05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਦਿੱਲੀ ਕਾਨਵੈਂਟ ਸਕੂਲ ਵਿਖੇ ਚਿਤਕਾਰਾ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਦਾ ਮਾਰਗ ਦਰਸ਼ਨ

ਅਜੀਤ ਡੈਸਕ 25-07-2026
ਫਤਿਹਗੜ੍ਹ ਪੰਜਤੂਰ, 24 ਜੁਲਾਈ (ਜਸਵਿੰਦਰ ਸਿੰਘ ਪੋਪਲੀ)-ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ ਫਤਿਹਗੜ੍ਹ ਪੰਜਤੂਰ ਵਿਖੇ ਚਿਤਕਾਰਾ ਯੂਨੀਵਰਸਿਟੀ ਵਲੋਂ ਕਰੀਅਰ ਕਾਊਂਸਲਿੰਗ ਅਤੇ ਗਾਈਡੈਂਸ ਦੇ ਉੱਪਰ ਇਕ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਟੀਚਾ ਬੱਚਿਆਂ ਨੂੰ ਆਉਣ ਵਾਲੇ ਭਵਿੱਖ ਬਾਰੇ ਜਾਗਰੂਕ ਕਰਨਾ ਕਿ ਉਹ ਇਕ ਸਹੀ ਕੋਰਸ ਲੈ ਕੇ ਸਾਰੇ ਜੀਵਨ ਨੂੰ ਸਫਲ ਬਣਾਉਣਾ ਅਤੇ ਕਿਸ ਤਰ੍ਹਾਂ ਇਕ ਵਧੀਆ ਕੋਰਸ ਦੀ ਚੋਣ ਕਰ ਸਕਦੇ ਬਾਰੇ ਜਾਣੂ ਕਰਵਾਉਣਾ ਸੈਮੀਨਾਰ ਦਾ ਮੁੱਖ ਟੀਚਾ ਰਿਹਾ। ਇਸ ਸੈਮੀਨਾਰ ਵਿਚ ਚਿਤਕਾਰਾ ਯੂਨੀਵਰਸਿਟੀ ਦੇ ਮਾਹਿਰ ਪ੍ਰੋਫੈਸਰ ਮਨਦੀਪ ਸਿੰਘ ਅਤੇ ਸਾਹਿਲ ਡੋਗਰਾ ਵਲੋਂ ਵਿਦਿਆਰਥੀਆਂ ਦੇ ਨਾਲ ਆਪਣੇ ਜੀਵਨ ਦੇ ਤਜਰਬੇ ਸਾਂਝੇ ਕੀਤੇ ਗਏ ਅਤੇ ਉਨ੍ਹਾਂ ਨੂੰ ਇਕ ਚੰਗਾ ਕੋਰਸ ਚੁਣਨ ਦੇ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਬਲਜੀਤ ਸਿੰਘ, ਪ੍ਰਧਾਨ ਬਲਵਿੰਦਰ ਸਿੰਘ ਵਲੋਂ ਆਏ ਹੋਏ ਮਹਿਮਾਨਾਂ ਦਾ ਸਤਿਕਾਰ ਕੀਤਾ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।
ਪਿਛਲੀ ਖ਼ਬਰ ਦਿੱਲੀ ’ਚ ਪ੍ਰਦਰਸ਼ਨ ਕਰ ਰਹੇ ਬੱਚਿਆਂ ’ਤੇ ਕੀਤੇ ਗਏ ਅੰਨ੍ਹੇ ਤਸ਼ੱਦਦ ਲਈ ਸਿਵਲ ਸੁਸਾਇਟੀ ਉੱਤਰੇਗੀ ਵਿਰੋਧ ਵਿਚ-ਅਜੇ ਸੂਦ, ਡ... ਅਗਲੀ ਖ਼ਬਰ ਕੋਆਪ੍ਰੇਟਿਵ ਬੈਂਕ ਮੋਗਾ ਮੂਹਰੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਧਰਨਾ ਲਾਉਣ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।