦਰ ਕੌਰ ਵਲੋਂ ਕਰਵਾਈ ਜਾਂਦੀ ਹੈ।
ਪਿਛਲੀ ਖ਼ਬਰ ਦਿੱਲੀ ਕੂਚ: ਕਾਂਗਰਸ ਆਗੂ ਜੱਗਾ ਬਰਾੜ ਨਜ਼ਰਬੰਦ, ਪਰਮਵੀਰ ਜੈਨ ਤੇ ਕੌਂਸਲਰ ਸਣੇ 6 ਹਿਰਾਸਤ ’ਚ ਅਗਲੀ ਖ਼ਬਰ ਮਾਤਾ ਜਸਵੰਤ ਕੌਰ ਨੂੰ ਨਮ ਅੱਖਾਂ ਨਾਲ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।