04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਬਰਨਾਲਾ ਲਾਠੀਚਾਰਜ ਅਤੇ ਫ਼ਰੀਦਕੋਟ ਫਾਰਮੇਸੀ ਟੈੱਸਟ ਨਕਲ ਮਾਮਲੇ ’ਤੇ ਐਡਵੋਕੇਟ ਅਮਿਤ ਅਗਰਵਾਲ ਨੇ ਸਰਕਾਰ ਨੂੰ ਘੇਰਿਆ

ਅਜੀਤ ਡੈਸਕ 25-07-2026
ਬਾਘਾ ਪੁਰਾਣਾ, 24 ਜੁਲਾਈ (ਟਿੰਕੂ ਕਾਠਪਾਲ)-ਭਾਰਤੀ ਜਨਤਾ ਪਾਰਟੀ ਦੇ ਆਰ.ਟੀ.ਆਈ. ਸੈਲ ਦੇ ਕੋ ਕਨਵੀਨਰ ਐਡਵੋਕੇਟ ਅਮਿਤ ਅਗਰਵਾਲ ਨੇ ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਅਤੇ ਫ਼ਰੀਦਕੋਟ ਵਿਚ ਫਾਰਮੇਸੀ ਟੈੱਸਟ ਦੌਰਾਨ ਸਾਹਮਣੇ ਆਏ ਨਕਲ ਦੇ ਮਾਮਲੇ ਨੂੰ ਗੰਭੀਰ ਕਰਾਰ ਦਿੰਦਿਆਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਅਮਿਤ ਅਗਰਵਾਲ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਧਰਨਾ ਦੇਣ ਅਤੇ ਰੋਸ ਪ੍ਰਦਰਸ਼ਨ ਕਰਨ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ ‘ਤੇ ਕੀਤਾ ਗਿਆ ਲਾਠੀਚਾਰਜ ਬੇਹੱਦ ਨਿੰਦਣਯੋਗ ਹੈ ਅਤੇ ਇਸ ਨਾਲ ਸਰਕਾਰ ਦਾ ਮੁਲਾਜ਼ਮਾਂ ਪ੍ਰਤੀ ਰਵੱਈਆ ਸਪਸ਼ਟ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬਲ ਪ੍ਰਯੋਗ ਦੀ ਬਜਾਏ ਗੱਲਬਾਤ ਰਾਹੀਂ ਮਸਲਿਆਂ ਦਾ ਹੱਲ ਕਰਨਾ ਚਾਹੀਦਾ ਹੈ। ਅਮਿਤ ਅਗਰਵਾਲ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰਨਾ ਠੀਕ ਨਹੀਂ। ਉਨ੍ਹਾਂ ਮੰਗ ਕੀਤੀ ਕਿ ਬਰਨਾਲਾ ਲਾਠੀਚਾਰਜ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਫ਼ਰੀਦਕੋਟ ਵਿਚ ਫਾਰਮੇਸੀ ਟੈੱਸਟ ਦੌਰਾਨ ਸਾਹਮਣੇ ਆਏ ਨਕਲ ਦੇ ਮਾਮਲੇ ਨੂੰ ਵੀ ਬਹੁਤ ਗੰਭੀਰ ਦੱਸਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਇਮਾਨਦਾਰੀ ਨਾਲ ਤਿਆਰੀ ਕਰਨ ਵਾਲੇ ਹਜ਼ਾਰਾਂ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਦੀ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਨੂੰ ਕਾਇਮ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਨਕਲ ਜਾਂ ਬੇਨਿਯਮੀਆਂ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਐਡਵੋਕੇਟ ਅਮਿਤ ਅਗਰਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਦੋਵਾਂ ਮਾਮਲਿਆਂ ਵਿਚ ਪੂਰੀ ਪਾਰਦਰਸ਼ਤਾ ਨਾਲ ਜਾਂਚ ਕਰਵਾਈ ਜਾਵੇ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਰੋਕਣ ਲਈ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਦੇ ਹੱਕਾਂ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਹਰ ਮੁੱਦੇ ਨੂੰ ਪੂਰੀ ਮਜ਼ਬੂਤੀ ਨਾਲ ਉਠਾਉਂਦੀ ਰਹੇਗੀ।
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਵੱਖ-ਵੱਖ ਥਾਈਂ ਡੇਂਗੂ ਲਾਰਵੇ ਦੀ ਕੀਤੀ ਚੈਕਿੰਗ ਅਗਲੀ ਖ਼ਬਰ ਸਰਕਾਰ ਦੀ ਟਾਲ-ਮਟੋਲ ਖ਼ਿਲਾਫ਼ ਬਿਜਲੀ ਕਾਮਿਆਂ ਦਾ ਸੰਘਰਸ਼ ਹੋਇਆ ਹੋਰ ਤਿੱਖਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।