06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਜਥੇਦਾਰ ਤੀਰਥ ਸਿੰਘ ਮਾਹਲਾ ਨੇ ਵਰਕਰਾਂ ਨਾਲ ਕੀਤੀ ਮੀਟਿੰਗ

ਅਜੀਤ ਡੈਸਕ 29-07-2026
ਨੱਥੂਵਾਲਾ ਗਰਬੀ, 28 ਜੁਲਾਈ (ਨਵਦੀਪ ਸਿੰਘ)-ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਅੱਜ ਬਾਘਾ ਪੁਰਾਣਾ ਹਲਕੇ ਦੇ ਨੱਥੂਵਾਲਾ ਗਰਬੀ ਪੁਲ ਉੱਪਰ ਪਹੁੰਚ ਰਿਹਾ ਹੈ। ਇਸ ਸਬੰਧੀ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਅੱਜ ਪਿੰਡ ਨੱਥੂਵਾਲਾ ਗਰਬੀ ਵਿਖੇ ਪਾਰਟੀ ਵਰਕਰਾਂ ਅਤੇ ਇਲਾਕੇ ਦੇ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਮਾਹਲਾ ਨੇ ਦੱਸਿਆ ਕਿ ਪਿੰਡ ਨੱਥੂਵਾਲਾ ਗਰਬੀ ਦੀ ਸਮੂਹ ਸੰਗਤ ਵਲੋਂ ਆਸ-ਪਾਸ ਦੇ ਪਿੰਡਾਂ ਦੀ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਖਾਲਸਾ ਮਾਰਚ ਦੇ ਸਵਾਗਤ ਲਈ ਠੰਢੇ ਜਲ ਦੀ ਛਬੀਲ ਲਗਾਈ ਜਾਵੇਗੀ। ਇਸ ਸਮੇਂ ਬਾਬਾ ਇਕਬਾਲ ਸਿੰਘ ਨੱਥੂਵਾਲਾ ਵਾਲਿਆਂ ਨੇ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਉੱਪਰ ਫੁਲਾਂ ਦੀ ਸੇਵਾ ਅਤੇ ਗੁਰੂ ਸਾਹਿਬ ਜੀ ਦੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਉ ਦੀ ਸੇਵਾ ਉਨ੍ਹਾਂ ਵਲੋਂ ਨਿਭਾਈ ਜਾਵੇਗੀ। ਇਸ ਤੋਂ ਇਲਾਵਾ ਸੰਗਤਾਂ ਦੀ ਸੇਵਾ ਲਈ ਖਾਣ-ਪੀਣ ਦੀਆਂ ਹੋਰ ਵਸਤਾਂ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ| ਇਸ ਮੌਕੇ ਕਾਲਾ ਸਿੰਘ ਸਰਪੰਚ ਨੱਥੂਵਾਲਾ ਗਰਬੀ, ਜਸਵਿੰਦਰ ਸਿੰਘ ਨੀਲਾ, ਕੈਪਟਨ ਜਸਵੀਰ ਸਿੰਘ, ਕੁਲਵਿੰਦਰ ਸਿੰਘ ਮਾਹਲਾ ਖੁਰਦ, ਗੁਰਪ੍ਰੀਤ ਸਿੰਘ ਹਰੀਏਵਾਲਾ, ਸੁਖਚਰਨ ਸਿੰਘ, ਸੁਖਦੇਵ ਸਿੰਘ ਪ੍ਰਧਾਨ, ਲਛਮਣ ਸਿੰਘ ਹਰੀਏਵਾਲਾ, ਮੇਜਰ ਸਿੰਘ, ਜਸਵੀਰ ਸਿੰਘ ਸਾਬਕਾ ਸਰਪੰਚ ਨਾਥੇਵਾਲਾ, ਲਛਮਣ ਸਿੰਘ, ਆਤਮਾ ਸਿੰਘ ਫੌਜੀ, ਸੁਖਦੀਪ ਸਿੰਘ ਭਲੂਰ, ਸੁਖਮੰਦਰ ਸਿੰਘ ਭਲੂਰ ਅਤੇ ਜਗਜੀਤ ਸਿੰਘ ਪੰਚ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਪਿੰਡ ਦਾਇਆ ਕਲਾਂ ਵਿਖੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਲੋਕਾਂ ਦੇ ਰੂਬਰੂ ਹੋਏ ਅਗਲੀ ਖ਼ਬਰ ਮੀਰੀ-ਪੀਰੀ ਖਾਲਸਾ ਮਾਰਚ ਦਾ ਧਰਮਕੋਟ ਹਲਕੇ ਵਿਚ ਸ਼ਾਨਦਾਰ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।