05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਸਬ ਡਵੀਜ਼ਨ ਧਰਮਕੋਟ ’ਚ 8 ਮੁਕੱਦਮੇ ਦਰਜ, 10 ਦੋਸ਼ੀ ਗ੍ਰਿਫ਼ਤਾਰ-ਜ਼ਿਲ੍ਹਾ ਪੁਲਿਸ ਮੁਖੀ

ਅਜੀਤ ਡੈਸਕ 25-07-2026
ਮੋਗਾ, 24 ਜੁਲਾਈ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਸਬ ਡਵੀਜ਼ਨ ਧਰਮਕੋਟ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ 17 ਜੁਲਾਈ ਤੋਂ ਲੈ ਕੇ 24 ਜੁਲਾਈ ਤੱਕ ਨਸੇ ਦੇ 7 ਮੁਕੱਦਮੇ ਦਰਜ ਕਰਕੇ 8 ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 63 ਗ੍ਰਾਮ ਹੈਰੋਇਨ 310 ਨਸ਼ੀਲੀਆਂ ਗੋਲੀਆਂ 20700 ਡਰੱਗ ਮਨੀ ਅਤੇ ਇਕ ਕਾਰ ਬਰਾਮਦ ਕੀਤੀ। ਇਸ ਤੋਂ ਇਲਾਵਾ ਚੋਰੀ ਦੇ ਮਾਮਲੇ ਵਿਚ ਇਕ ਮੁਕੱਦਮਾ ਦਰਜ ਕਰਕੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਕੀਤਾ ਮੋਟਰਸਾਈਕਲ ਬਰਾਮਦ ਕੀਤਾ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਦੋ ਨੌਜਵਾਨਾਂ ਨੂੰ ਨਸ਼ਾ ਛੱਡਣ ਲਈ ਜਨੇਰ ਦੇ ਨਸ਼ਾ ਛੁਡਾਊ ਕੇਂਦਰ ਵਿਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਪਿੰਡਾਂ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਸੈਮੀਨਾਰ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਨਸ਼ਾ ਤਸਕਰਾਂ ਖ਼ਿਲਾਫ਼ ਠੋਸ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਨਸ਼ਾ ਸਮਗਲਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਹੋ ਲਈ ਪੁਲਿਸ ਨੂੰ ਸਹਿਯੋਗ ਦਿੱਤਾ ਜਾਵੇ ਅਤੇ ਮੋਗਾ ਪੁਲਿਸ ਜ਼ਿਲ੍ਹਾ ਮੋਗਾ ਨੂੰ ਨਸ਼ਾ ਮੁਕਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਪਿਛਲੀ ਖ਼ਬਰ ਕਲੇਰ ਸਕੂਲ ਵਿਚ ਕਲਾ, ਡਰਾਇੰਗ ਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਅਗਲੀ ਖ਼ਬਰ ਜੰਤਰ-ਮੰਤਰ ਵਿਖੇ ਅੰਦੋਲਨ ਕਰ ਰਹੇ ਵਿਦਿਆਰਥੀਆਂ ’ਤੇ ਲਾਠੀਚਾਰਜ ਗੈਰ-ਸੰਵਿਧਾਨਕ-ਜ਼ਿਲ੍ਹਾ ਆਗੂ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।