05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਭਲੂਰ ’ਚ ਬੀਤੀ ਰਾਤ 30 ਤੋਂ 35 ਖੇਤੀਬਾੜੀ ਮੋਟਰਾਂ ਦੀਆਂ ਤਾਰਾਂ ਚੋਰੀ ਕਿਸਾਨਾਂ ‘ਚ ਭਾਰੀ ਰੋਸ

ਅਜੀਤ ਡੈਸਕ 25-07-2026
ਨੱਥੂਵਾਲਾ ਗਰਬੀ, 24 ਜੁਲਾਈ (ਨਵਦੀਪ ਸਿੰਘ)-ਪਿੰਡ ਭਲੂਰ ਵਿਚ ਅਣਪਛਾਤੇ ਚੋਰਾਂ ਵਲੋਂ 30 ਤੋਂ 35 ਖੇਤੀਬਾੜੀ ਮੋਟਰਾਂ ਦੀਆਂ ਬਿਜਲੀ ਤਾਰਾਂ ਚੋਰੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਪੰਜਾਬ ਵਿਚ ਵਧ ਰਹੇ ਨਸ਼ਿਆਂ ਕਾਰਨ ਚੋਰੀ ਵਰਗੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਭਲੂਰ ਤੋਂ ਹਰੀਏ ਵਾਲਾ ਸੜਕ ਅਤੇ ਮਾਹਲਾ ਕਲਾਂ ਵਾਲੇ ਰਸਤੇ ਤੱਕ ਤਕਰੀਬਨ ਤਿੰਨ ਤੋਂ ਚਾਰ ਕਿੱਲੋਮੀਟਰ ਦੇ ਖੇਤਰ ਵਿਚ 30 ਤੋਂ 35 ਮੋਟਰਾਂ ਦੀਆਂ ਤਾਰਾਂ ਚੋਰੀ ਕਰ ਲਈਆਂ ਗਈਆਂ ਹਨ। ਕਿਸਾਨਾਂ ਨੇ ਦੱਸਿਆ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਸਗੋਂ ਪਿਛਲੇ ਕਾਫ਼ੀ ਸਮੇਂ ਤੋਂ ਇਸ ਤਰ੍ਹਾਂ ਦੀਆਂ ਚੋਰੀਆਂ ਲਗਾਤਾਰ ਹੋ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਚੋਰਾਂ ਵਲੋਂ ਚੋਰੀ ਕੀਤੀਆਂ ਤਾਰਾਂ ਸ਼ਹਿਰਾਂ ਵਿਚ ਸਥਿਤ ਕਬਾੜ ਦੀਆਂ ਦੁਕਾਨਾਂ ‘ਤੇ ਬੇਖ਼ੌਫ਼ ਵੇਚੀਆਂ ਜਾਂਦੀਆਂ ਹਨ, ਪਰ ਪੁਲਿਸ ਪ੍ਰਸ਼ਾਸਨ ਇਸ ‘ਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਿਚ ਨਾਕਾਮ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸਾਨ ਇਕੱਠੇ ਹੋ ਕੇ ਕਿਸੇ ਚੋਰ ਨੂੰ ਕਾਬੂ ਕਰ ਲੈਂਦੇ ਹਨ ਅਤੇ ਉਸ ਦੀ ਕੁੱਟਮਾਰ ਹੋ ਜਾਂਦੀ ਹੈ ਤਾਂ ਪੁਲਿਸ ਉਲਟਾ ਕਿਸਾਨਾਂ ਖ਼ਿਲਾਫ਼ ਹੀ ਮਾਮਲਾ ਦਰਜ ਕਰ ਦਿੰਦੀ ਹੈ। ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਚੋਰੀਆਂ ਨੂੰ ਰੋਕਣ ਲਈ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ। ਇਸ ਮੌਕੇ ਗੁਰਬਖ਼ਸ਼ ਸਿੰਘ ਸਰਪੰਚ ਧੂੜਕੋਟ, ਅੰਗਰੇਜ਼ ਸਿੰਘ, ਬੇਅੰਤ ਸਿੰਘ, ਰਾਜਵਿੰਦਰ ਸਿੰਘ, ਲਵਪ੍ਰੀਤ ਸਿੰਘ ਲੱਭਾ, ਗੁਰਪ੍ਰੀਤ ਸਿੰਘ ਢਿੱਲੋਂ ਅਤੇ ਪ੍ਰਗਟ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਬਰਨਾਲਾ ਲਾਠੀਚਾਰਜ ਖ਼ਿਲਾਫ਼ ਸਫ਼ਾਈ ਸੇਵਕਾਂ ਦੇ ਧਰਨੇ ’ਚ ਪਹੁੰਚੇ ਜਥੇਦਾਰ ਤੀਰਥ ਸਿੰਘ ਮਾਹਲਾ ਅਗਲੀ ਖ਼ਬਰ ਕੌਮੀ ਇਨਸਾਫ਼ ਮੋਰਚਾ ਮੋਹਾਲੀ ਵਲੋਂ 28 ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।