06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਬਿਜਲੀ ਮੁਲਾਜ਼ਮਾਂ ਦੀ ਹੜਤਾਲ ਦੀ ਹਮਾਇਤ ’ਚ ਪੈਨਸ਼ਨਰਾਂ ਨੇ ਡਿਪਟੀ ਕਮਿਸ਼ਨਰ ਮੋਗਾ ਨੂੰ ਮੰਗ ਪੱਤਰ ਦਿੱਤਾ

ਅਜੀਤ ਡੈਸਕ 25-07-2026
ਮੋਗਾ, 24 ਜੁਲਾਈ (ਜਸਪਾਲ ਸਿੰਘ ਬੱਬੀ)-ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਏਟਕ ਦੇ ਸੱਦੇ ‘ਤੇ ਬਿਜਲੀ ਮੁਲਾਜ਼ਮਾਂ ਦੇ ਹੜਤਾਲ ਦੀ ਹਮਾਇਤ ਵਿਚ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕਰਕੇ ਪੈਨਸ਼ਨਰ ਸਾਥੀਆਂ ਨੇ ਆਪਣੇ ਆਪ ਨੂੰ ਗ੍ਰਿਫ਼ਤਾਰੀਆਂ ਲਈ ਪੇਸ਼ ਕੀਤਾ ਤੇ ਮੁਲਾਜ਼ਮ/ਪੈਨਸ਼ਨਰਜ਼ ਦੀਆਂ ਮੰਗਾਂ 18 ਪ੍ਰਤੀਸ਼ਤ ਮਹਿੰਗਾਈ ਭੱਤਾ ਬਕਾਇਆ ਜਾਰੀ ਕਰਨ, ਅਦਾਲਤਾਂ ਦੇ ਮੁਲਾਜ਼ਮ ਪੱਖੀ ਫ਼ੈਸਲੇ ਨੂੰ ਲਾਗੂ ਨਾ ਕਰਨ ਲਈ ਪੰਜਾਬ ਸਰਕਾਰ ਦੇ ਲਗਾਤਾਰ ਨਾਂਹ ਪੱਖੀ ਰਵੱਈਏ ਖ਼ਿਲਾਫ਼, 200 ਰੁਪੈ ਜਜ਼ੀਆ ਟੈਕਸ ਬੰਦ ਕਰਨ ਬਾਰੇ, 23 ਸਾਲਾਂ ਪ੍ਰਮੋਸ਼ਨ ਸਕੇਲ ਬਿਨਾਂ ਸ਼ਰਤ ਲਾਗੂ ਕਰਨ ਬਾਰੇ, ਕੈਸ਼ ਲੈਸ ਮੈਡੀਕਲ ਸਕੀਮ ਲਾਗੂ ਕਰਨ ਬਾਰੇ, 1 ਜਨਵਰੀ 2016 ਤੋਂ 30 ਜੂਨ 2021 ਤੱਕ ਤਕਰੀਬਨ 2400 ਪੈਨਸ਼ਨਰ/ਫੈਮਲੀ ਪੈਨਸ਼ਨਰਾਂ ਦੇ ਬਕਾਏ ਦੇਣ ਸਬੰਧੀ ਆਦਿ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਧਰਨੇ ਨੂੰ ਗੁਰਮੇਲ ਸਿੰਘ ਨਾਹਰ ਸੂਬਾ ਸਕੱਤਰ ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਏਟਕ ਪੰਜਾਬ, ਸਵਰਨ ਸਿੰਘ ਖੋਸਾ ਰਿਟਾਇਰ ਡਿਪਟੀ ਚੀਫ਼ ਇੰਜੀਨੀਅਰ, ਤੇਜਾ ਸਿੰਘ ਬਰਾੜ, ਗੁਰਨਾਮ ਸਿੰਘ ਧਰਮਕੋਟ ਪ੍ਰਧਾਨ ਸਿਟੀ ਡਵੀਜ਼ਨ ਮੰਡਲ ਮੋਗਾ, ਭੁਪਿੰਦਰ ਸਿੰਘ ਸੇਖੋਂ, ਸਵਰਨ ਸਿੰਘ ਤਾਰੇਵਾਲਾ, ਪੋਹਲਾ ਸਿੰਘ ਬਰਾੜ, ਬਲਵਿੰਦਰ ਸਿੰਘ ਜੌਨ ਆਗੂ, ਪਲਵਿੰਦਰ ਸਿੰਘ ਸਰਕਲ ਪ੍ਰਧਾਨ ਫੈਡਰੇਸ਼ਨ ਏਟਕ, ਬੂਟਾ ਸਿੰਘ ਭੱਟੀ ਤੇ ਗੁਰਚਰਨ ਸਿੰਘ ਬੁੱਟਰ ਸ਼ਾਮਲ ਸਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪਵਿੱਤਰ ਜੀਵਨ ਅਤੇ ਫ਼ਲਸਫ਼ੇ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦਾ ਉਪਰਾਲਾ ਅਗਲੀ ਖ਼ਬਰ ਕੇਂਦਰ ਤੇ ਪੰਜਾਬ ’ਚ ਪੇਪਰ ਲੀਕ ਹੋਣ ਨਾਲ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿਚ-ਪ੍ਰਧਾਨ ਹਰੀ ਖਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।