03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

6.50 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

ਅਜੀਤ ਡੈਸਕ 27-07-2026

ਕੋਟਕਪੂਰਾ, 26 ਜੁਲਾਈ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਸੁਖਦੇਵ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਡਿਸਪੈਂਸਰੀ ਫ਼ੋਕਲ ਪੁਆਇੰਟ ਕੋਟਕਪੂਰਾ ਪਾਸ ਮੌਜੂਦ ਸੀ ਤਾਂ ਸਾਹਮਣੇ ਇਕ ਮੋਨਾ ਨੌਜਵਾਨ ਖੜ੍ਹਾ ਦਿਖਾਈ ਦਿੱਤਾ, ਜਿਸ ਨੇ ਕਿ ਪੁਲਿਸ ਪਾਰਟੀ ਨੂੰ ਦੇਖ ਇਕਦਮ ਘਬਰਾ ਕੇ ਆਪਣੇ ਸੱਜੇ ਹੱਥ ਵਿਚ ਫੜੀ ਮੋਮੀ ਪਾਰਦਰਸ਼ੀ ਲਿਫ਼ਾਫ਼ੀ ਹੇਠਾਂ ਸੁੱਟ ਦਿੱਤੀ ਅਤੇ ਆਪ ਖਿਸਕਣ ਲੱਗਾ ਤਾਂ ਉਕਤ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਪੁਲਿਸ ਪਾਰਟੀ ਨੇ ਨਾਮ ਪਤਾ ਪੁੱਛਿਆ। ਤਲਾਸ਼ੀ ਦੌਰਾਨ ਉਸ ਦੁਆਰਾ ਹੇਠਾਂ ਸੁੱਟੀ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਵਿਚੋਂ 06.50 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ’ਚ ਪੁਲਿਸ ਨੇ ਵਿੱਕੀ ਬੰਬ ਵਾਸੀ ਕੋਟਕਪੂਰਾ ਨੂੰ ਗਿ੍ਰਫ਼ਤਾਰ ਕਰਕੇ ਉਸ ਵਿਰੁੱਧ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਨੇ ਸੰਗਠਨ ਅਭਿਆਸ ਸੰਬੰਧੀ ਸੰਗਤ ਬਲਾਕ ਦੇ ਮੰਡਲ ਪ੍ਰਧਾਨਾਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ ਦੀ ਮੌਤ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।