04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸਿਹਤ ਵਿਭਾਗ ਦੀ ਟੀਮ ਨੇ ਵੱਖ-ਵੱਖ ਥਾਈਂ ਡੇਂਗੂ ਲਾਰਵੇ ਦੀ ਕੀਤੀ ਚੈਕਿੰਗ

ਅਜੀਤ ਡੈਸਕ 25-07-2026
ਬਾਘਾ ਪੁਰਾਣਾ, 24 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਸਿਵਲ ਸਰਜਨ ਮੋਗਾ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਨਰੇਸ਼ ਆਂਵਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ ਠੱਠੀ ਭਾਈ ਦੇ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਹੈਲਥ ਇੰਸਪੈਕਟਰ ਗੁਰਚਰਨ ਸਿੰਘ ਦੀ ਅਗਵਾਈ ਵਾਲੀ ਸਿਹਤ ਵਿਭਾਗ ਦੀ ਟੀਮ ਨੇ ਬਾਘਾ ਪੁਰਾਣਾ ਸ਼ਹਿਰ ਵਿਖੇ ਡੇਂਗੂ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ। ਇਸ ਦੌਰਾਨ ਟੀਮ ਵਲੋਂ ਸ਼ਹਿਰ ਦੇ ਵੱਖ-ਵੱਖ ਘਰਾਂ, ਬਾਜ਼ਾਰਾਂ, ਖਾਣ-ਪੀਣ ਦੀਆਂ ਦੁਕਾਨਾਂ, ਵਪਾਰਕ ਅਦਾਰਿਆਂ ਅਤੇ ਸਰਕਾਰੀ ਅਦਾਰਿਆਂ ਦੀ ਜਾਂਚ ਕਰਕੇ ਪਾਣੀ ਇਕੱਠਾ ਹੋਣ ਵਾਲੇ ਬਰਤਨਾਂ, ਕੂਲਰਾਂ, ਟੈਂਕੀਆਂ, ਗਮਲਿਆਂ, ਫ਼ਰਿਜ ਦੀਆਂ ਟਰੇਆਂ, ਟਾਇਰਾਂ ਅਤੇ ਹੋਰ ਸੰਭਾਵਿਤ ਥਾਵਾਂ ‘ਤੇ ਡੇਂਗੂ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ। ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣ ਅਤੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ ਲਈ ਜਾਗਰੂਕ ਕੀਤਾ ਗਿਆ। ਚੈਕਿੰਗ ਦੌਰਾਨ ਹੈਲਥ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਆਮ ਤੌਰ ‘ਤੇ ਦਿਨ ਦੇ ਸਮੇਂ ਕੱਟਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਫ਼ਤੇ ਵਿਚ ਇਕ ਦਿਨ ‘ਡਰਾਈ ਡੇ’ ਮਨਾਉਂਦੇ ਹੋਏ ਕੂਲਰਾਂ, ਟੈਂਕੀਆਂ ਅਤੇ ਹੋਰ ਪਾਣੀ ਵਾਲੇ ਬਰਤਨਾਂ ਨੂੰ ਪੂਰੀ ਤਰ੍ਹਾਂ ਖਾਲੀ ਕਰਕੇ ਸਾਫ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਕਿਸੇ ਵਿਅਕਤੀ ਨੂੰ ਤੇਜ਼ ਬੁਖ਼ਾਰ, ਸਰੀਰ ਦਰਦ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ ਜਾਂ ਚਮੜੀ ‘ਤੇ ਲਾਲ ਧੱਬੇ ਵਰਗੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰਕੇ ਆਪਣਾ ਟੈੱਸਟ ਕਰਵਾਇਆ ਜਾਵੇ। ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਪੂਰਨ ਚੰਦ, ਬਰੀਡ ਚੈੱਕਰ ਜਗਰੂਪ ਸਿੰਘ ਅਤੇ ਬਰੀਡ ਚੈੱਕਰ ਸੁਰਿੰਦਰ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅਖੌਤੀ ਸਿੱਖਿਆ ਕ੍ਰਾਂਤੀ ਦੇ ਪ੍ਰਚਾਰ ਲਈ ਵਿਦਿਆਰਥੀਆਂ ਦੇ ਮੋਢੇ ਨਾ ਵਰਤੇ ਸਰਕਾਰ-ਜੀ. ਟੀ. ਯੂ. ਪੰਜਾਬ - ਅਗਲੀ ਖ਼ਬਰ ਬਰਨਾਲਾ ਲਾਠੀਚਾਰਜ ਅਤੇ ਫ਼ਰੀਦਕੋਟ ਫਾਰਮੇਸੀ ਟੈੱਸਟ ਨਕਲ ਮਾਮਲੇ ’ਤੇ ਐਡਵੋਕੇਟ ਅਮਿਤ ਅਗਰਵਾਲ ਨੇ ਸਰਕਾਰ ਨੂੰ ਘੇਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।