02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

7 ਨੂੰ ਦੇਸ ਭਰ ਦੇ ਵਕੀਲ ਜੰਤਰ ਮੰਤਰ ਦਿੱਲੀ ’ਚ ਕਰਨਗੇ ਰੋਸ ਪ੍ਰਦਰਸ਼ਨ-ਐਡਵੋਕੇਟ ਸਿੱਧੂ

ਅਜੀਤ ਡੈਸਕ 31-07-2026


ਮੋਗਾ, 30 ਜੁਲਾਈ (ਗੁਰਤੇਜ ਸਿੰਘ ਬੱਬੀ)-ਬਾਰ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਐਡਵੋਕੇਟ ਸੁਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਕਿ ਬਾਰ ਐਸੋਸੀਏਸ਼ਨ ਪੰਜਾਬ ਐਂਡ ਹਰਿਆਣਾ ਹਾਈਕੋਰਟ ਕੋਰਟ ਅਤੇ ਚੰਡੀਗੜ੍ਹ ਦੇ ਸੱਦੇ ਤੇ ਦੇਸ ਭਰ ਦੇ ਵਕੀਲ ਆਪਣੀਆਂ ਮੰਗਾਂ ਨੂੰ ਲੈ ਕੇ ਸੱਤ ਅਗਸਤ ਨੂੰ ਦਿੱਲੀ ਜੰਤਰ ਮੰਤਰ ‘ਤੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨ ਲੀਗਲ ਏਡ ਡਿਫੈਂਸ ਕਾਊਂਸਲ ਦੇ ਖ਼ਿਲਾਫ਼ ਹੋਵੇਗਾ। ਉਨ੍ਹਾਂ ਵਕੀਲ ਭਾਈਚਾਰੇ ਨੂੰ ਅਪੀਲ ਕੀਤੀ ਕਿ ਰੋਸ ਪ੍ਰਦਰਸ਼ਨ ਦੌਰਾਨ ਹਰ ਵਕੀਲ ਆਪਣੀ ਵਕਾਲਤ ਵਾਲੀ ਵਰਦੀ ਵਿਚ ਹੋਣਾ ਚਾਹੀਦਾ ਹੈ ਅਤੇ ਪ੍ਰਦਰਸ਼ਨ ਦੌਰਾਨ ਸ਼ਾਂਤੀ ਤੇ ਡਸਿਪਲਿਨ ਬਣਾਈ ਰੱਖਣਾ ਬੇਹੱਦ ਜ਼ਰੂਰੀ ਹੈ।

ਪਿਛਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ਬੰਦ ਦੇ ਸੱਦੇ ’ਤੇ ਕਸਬਾ ਫ਼ਤਿਹਗੜ੍ਹ ਪੰਜਤੂਰ ਲੱਗਾ ਧਰਨਾ, ਸਰਕਾਰ ਖ਼ਿਲਾਫ਼ ਹੋਇਆ ਰੋਸ ਮਾਰਚ ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਪੰਜਾਬ ਬੰਦ ਦੀ ਕਾਲ ’ਤੇ ਮੋਗਾ ਵੀ ਬੰਦ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।