05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਿਖੇ ਚੱਲ ਰਹੇ ਇਕੋਤਰੀ ਸਮਾਗਮਾਂ ਵਿਚ ਵੱਡੀ ਗਿਣਤੀ ’ਚ ਸੰਤਾਂ ਮਹਾਂਪੁਰਸ਼ਾਂ ਤੇ ਸੰਗਤਾਂ ਨੇ ਕੀਤੀ ਸ਼ਮੂਲੀਅਤ

ਅਜੀਤ ਡੈਸਕ 28-07-2026
ਬੱਧਨੀ ਕਲਾਂ (ਮੋਗਾ), 27 ਜੁਲਾਈ (ਸੁਰਿੰਦਰਪਾਲ ਸਿੰਘ)-ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ ਬੱਧਨੀ ਕਲਾਂ ਵਿਖੇ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ਅਤੇ ਬਾਬਾ ਗੁਰਬਖ਼ਸ਼ ਸਿੰਘ ਦੀ ਅਗਵਾਈ ਹੇਠ ਬੀਤੇ 28 ਜੂਨ ਤੋਂ ਚੱਲ ਰਹੇ ਇਕੋਤਰੀ ਸਮਾਗਮਾਂ ਦੌਰਾਨ ਰੂਹਾਨੀ ਦੀਵਾਨ ਸਜਾਏ ਜਾ ਰਹੇ ਹਨ ਜਿਸ ਵਿਚ ਅਨੇਕਾਂ ਹੀ ਮਹਾਂਪੁਰਸ਼ਾਂ ਅਤੇ ਕੀਰਤਨੀ ਜਥਿਆਂ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰ ਰਹੇ ਹਨ। ਇਸ ਮੌਕੇ ਵੱਡੀ ਗਿਣਤੀ ‘ਚ ਪਹੁੰਚੀਆਂ ਸੰਗਤਾਂ ਨੂੰ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਨੇ ਪ੍ਰਵਚਨ ਕਰਦਿਆਂ ਕਿਹਾ ਕਿ ਹਰ ਪ੍ਰਾਣੀ ਨੂੰ ਆਪੋ-ਆਪਣੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਸੰਗਤਾਂ ਨੂੰ ਰੋਜ਼ਾਨਾ ਨਾਮ ਸਿਮਰਨ ਕਰ ਕੇ ਬਾਣੀ ਅਤੇ ਬਾਣੇ ਨਾਲ ਜੁੜ ਕੇ ਗੁਰੂ ਵਾਲੇ ਬਣ ਕੇ ਆਪਣਾ ਜੀਵਨ ਸਫਲਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਦੇ ਲੜ ਲੱਗ ਕੇ ਗੁਰੂ ਘਰਾਂ ‘ਚ ਸੇਵਾ ਕਰਨ ਨਾਲ ਹਰ ਪ੍ਰਾਣੀ ਦੇ ਦੁੱਖ ਦੂਰ ਹੋ ਜਾਂਦੇ ਹਨ। ਇਸ ਸਮੇਂ ਬਾਬਾ ਗੁਰਬਖ਼ਸ਼ ਸਿੰਘ ਨੇ ਸ਼ਬਦ ਕਥਾ ਕੀਰਤਨ ਰਾਹੀਂ ਜਿੱਥੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ ਉੱਥੇ ਹੀ ਗਿਆਨੀ ਸਰਬਜੀਤ ਸਿੰਘ ਲੁਧਿਆਣਾ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਗਿਆਨੀ ਵਿਸ਼ਾਲ ਸਿੰਘ ਕਥਾ ਵਾਚਕ ਮੰਜੀ ਸਾਹਿਬ, ਬਾਬਾ ਅਵਤਾਰ ਸਿੰਘ ਧੂਰਕੋਟ, ਬਾਬਾ ਅਮਰਜੀਤ ਸਿੰਘ ਗ਼ਾਲਿਬ, ਬਾਬਾ ਪਿਆਰਾ ਸਿੰਘ ਸਿਰਬਲੇ, ਸੁਆਮੀ ਰਾਮ ਤੀਰਥ ਜਲਾਲ, ਬਾਬਾ ਦਰਸ਼ਨ ਸਿੰਘ ਮਸਤੂਆਣਾ, ਬਾਬਾ ਜਸਵਿੰਦਰ ਸਿੰਘ ਹਰੇੜੀ, ਬਾਬਾ ਜੀਵਾ ਸਿੰਘ ਬੇਗਮਪੁਰਾ, ਬਾਬਾ ਬਲਵਿੰਦਰ ਸਿੰਘ ਮੋਟੀ ਨਾਨਕਸਰ, ਬਾਬਾ ਜਗਸੀਰ ਸਿੰਘ ਚੀਮਾ, ਬਾਬਾ ਵਿਸਾਖਾ ਸਿੰਘ ਕਲਿਆਣ ਪੁਲ, ਭਾਈ ਸੁਖਵਿੰਦਰ ਸਿੰਘ ਪਟਿਆਲਾ, ਭਾਈ ਮਨਪ੍ਰੀਤ ਸਿੰਘ ਅੰਮ੍ਰਿਤਸਰ, ਬਾਬਾ ਇੰਦਰਜੀਤ ਸਿੰਘ ਬੰੜੂਦੀ, ਭਾਈ ਦਮਨਜੀਤ ਸਿੰਘ ਪਟਿਆਲਾ, ਬਾਬਾ ਗੁਲਜ਼ਾਰ ਸਿੰਘ ਧੰਨੋਕੇ, ਬਾਬਾ ਸੁਰਜੀਤ ਸਿੰਘ ਯੂ.ਐਸ.ਏ. ਵਲੋਂ ਜਥੇਦਾਰ ਅਮਰਜੀਤ ਸਿੰਘ, ਬਾਬਾ ਸਤਨਾਮ ਸਿੰਘ ਸਿੱਧਸਰ ਸਿਉੜੇ, ਬਾਬਾ ਹਰਪ੍ਰੀਤ ਸਿੰਘ ਕਮਾਲੂ, ਬਾਬਾ ਬਲਵਿੰਦਰ ਸਿੰਘ ਜਿੱਤਵਾਲ, ਬਾਬਾ ਜੋਗਿੰਦਰ ਸਿੰਘ ਲੱਲਾਂ, ਬਾਬਾ ਅਜਮੇਰ ਸਿੰਘ ਜਨਮ ਅਸਥਾਨ ਬਾਬਾ ਅਤਰ ਸਿੰਘ, ਬਾਬਾ ਜਗਰੂਪ ਸਿੰਘ ਕੱਟੂਵਾਲੇ, ਭਾਈ ਨਿਰਮਲ ਸਿੰਘ ਬੱਧਨੀ, ਭਾਈ ਰਣਜੀਤ ਸਿੰਘ ਕੈਨੇਡਾ, ਜਗਜੋਤ ਸਿੰਘ ਕੈਨੇਡਾ, ਅਮਨਜੋਤ ਸਿੰਘ ਚੱਢਾ ਗੁਜਰਾਤ ਆਦਿ ਤੋਂ ਇਲਾਵਾ ਹੋਰਨਾਂ ਠਾਠਾਂ, ਸੰਪਰਦਾਇ ਤੋਂ ਪਹੁੰਚੇ ਸੰਤਾਂ ਮਹਾਂਪੁਰਸ਼ਾਂ, ਕਥਾ ਵਾਚਕਾਂ ਤੇ ਵਿਦਵਾਨਾਂ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦਿਆਂ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਤ ਕਰਦਿਆਂ ਬੱਧਨੀ ਕਲਾਂ ਵਾਲੇ ਬਾਬਾ ਜੋਰਾ ਸਿੰਘ ਵਲੋਂ ਸਿੱਖੀ ਦੇ ਪ੍ਰਚਾਰ ਅਤੇ ਪਸਾਰ ਲਈ ਕੀਤੇ ਜਾ ਰਹੇ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ। ਬਾਬਾ ਜਗਤਾਰ ਸਿੰਘ ਨੇ ਵੀ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਦੀ ਭੂਮਿਕਾ ਬਾਖ਼ੂਬੀ ਨਿਭਾਉਂਦਿਆਂ ਭਾਈ ਅੰਗਰੇਜ਼ ਸਿੰਘ ਨੇ ਠਾਠ ‘ਚ ਚੱਲ ਰਹੇ ਧਾਰਮਿਕ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਇਕੋਤਰੀ ਸਮਾਗਮਾਂ ਦੇ ਭੋਗ 28 ਜੁਲਾਈ (13 ਸਾਵਣ) ਦਿਨ ਮੰਗਲਵਾਰ ਨੂੰ ਪਾਏ ਜਾਣਗੇ। ਇਸ ਸਮੇਂ ਪਹੁੰਚੇ ਸੰਤਾਂ ਮਹਾਂਪੁਰਸ਼ਾਂ, ਵਿਦਵਾਨਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ, ਬਾਬਾ ਗੁਰਬਖ਼ਸ਼ ਸਿੰਘ ਅਤੇ ਬਾਬਾ ਜਗਤਾਰ ਸਿੰਘ ਨੇ ਸਿਰੋਪਾਉ ਪਾ ਕੇ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਮਾਜਿਕ, ਧਾਰਮਿਕ ਤੇ ਰਾਜਨੀਤਕ ਆਗੂਆਂ ਤੋਂ ਇਲਾਵਾ ਬਾਬਾ ਜਗਤਾਰ ਸਿੰਘ, ਜਗਜੀਤ ਸਿੰਘ ਜੱਜੀ ਮੁੱਖ ਸੇਵਾਦਾਰ ਦਿੱਲੀ ਠਾਠ, ਗੁਰਸੇਵਕ ਸਿੰਘ ਉੱਭੀ ਲੁਧਿਆਣਾ, ਭਾਈ ਜਰਨੈਲ ਸਿੰਘ, ਜਗਦੀਸ਼ ਸਿੰਘ ਦਿੱਲੀ, ਮੇਜਰ ਸਿੰਘ ਅਡਜੈਕਟਿਵ ਮੈਂਬਰ ਐਸ.ਜੀ.ਪੀ.ਸੀ., ਭਾਈ ਅਮਰਬੀਰ ਸਿੰਘ ਢੋਟ ਪ੍ਰਧਾਨ ਫੈਡਰੇਸ਼ਨ, ਹਰਤੇਜ ਸਿੰਘ ਭੁੱਲਰ, ਅਮਰੀਕ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਬੀਬੀ ਨਰਿੰਦਰ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਰਾਜਵਿੰਦਰ ਸਿੰਘ ਧਰਮਕੋਟ, ਰਣਵਿੰਦਰ ਸਿੰਘ ਪੱਪੂ, ਧਰਮਪਾਲ ਗੋਇਲ, ਭੋਲਾ ਗੋਇਲ, ਕੁਲਦੀਪ ਸਿੰਘ ਮਿਆਣਾ ਕੌਂਸਲਰ, ਡਾ. ਦਵਿੰਦਰ ਸਿੰਘ ਜੋਸਨ, ਡਾ. ਕੁਲਦੀਪ ਸਿੰਘ ਜਾਂਗਪੁਰ, ਡਾ. ਗੁਰਚਰਨ ਸਿੰਘ ਵਿਰਦੀ, ਅਵਤਾਰ ਸਿੰਘ ਮੋਗਾ, ਮਾਸਟਰ ਸੁਖਦੇਵ ਸਿੰਘ, ਭੁਪਿੰਦਰ ਸਿੰਘ ਮੋਗਾ, ਮੁਖ਼ਤਿਆਰ ਸਿੰਘ ਲੁਧਿਆਣਾ, ਕੁਲਵੰਤ ਸਿੰਘ ਹੈਦਰਾਬਾਦ, ਪ੍ਰੇਮ ਸਿੰਘ ਹੈਦਰਾਬਾਦ, ਕੁਲਵੰਤ ਸਿੰਘ ਅਹਿਮਦਾਬਾਦ, ਬਲਵਿੰਦਰ ਸਿੰਘ ਅਹਿਮਦਾਬਾਦ, ਬਲਵਿੰਦਰ ਸਿੰਘ ਇੰਦੌਰ, ਇਕਬਾਲ ਸਿੰਘ ਹੀਰਾ, ਹਰਜੀਤ ਸਿੰਘ ਅੰਮ੍ਰਿਤਸਰ, ਸੁਖਜੀਤ ਸਿੰਘ, ਹਰਿੰਦਰ ਸਿੰਘ, ਜਗਦੀਸ਼ ਸਿੰਘ ਕੰਡਾ, ਜਰਨੈਲ ਸਿੰਘ ਜੱਜ ਫ਼ਿਰੋਜ਼ਪੁਰ, ਨਿਰਮਲ ਸਿੰਘ ਖੰਨਾ, ਦਰਸ਼ਨ ਸਿੰਘ ਮੋਗਾ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵਲੋਂ ਮਿਸ਼ਨ 2027 ਤਹਿਤ ਪਿੰਡ ਸੈਦੇਸ਼ਾਹ ਵਿਖੇ ਵਰਕਰਾਂ ਨਾਲ ਭਰਵੀਂ ਮੀਟਿੰਗ ਅਗਲੀ ਖ਼ਬਰ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨੂੰ ਮਾਲਵਿਕਾ ਸੂਦ ਨੇ ਦੱਸਿਆ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਜਿੱਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।