02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਬੱਚਿਆਂ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਸ਼ਨ ਕਰਵਾਏ

ਨੱਥੂਵਾਲਾ ਗਰਬੀ, 1 ਅਗਸਤ (ਨਵਦੀਪ ਸਿੰਘ)-ਉੱਘੇ ਸਮਾਜ ਸੇਵੀ ਦਿਲਜੀਤ ਸਿੰਘ ਯੂ. ਐਸ.

ਅਜੀਤ ਡੈਸਕ 02-08-2026
ਨੱਥੂਵਾਲਾ ਗਰਬੀ, 1 ਅਗਸਤ (ਨਵਦੀਪ ਸਿੰਘ)-ਉੱਘੇ ਸਮਾਜ ਸੇਵੀ ਦਿਲਜੀਤ ਸਿੰਘ ਯੂ. ਐਸ. ਏ. ਦੇ ਯਤਨਾ ਸਦਕਾ ਭੇਖਾ ਪਿੰਡ ਵਿਚ ਇਕ ਨਿਸ਼ਕਾਮ ਸੇਵਾ ਸੰਮਤੀ ਦਾ ਗਠਨ ਕੀਤਾ ਗਿਆ ਹੈ। ਇਸ ਸੰਸਥਾ ਵਲੋਂ ਛੋਟੀ ਉਮਰ ਦੇ ਬੱਚਿਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਂਦੇ ਹਨ ਤਾਂ ਕਿ ਛੋਟੇ ਬੱਚਿਆਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ ਜਾ ਸਕੇ। ਇਸ ਵਾਰ ਸੰਮਤੀ ਵਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਚਮਕੌਰ ਸਾਹਿਬ ਦੇ ਦਰਸ਼ਨ ਕਰਵਾਏ ਗਏ। ਇਸ ਦੌਰਾਨ ਨਿਸ਼ਕਾਮ ਸੇਵਾ ਸੰਮਤੀ ਦੇ ਮੈਂਬਰ ਪਰਮਜੀਤ ਸਿੰਘ, ਸੁਖਦੀਪ ਸਿੰਘ, ਗੁਰਲਾਭ ਸਿੰਘ, ਰਵਿੰਦਰ ਸਿੰਘ, ਤੇਜਿੰਦਰ ਸਿੰਘ, ਕਰਨਵੀਰ ਸਿੰਘ ਵਲੋਂ ਵਲੰਟੀਅਰ ਡਿਊਟੀਆਂ ਨਿਭਾਈਆਂ ਗਈਆਂ। ਬੱਚਿਆਂ ਦੇ ਮਾਪਿਆਂ ਅਤੇ ਗੁਰਦੁਆਰਾ ਸਾਹਿਬ ਵਲੋਂ ਦਲਜੀਤ ਸਿੰਘ ਬਰਾੜ ਦਾ ਤੇ ਨਿਸ਼ਕਾਮ ਸੇਵਾ ਸੰਮਤੀ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਡੇਰਾ ਭੋਰੇ ਵਾਲਾ ਸੁਖਾਨੰਦ ਵਾਲੇ ਸੰਤਾਂ ਦੀ ਯਾਦ ਵਿਚ ਖੂਨਦਾਨ ਕੈਂਪ ਲੱਗਾ ਅਗਲੀ ਖ਼ਬਰ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਗੂੰਜਿਆ ਦੇਸ਼-ਭਗਤੀ ਦਾ ਸੰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।