05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਹੇਮਕੁੰਟ ਸਕੂਲ ਦੇ ਐਨ.ਸੀ.ਸੀ. ਕੈਂਡਿਟਸ ਨੇ ‘’ਰੋਡ ਸੇਫ਼ਟੀ ਡੇਅ’’ ਮਨਾਇਆ

ਅਜੀਤ ਡੈਸਕ 25-07-2026
ਕੋਟ ਈਸੇ ਖਾਂ, 24 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਵਿਚ ਐਨ.ਸੀ.ਸੀ. ਲੜਕੇ ਅਤੇ ਲੜਕੀਆਂ ਦੇ ਯੂਨਿਟ ਚੱਲ ਰਹੇ ਹਨ। ਜਿੱਥੇ ਪੜ੍ਹਾਈ ਅਤੇ ਖੇਡਾਂ ਦੇ ਨਾਲ ਨਾਲ ਸਮੇਂ-ਸਮੇਂ ਹੋਰ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸੇ ਤਹਿਤ 05 ਪੰਜਾਬ ਬਟਾਲੀਅਨ (ਗਰਲਜ਼) ਮੋਗਾ ਦੇ ਕਮਾਂਡਿੰਗ ਅਫ਼ਸਰ ਸੁਨੀਲ ਕੁਮਾਰ ਦੀ ਯੋਗ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਵਿਚ ਐਨ.ਸੀ.ਸੀ. ਕੈਂਡਿਟਸ ਨੇ ‘’ਰੋਡ ਸੇਫ਼ਟੀ ਡੇ’’ ਮਨਾਉਂਦੇ ਹੋਏ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਸਹੁੰ ਚੁੱਕੀ। ਇਸ ਮੌਕੇ ਕੈਂਡਿਟਸ ਨੇ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ, ਹੈਲਮਟ ਤੇ ਸੀਟ ਬੈਲਟ ਦੀ ਵਰਤੋਂ ਕਰਨ, ਵਾਹਨ ਚਲਾਉਣ ਸਮੇਂ ਮੋਬਾਈਲ ਫ਼ੋਨ ਦੀ ਵਰਤੋਂ ਨਾ ਕਰਨ ਅਤੇ ਹੋਰਨਾਂ ਨੂੰ ਵੀ ਸੜਕ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦਾ ਸੰਕਲਪ ਲਿਆ। ਇਸ ਮੌਕੇ ਐਨ.ਸੀ.ਸੀ.ਏ.ਐਨ.ਓ. ਸਿਮਰਨਜੀਤ ਕੌਰ ਅਤੇ ਨਾਇਕ ਅਜੈ ਕੁਮਾਰ ਨੇ ਕੈਡਟਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਰਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੜਕ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕਰਕੇ ਹਰ ਰੋਜ਼ ਹੋਣ ਵਾਲੇ ਹਾਦਸਿਆਂ ਨੂੰ ਘਟਾਇਆ ਜਾ ਸਕਦਾ ਹੈ।
ਪਿਛਲੀ ਖ਼ਬਰ ਜੰਤਰ-ਮੰਤਰ ਵਿਖੇ ਅੰਦੋਲਨ ਕਰ ਰਹੇ ਵਿਦਿਆਰਥੀਆਂ ’ਤੇ ਲਾਠੀਚਾਰਜ ਗੈਰ-ਸੰਵਿਧਾਨਕ-ਜ਼ਿਲ੍ਹਾ ਆਗੂ ਸੰਧੂ ਅਗਲੀ ਖ਼ਬਰ ਨੀਟ ਪੇਪਰ ਲੀਕ ਮਾਮਲੇ ’ਤੇ ਜੰਤਰ ਮੰਤਰ ’ਤੇ ਸੰਘਰਸ਼ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ ਅਤਿ ਨਿੰਦਣਯੋਗ-ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।