05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਕਲੇਰ ਸਕੂਲ ਵਿਚ ਕਲਾ, ਡਰਾਇੰਗ ਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਅਜੀਤ ਡੈਸਕ 25-07-2026
ਸਮਾਧ ਭਾਈ, 24 ਜੁਲਾਈ (ਜਗਰੂਪ ਸਿੰਘ ਸਰੋਆ)-ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਵਿਦਿਆਰਥੀਆਂ ਦੀ ਰਚਨਾਤਮਿਕ ਤੇ ਕਲਾਤਮਕ ਹੁਨਰ ਨੂੰ ਉਤਸ਼ਾਹਿਤ ਕਰਨ ਲਈ ਡਰਾਇੰਗ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਇਸ ਸਮਾਗਮ ਵਿਚ ਸਕੂਲ ਦੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਬੜੇ ਜੋਸ਼ ਨਾਲ ਭਾਗ ਲਿਆ। ਡਰਾਇੰਗ ਮੁਕਾਬਲੇ ਦੌਰਾਨ ਬੱਚਿਆਂ ਨੇ ਆਪਣੀ ਕਲਾਤਮਕ ਤੇ ਰਚਨਾਤਮਿਕ ਸ਼ਕਤੀ ਦਾ ਪ੍ਰਦਰਸ਼ਨ ਕਰਦੇ ਹੋਏ ਕੁਦਰਤੀ ਦ੍ਰਿਸ਼ਾਂ, ਵਾਤਾਵਰਨ ਸੰਭਾਲ ਅਤੇ ਹੋਰ ਵੱਖ-ਵੱਖ ਸੁੰਦਰ ਵਿਸ਼ਿਆਂ ਦੇ ਸੁੰਦਰ ਚਿੱਤਰ ਬਣਾਏ ਤੇ ਉਨ੍ਹਾਂ ਨੂੰ ਖ਼ੂਬਸੂਰਤ ਰੰਗਾਂ ਦੇ ਨਾਲ ਸਜਾਇਆ। ਦੂਜੇ ਪਾਸੇ ਸੁੰਦਰ ਲਿਖਾਈ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਆਪਣੀ ਲਿਖਾਈ ਦਾ ਖ਼ੂਬਸੂਰਤ ਨਮੂਨਾ ਪੇਸ਼ ਕੀਤਾ। ਬਾਅਦ ਵਿਚ ਸਕੂਲ ਦੇ ਮੁੱਖ ਅਧਿਆਪਕ ਸ੍ਰੀਮਾਨ ਅਰਵਿੰਦ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੂੰ ਅੱਗੋਂ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਰਾਇੰਗ ਅਧਿਆਪਕਾ ਜਸ਼ਨਪ੍ਰੀਤ ਸ਼ਰਮਾ, ਗੁਰਪ੍ਰੀਤ ਕੌਰ, ਕੋਆਰਡੀਨੇਟਰ ਅਤੇ ਸਮੂਹ ਸਟਾਫ਼ ਹਾਜ਼ਰ ਸਨ।
ਪਿਛਲੀ ਖ਼ਬਰ ਪੀ.ਐਨ.ਬੀ. ਵਲੋਂ ਹੋਣਹਾਰ ਵਿਦਿਆਰਥਣਾਂ ਲਈ ਸਕਾਲਰਸ਼ਿਪ ਸੰਬੰਧੀ ਸਕੂਲ ਪ੍ਰਬੰਧਕਾਂ ਨਾਲ ਮੀਟਿੰਗ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਸਬ ਡਵੀਜ਼ਨ ਧਰਮਕੋਟ ’ਚ 8 ਮੁਕੱਦਮੇ ਦਰਜ, 10 ਦੋਸ਼ੀ ਗ੍ਰਿਫ਼ਤਾਰ-ਜ਼ਿਲ੍ਹਾ ਪੁਲਿਸ ਮੁਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।