06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪਿੰਡ ਦਾਇਆ ਕਲਾਂ ਵਿਖੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਲੋਕਾਂ ਦੇ ਰੂਬਰੂ ਹੋਏ

ਅਜੀਤ ਡੈਸਕ 29-07-2026
ਕਿਸ਼ਨਪੁਰਾ ਕਲਾਂ, 28 ਜੁਲਾਈ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)–ਪਿੰਡ ਦਾਇਆ ਕਲਾਂ ਦੀ ਗਰਾਮ ਪੰਚਾਇਤ ਵਲੋਂ ਆਮ ਆਦਮੀ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਲੋਕ-ਮਿਲਣੀ ਪ੍ਰੋਗਰਾਮ ਕਰਵਾਇਆ ਗਿਆ| ਜਿਸ ਵਿਚ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਤੇ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਅਤੇ ਵਿਕਾਸ ਮੁਖੀ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਸੜਕਾਂ, ਖੇਡਾਂ, ਪਿੰਡਾਂ ਦੇ ਬੁਨਿਆਦੀ ਢਾਂਚੇ ਅਤੇ ਹੋਰ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਸਮੇਂ-ਸਮੇਂ ’ਤੇ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਯੋਗ ਲਾਭਪਾਤਰੀਆਂ ਤੱਕ ਇਨ੍ਹਾਂ ਯੋਜਨਾਵਾਂ ਦੀ ਜਾਣਕਾਰੀ ਵੀ ਪਹੁੰਚਾਉਣ। ਇਸ ਮੌਕੇ ਆਪ ਆਗੂ ਤੇ ਪਿੰਡ ਦੀ ਸਰਪੰਚ ਬੀਬੀ ਨਵਜੋਤ ਕੌਰ ਦੇ ਪਤੀ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਪਿੰਡ ਵਾਸੀਆਂ ਨੇ ਵਿਧਾਇਕ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪਿੰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਪਿੰਡ ਵਾਸੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ| ਅੰਤ ਵਿਚ ਆਪ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਨੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਪਿੰਡ ਵਾਸੀਆਂ ਅਤੇ ਸਮਾਗਮ ਵਿਚ ਸ਼ਾਮਿਲ ਹੋਈਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ|
ਪਿਛਲੀ ਖ਼ਬਰ ਸਰਕਾਰ ਦੀ ਪੇਸ਼ਕਸ਼ ਨੂੰ ਠੁਕਰਾ ਕੇ ਸਫ਼ਾਈ ਸੇਵਕਾਂ ਵਲੋਂ ਹੜਤਾਲ ਜਾਰੀ ਅਗਲੀ ਖ਼ਬਰ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਵਰਕਰਾਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।