06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਸਰਕਾਰੀ ਯੋਜਨਾਵਾਂ ਨੂੰ ਨਿੱਜੀ ਪ੍ਰਚਾਰ ਦਾ ਸਾਧਨ ਬਣਾਇਆ ਜਾ ਰਿਹਾ ਹੈ-ਮੱਖਣ ਬਰਾੜ

ਅਜੀਤ ਡੈਸਕ 26-07-2026

ਕਿਸ਼ਨਪੁਰਾ ਕਲਾਂ, 25 ਜੁਲਾਈ (ਅਮੋਲਕ ਸਿੰਘ ਕਲਸੀ/ਪਰਮਿੰਦਰ ਸਿੰਘ ਗਿੱਲ)–ਸ਼੍ਰੋਮਣੀ ਅਕਾਲੀ ਦਲ ਬਾਦਲ ਧਰਮਕੋਟ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪੰਜਾਬ ਸਰਕਾਰ ਵਲੋਂ ਸਕੂਲੀ ਬੈਗਾਂ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਤਸਵੀਰਾਂ ਛਾਪਣ ਦੇ ਫੈਸਲੇ ਦੀ ਆਲੋਚਨਾ ਕੀਤੀ ਹੈ। ਮੱਖਣ ਬਰਾੜ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਪਹਿਲਾਂ ਕਿਹਾ ਕਰਦੇ ਸਨ ਕਿ ਚੰਗੇ ਕੰਮਾਂ ਨੂੰ ਇਸ਼ਤਿਹਾਰਾਂ ਦੀ ਲੋੜ ਨਹੀਂ ਪੈਂਦੀ ਪਰ ਹੁਣ ਸਰਕਾਰੀ ਯੋਜਨਾਵਾਂ ਨੂੰ ਨਿੱਜੀ ਪ੍ਰਚਾਰ ਦਾ ਸਾਧਨ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰੀ ਸਕੂਲੀ ਬੈਗਾਂ ’ਤੇ ਮੁੱਖ ਮੰਤਰੀ ਦੀਆਂ ਤਸਵੀਰਾਂ ਛਾਪ ਕੇ ਸਰਕਾਰੀ ਪੈਸੇ ਦੀ ਗਲਤ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਵਧਦੇ ਮਾਲੀਆ ਘਾਟੇ ਅਤੇ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ ਸਮੇਂ ਵਿਚ ਲੱਖਾਂ ਸਕੂਲ ਬੈਗਾਂ ’ਤੇ ਮੁੱਖ ਮੰਤਰੀ ਦੀਆਂ ਤਸਵੀਰਾਂ ਛਾਪਣ ਲਈ ਜਨਤਕ ਪੈਸਾ ਖਰਚ ਕਰਨਾ ਸੂਬੇ ਦੇ ਹਿਤ ਵਿਚ ਨਹੀਂ ਹੈ। ਮੱਖਣ ਬਰਾੜ ਨੇ ਕਿਹਾ ਕਿ ਇਕ ਪਾਸੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ ਆਪਣੇ ਹੱਕਾਂ ਲਈ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ ਜਦੋਂ ਕਿ ਦੂਜੇ ਪਾਸੇ ਸਰਕਾਰ ਆਪਣੀ ਮਸ਼ਹੂਰੀ ’ਤੇ ਕਰੋੜਾਂ ਰੁਪਏ ਖਰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪਹਿਲਾਂ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੀਆਂ ਤਸਵੀਰਾਂ ’ਤੇ ਸਵਾਲ ਉਠਾਉਂਦੇ ਸਨ ਉਹ ਅੱਜ ਹਰ ਥਾਂ ਮੁੱਖ ਮੰਤਰੀ ਦੀਆਂ ਤਸਵੀਰਾਂ ਲਗਾਉਣ ਬਾਰੇ ਵੀ ਜਨਤਾ ਨੂੰ ਜਵਾਬ ਦੇਣ।

ਪਿਛਲੀ ਖ਼ਬਰ ਮੈਕਰੋ ਗਲੋਬਲ ਵਿਚ ਆਨਲਾਈਨ ਤੇ ਆਫ਼ਲਾਈਨ ਆਈਲਟਸ ਕਰਨਾ ਹੋਇਆ ਆਸਾਨ-ਗੁਰਮਿਲਾਪ ਸਿੰਘ ਡੱਲਾ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 27 ਮੁਕੱਦਮੇ ਦਰਜ 57 ਦੋਸ਼ੀ ਗ੍ਰਿਫਤਾਰ-ਜ਼ਿਲ੍ਹਾ ਪੁਲਿਸ ਮੁਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।