04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਵਲੋਂ ਕੀਤੀ ਰੋਸ ਰੈਲੀ-ਆਗੂ

ਅਜੀਤ ਡੈਸਕ 25-07-2026
ਮੋਗਾ, 24 ਜੁਲਾਈ (ਸੁਰਿੰਦਰਪਾਲ)-ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ (ਰਜਿ: 24), ਪਾਵਰਕਾਮ ਤੇ ਟਰਾਂਸਕੋ ਪੈਨਸ਼ਨ ਯੂਨੀਅਨ, ਪੈਨਸ਼ਨ ਵੈੱਲਫੇਅਰ ਫੈਡਰੇਸ਼ਨ, ਮੁਲਾਜ਼ਮ ਯੂਨਾਈਟਿਡ ਦੇ ਸਾਂਝੇ ਸੱਦੇ ਸੰਘਰਸ਼ ‘ਤੇ ਮੋਗਾ ਵਿਖੇ ਕਨਵੀਨਰ ਮਨਜੋਤ ਸਿੰਘ ਬਰਾੜ ਦੀ ਅਗਵਾਈ ਵਿਚ ਰੋਸ ਰੈਲੀ ਕੀਤੀ ਗਈ। ਜਿਸ ਵਿਚ ਆਗੂਆਂ ਵਲੋਂ ਪਾਵਰ ਕੌਮ ਦੀਆ ਮੁੱਖ ਮੰਗਾ ਜਿਵੇਂ ਮਿਤੀ : 20 ਜੁਲਾਈ 20 ਤੋ ਬਾਅਦ ਵਾਲੇ ਬਿਜਲੀ ਬੋਰਡ ਵਿਚ ਭਰਤੀ ਹੋਏ ਕਰਮਚਾਰੀਆਂ ਤੇ ਧੱਕੇ ਨਾਲ ਥੋਪੇ ਜਾ ਰਹੇ ਕੇਂਦਰ ਦੇ ਪੇ-ਸਕੇਲ ਦਾ ਵਿਰੋਧ, ਪੁਰਾਣੀ ਪੈਨਸ਼ਨ ਦੀ ਬਹਾਲੀ, ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ, ਬਿਜਲੀ ਬੋਰਡ ਮਹਿਕਮੇ ਨੂੰ ਕਾਰਪੋਰੇਟ ਘਰਾਨਿਆਂ ਨੂੰ ਸੌਂਪਣਾ, ਸਾਢੇ ਚਾਰ ਸਾਲਾਂ ਤੋਂ 18 ਫ਼ੀਸਦੀ ਡੀ.ਏ. ਦਾ ਬਕਾਇਆ, ਬਿਜਲੀ ਬੋਰਡ ਮਹਿਕਮੇ ਅੰਦਰ ਖਾਲੀ ਪਈਆ ਅਸਾਮੀਆਂ ਨੂੰ ਭਰਨਾ, ਗਰਿੱਡਾਂ ਤੇ ਰਾਤ ਸਮੇਂ ਇਕੱਲੇ ਡਿਊਟੀ ਕਰ ਰਹੇ ਕਰਮਚਾਰੀ ਦੀ ਸੁਰੱਖਿਆ, ਆਦਿ ਅਤੇ ਪੰਜਾਬ ਸਰਕਾਰ ਵਲੋਂ ਪੁਲਿਸ ਵਲੋਂ ਬਰਨਾਲਾ ਵਿਖੇ ਸੰਘਰਸ਼ ਕਰ ਰਹੇ ਸਫ਼ਾਈ ਕਰਮਚਾਰੀਆਂ ਤੇ ਲਾਠੀ ਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਦਿੱਲੀ ਵਿਖੇ ਜੰਤਰ ਮੰਤਰ ਤੋਂ ਸੰਸਦ ਵੱਲ ਜਾਂਦੇ ਵਿਦਿਆਰਥੀਆ ਦੇ ਮਾਰਚ ਤੇ ਲਾਠੀ ਚਾਰਜ ਦੀ ਨਿਖੇਧੀ ਕੀਤੀ ਅਤੇ ਇਸ ਮੌਕੇ ਤੇ ਸੰਘਰਸ਼ੀ ਯੋਧਿਆਂ ਦੇ ਹੋਂਸਲਿਆਂ ਨੂੰ ਬੁਲੰਦ ਕਰਨ ਲਈ ਆਗੂਆਂ ਵਲੋਂ ਹੌਸਲਾ ਅਫਜਾਈ ਕੀਤੀ ਗਈ ਅਤੇ ਆਉਣ ਵਾਲੇ ਸਮੇਂ ਵਿਚ ਤਿੱਖੇ ਸੰਘਰਸ਼ ਲਈ ਤਿਆਰ ਰਹਿਣ ਲਈ ਅਪੀਲ ਕੀਤੀ ਗਈ ਅਤੇ ਭਵਿੱਖ ਵਿਚ ਬਿਜਲੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਮੁਲਾਜ਼ਮਾਂ ਦੀਆ ਭਖਦੀਆਂ ਮੰਗਾਂ ਨੂੰ ਹੱਲ ਨਹੀਂ ਕਰਦੀ ਤਾ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ ਅਤੇ ਇਸ ਦੇ ਨਿਕਲ ਵਾਲੇ ਸਿੱਟਿਆਂ ਦਾ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰ ਕੌਮ ਮੈਨੇਜਮੈਂਟ ਦੀ ਹੋਵੇਗੀ। ਇਕ ਵਾਰ ਦੋ ਦਿਨ ਦੀ ਸਮੂਹਿਕ ਛੁੱਟੀ 25 ਤੇ 26 ਜੁਲਾਈ ਤੱਕ ਦਾ ਵਾਧਾ ਕੀਤਾ ਹੈ। ਰੈਲੀ ਨੂੰ ਸੰਬੋਧਨ ਕਰਨ ਵਾਲਿਆਂ ਵਿਚ ਸਰਕਲ ਆਗੂ ਪਲਵਿੰਦਰ ਸਿੱਧੂ ਏਟਕ, ਪਾਲ ਸਿੰਘ ਪੈਨਸ਼ਨਰ ਆਗੂ, ਅਮਨਪ੍ਰੀਤ ਸਿੰਘ ਟੀ.ਐਸ.ਯੂ., ਜਗਤਾਰ ਸਿੰਘ ਏਟਕ ਆਗੂ, ਜਸਵਿੰਦਰ ਸਿੰਘ, ਪ੍ਰਦੀਪ ਕੁਮਾਰ, ਗੋਪਾਲ ਸਿੰਘ, ਜਸਪਾਲ ਸਿੰਘ ਡਵੀਜ਼ਨ ਆਗੂ, ਗੁਰਮੇਲ ਸਿੰਘ ਨਾਹਰ ਪੈਨਸ਼ਨਰ ਆਗੂ, ਬੂਟਾ ਸਿੰਘ ਜੇ.ਈ., ਨਿਰਮਲ ਸਿੰਘ ਮਾਹਲਾ ਆਈ.ਟੀ.ਆਈ., ਗੁਰਪ੍ਰੀਤ ਸਿੰਘ ਧਰਮਕੋਟ ਅਤੇ ਬਲਵਿੰਦਰ ਸਿੰਘ ਉੱਭੀ ਜ਼ੋਨ ਸਕੱਤਰ ਟੀ.ਐਸ.ਯੂ. ਬਠਿੰਡਾ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰ ਦੀ ਟਾਲ-ਮਟੋਲ ਖ਼ਿਲਾਫ਼ ਬਿਜਲੀ ਕਾਮਿਆਂ ਦਾ ਸੰਘਰਸ਼ ਹੋਇਆ ਹੋਰ ਤਿੱਖਾ ਅਗਲੀ ਖ਼ਬਰ ਐਮ.ਐਸ.ਜੀ. ਇੰਡੀਅਨ ਖੇਡ ਪਿੰਡ ’ਚ ਅੱਜ ਸ਼ੁਰੂ ਹੋਵੇਗੀ ਉੱਤਰੀ ਜ਼ੋਨ-2 ਉੱਤਰੀ ਜ਼ੋਨ ਸੀ.ਬੀ.ਐਸ.ਈ. ਤੈਰਾਕੀ ਚੈਂਪੀਅਨਸ਼ਿਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।