05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨੂੰ ਮਾਲਵਿਕਾ ਸੂਦ ਨੇ ਦੱਸਿਆ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਜਿੱਤ

ਅਜੀਤ ਡੈਸਕ 28-07-2026
ਮੋਗਾ, 27 ਜੁਲਾਈ (ਸੁਰਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਮੋਗਾ ਦੀ ਇੰਚਾਰਜ ਮਾਲਵਿਕਾ ਸੂਦ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਸੰਘਰਸ਼ ਦੀ ਜਿੱਤ ਕਰਾਰ ਦਿੰਦਿਆਂ ਕਿਹਾ ਕਿ ਇਹ ਲੋਕਤੰਤਰ ਦੀ ਤਾਕਤ ਅਤੇ ਜਨਤਾ ਦੀ ਆਵਾਜ਼ ਦੀ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਦ੍ਰਿੜ੍ਹ ਇੱਛਾ ਸ਼ਕਤੀ, ਨਿਰੰਤਰ ਸੰਘਰਸ਼ ਅਤੇ ਵਿਦਿਆਰਥੀਆਂ ਦੇ ਹੱਕ ਵਿਚ ਕੀਤੀ ਗਈ ਆਵਾਜ਼ ਬੁਲੰਦ ਕਰਨ ਕਾਰਨ ਕੇਂਦਰ ਸਰਕਾਰ ਨੂੰ ਇਹ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਮਾਲਵਿਕਾ ਸੂਦ ਨੇ ਕਿਹਾ ਕਿ ਦੇਸ਼ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਕਾਂਗਰਸ ਪਾਰਟੀ ਨੇ ਹਮੇਸ਼ਾ ਪਹਿਲ ਦੇ ਆਧਾਰ ‘ਤੇ ਉਠਾਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਨੌਜਵਾਨਾਂ ਦੇ ਹੱਕਾਂ ‘ਤੇ ਸਵਾਲ ਉੱਠਿਆ ਹੈ, ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਹਮੇਸ਼ਾ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਜਿੱਤ ਉਨ੍ਹਾਂ ਲੱਖਾਂ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਹੈ, ਜਿਨ੍ਹਾਂ ਨੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰੀ ਸਿੰਘ ਖਾਈ ਦੀ ਅਗਵਾਈ ਹੇਠ ਮੋਗਾ ਵਿਖੇ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਸਮਰਥਨ ਵਿਚ ਇਕ ਵਿਜੈ ਮਾਰਚ ਕੱਢਿਆ ਗਿਆ, ਜਿਸ ਵਿਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਭਾਗ ਲਿਆ। ਮਾਰਚ ਦੌਰਾਨ ਪਾਰਟੀ ਆਗੂਆਂ ਨੇ ਵਿਦਿਆਰਥੀਆਂ ਦੇ ਹੱਕਾਂ ਦੀ ਰੱਖਿਆ ਲਈ ਆਪਣੀ ਵਚਨਬੱਧਤਾ ਦੁਹਰਾਈ ਅਤੇ ਲੋਕਾਂ ਨੂੰ ਕਾਂਗਰਸ ਦੀ ਵਿਚਾਰਧਾਰਾ ਨਾਲ ਜੁੜਨ ਦਾ ਸੱਦਾ ਦਿੱਤਾ। ਮਾਲਵਿਕਾ ਸੂਦ ਨੇ ਵਿਜੈ ਮਾਰਚ ਨੂੰ ਸਫਲ ਬਣਾਉਣ ਲਈ ਸਮੁੱਚੀ ਕਾਂਗਰਸ ਲੀਡਰਸ਼ਿਪ, ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ, ਬਾਘਾ ਪੁਰਾਣਾ ਤੋਂ ਹਲਕੇ ਦੇ ਮੁੱਖ ਸੇਵਾਦਾਰ ਜਗਸੀਰ ਸਿੰਘ ਕਾਲੇਕੇ, ਹਲਕਾ ਨਿਹਾਲ ਸਿੰਘ ਵਾਲਾ ਦੇ ਸੇਵਾਦਾਰ ਸਵਰਨ ਸਿੰਘ ਆਦੀਵਾਲ, ਸ਼ਹਿਰੀ ਪ੍ਰਧਾਨ ਗੁਰਜੰਟ ਸਿੰਘ ਅਤੇ ਹੋਰ ਸਾਰੇ ਆਗੂਆਂ ਤੇ ਵਰਕਰਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰਾਂ ਦਾ ਉਤਸ਼ਾਹ ਅਤੇ ਏਕਤਾ ਕਾਂਗਰਸ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਅੰਤ ਵਿਚ ਕਿਹਾ ਕਿ ਕਾਂਗਰਸ ਪਾਰਟੀ ਅੱਗੇ ਵੀ ਵਿਦਿਆਰਥੀਆਂ, ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੇ ਲੋਕਾਂ ਦੇ ਹੱਕਾਂ ਲਈ ਇਸੇ ਤਰ੍ਹਾਂ ਸੰਘਰਸ਼ ਕਰਦੀ ਰਹੇਗੀ ਅਤੇ ਲੋਕ ਹਿਤ ਦੇ ਮੁੱਦਿਆਂ ਨੂੰ ਹਰ ਮੰਚ ‘ਤੇ ਜ਼ੋਰਦਾਰ ਢੰਗ ਨਾਲ ਉਠਾਉਂਦੀ ਰਹੇਗੀ।
ਪਿਛਲੀ ਖ਼ਬਰ ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਿਖੇ ਚੱਲ ਰਹੇ ਇਕੋਤਰੀ ਸਮਾਗਮਾਂ ਵਿਚ ਵੱਡੀ ਗਿਣਤੀ ’ਚ ਸੰਤਾਂ ਮਹਾਂਪੁਰਸ਼ਾਂ ਤੇ ਸੰਗ... ਅਗਲੀ ਖ਼ਬਰ ਸਫ਼ਾਈ ਸੇਵਕਾਂ ਅਤੇ ਇਨਸਾਫ਼ ਪਸੰਦ ਜਥੇਬੰਦੀਆਂ ਨੇ ਕੀਤਾ ਵਿਸ਼ਾਲ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।