ਐਡਵੋਕੇਟ ਅਮਨਇੰਦਰ ਸਿੰਘ ਸੋਢੀ ਦਾ ਅਕਾਲ ਚਲਾਣਾ ਪਰਿਵਾਰ ਤੇ ਇਲਾਕੇ ਲਈ ਵੱਡਾ ਘਾਟਾ-ਚੂਹੜਚੱਕ, ਡਾਲਾ
ਜਗਰਾਉਂ, 1 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਮਾਜ ਸੇਵੀ ਹਰਭੁਪਿੰਦਰ ਸਿੰਘ ਲਾਡੀ ਬੁੱਟਰ ਤੇ ਪਰਮਜੀਤ ਕੌਰ ਸੋਢੀ ਦੇ ਹੋਣਹਾਰ ਇਕਲੌਤੇ ਸਪੁੱਤਰ ਐਡਵੋਕੇਟ ਅਮਨਇੰਦਰ ਸਿੰਘ ਸੋਢੀ ਦਾ ਭਰ ਜਵਾਨੀ ’ਚ ਅਕਾਲ ਚਲਾਣਾ ਪਰਿਵਾਰ ਤੇ ਇਲਾਕੇ ਲਈ ਵੱਡਾ ਘਾਟਾ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀ.
ਸ਼
ਸ਼੍ਰੋਮਣੀ ਅਕਾਲੀ ਦਲ ਦੇ ਸੀਨੀ. ਆਗੂ ਪਰਮਜੀਤ ਸਿੰਘ ਚੂਹੜਚੱਕ (ਅਮਰੀਕਾ) ਅਤੇ ਜਗਜੀਤ ਸਿੰਘ ਜੱਗਾ ਡਾਲਾ ਦੀ ਤਸਵੀਰ।
02-08-2026
ਜਗਰਾਉਂ, 1 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਮਾਜ ਸੇਵੀ ਹਰਭੁਪਿੰਦਰ ਸਿੰਘ ਲਾਡੀ ਬੁੱਟਰ ਤੇ ਪਰਮਜੀਤ ਕੌਰ ਸੋਢੀ ਦੇ ਹੋਣਹਾਰ ਇਕਲੌਤੇ ਸਪੁੱਤਰ ਐਡਵੋਕੇਟ ਅਮਨਇੰਦਰ ਸਿੰਘ ਸੋਢੀ ਦਾ ਭਰ ਜਵਾਨੀ ’ਚ ਅਕਾਲ ਚਲਾਣਾ ਪਰਿਵਾਰ ਤੇ ਇਲਾਕੇ ਲਈ ਵੱਡਾ ਘਾਟਾ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀ. ਆਗੂ ਪਰਮਜੀਤ ਸਿੰਘ ਚੂਹੜਚੱਕ (ਅਮਰੀਕਾ) ਅਤੇ ਜਗਜੀਤ ਸਿੰਘ ਜੱਗਾ ਡਾਲਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਜਵਾਨ ਪੁੱਤ ਦਾ ਚਲੇ ਜਾਣਾ ਮਾਪਿਆਂ ਲਈ ਅਸਹਿ ਤੇ ਅਕਹਿ ਸਦਮਾ ਹੈ, ਜਿਸ ਨੂੰ ਬਰਦਾਸ਼ਤ ਕਰਨਾ ਬਹੁਤ ਔਖਾ ਹੈ। ਉਨ੍ਹਾਂ ਕਿਹਾ ਕਿ ਅਮਨਇੰਦਰ ਸਿੰਘ ਸੋਢੀ ਨੇ ਉੱਚ ਸਿੱਖਿਆ ਹਾਸਲ ਕਰਕੇ ਪਿੰਡ ਦੇ ਨੌਜਵਾਨਾਂ ਨੂੰ ਉੱਚ ਵਿੱਦਿਆ ਤੇ ਖੇਡਾਂ ਨਾਲ ਜੋੜਨ ਵੱਡੇ ਉਪਰਾਲੇ ਕੀਤੇ ਸਨ। ਚੂਹੜਚੱਕ ਤੇ ਡਾਲਾ ਨੇ ਕਿਹਾ ਕਿ ਅਮਨਇੰਦਰ ਸਿੰਘ ਸੋਢੀ ਸਮਾਜ ਸੇਵੀ ਕੰਮਾਂ ’ਚ ਵਧ ਚੜ੍ਹ ਕੇ ਹਿੱਸਾ ਲੈਂਦਾ ਸੀ ਅਤੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਹਲਕਾ ਨਿਹਾਲ ਸਿੰਘ ਵਾਲਾ ’ਚ ਆਗੂ ਵਜੋਂ ਵਿਚਰ ਰਿਹਾ ਸੀ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਪ੍ਰਮਾਤਮਾ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।