02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪ੍ਰਭ ਆਸਰਾ ਵੈਲਫੇਅਰ ਕਲੱਬ ਦੇ ਮੈਂਬਰਾਂ ਨੇ ਬੇਸਹਾਰਾ ਅਤੇ ਬਜ਼ੁਰਗਾਂ ਦਾ ਜਾਣਿਆ ਹਾਲ

ਮੋਗਾ, 1 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਸਥਿਤ ਇਕ ਆਸ ਬੇਸਹਾਰਾ ਦੀ ਸੇਵਾ ਆਸ਼ਰਮ ਵਿਚ ਪ੍ਰਭ ਆਸਰਾ ਵੈਲਫੇਅਰ ਕਲੱਬ ਦੇ ਮੈਂਬਰਾਂ ਨੇ ਪ੍ਰਦੇਸ਼ ਪ੍ਰਧਾਨ ਭਾਵਨਾ ਬਾਂਸਲ ਦੀ ਅਗਵਾਈ ਹੇਠ ਆਸ਼ਰਮ ਦਾ ਦੌਰਾ ਕੀਤਾ। ਇਸ ਦੌਰਾਨ ਕਲੱਬ ਮੈਂਬਰਾਂ ਨੇ ਆਸ਼ਰਮ ਵਿਚ ਰਹਿ ਰਹੇ ਬੇਸਹਾਰਾ ਲੋਕਾਂ ਅਤੇ ਬਜ਼ੁਰਗਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਲੋੜੀਂਦੀਆਂ ਵਸਤਾਂ ਜਲਦ ਤੋਂ ਜਲਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।

ਅਜੀਤ ਡੈਸਕ 02-08-2026
ਮੋਗਾ, 1 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਸਥਿਤ ਇਕ ਆਸ ਬੇਸਹਾਰਾ ਦੀ ਸੇਵਾ ਆਸ਼ਰਮ ਵਿਚ ਪ੍ਰਭ ਆਸਰਾ ਵੈਲਫੇਅਰ ਕਲੱਬ ਦੇ ਮੈਂਬਰਾਂ ਨੇ ਪ੍ਰਦੇਸ਼ ਪ੍ਰਧਾਨ ਭਾਵਨਾ ਬਾਂਸਲ ਦੀ ਅਗਵਾਈ ਹੇਠ ਆਸ਼ਰਮ ਦਾ ਦੌਰਾ ਕੀਤਾ। ਇਸ ਦੌਰਾਨ ਕਲੱਬ ਮੈਂਬਰਾਂ ਨੇ ਆਸ਼ਰਮ ਵਿਚ ਰਹਿ ਰਹੇ ਬੇਸਹਾਰਾ ਲੋਕਾਂ ਅਤੇ ਬਜ਼ੁਰਗਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਲੋੜੀਂਦੀਆਂ ਵਸਤਾਂ ਜਲਦ ਤੋਂ ਜਲਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਕਲੱਬ ਦੀ ਪ੍ਰਦੇਸ਼ ਪ੍ਰਧਾਨ ਭਾਵਨਾ ਬਾਂਸਲ, ਪੰਜਾਬ ਪ੍ਰਧਾਨ ਜਸਵੀਰ ਕੌਰ ਰਾਏ, ਖ਼ਜ਼ਾਨਚੀ ਮਨਜੀਤ ਕੌਰ, ਜਨਰਲ ਸਕੱਤਰ ਬਲਵਿੰਦਰ ਸਿੰਘ, ਸਲਾਹਕਾਰ ਜਿੰਦਰਪਾਲ ਰਾਏ ਗੋਲਡੀ, ਸਰਪੰਚ ਗੁਰਜੰਟ ਸਿੰਘ, ਜਗਦੇਵ ਸਿੰਘ ਸੇਵਕ, ਰਾਮ, ਭੁਪਿੰਦਰ ਕੌਰ, ਰੀਮਾ ਰਾਣੀ, ਗੁਰਪ੍ਰੀਤ ਕੌਰ, ਬਲਵਿੰਦਰ ਕੌਰ, ਮਮਤਾ ਰਾਣੀ, ਇੰਦੂ ਬਾਲਾ ਅਤੇ ਸੰਗੀਤਾ ਸ਼ਰਮਾ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ। ਇਸ ਮੌਕੇ ਕਲੱਬ ਦੇ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਸਮਾਜ ਸੇਵਾ ਦੇ ਹਰ ਕਾਰਜ ਲਈ ਹਮੇਸ਼ਾ ਵਚਨਬੱਧ ਹੈ। ਪ੍ਰਦੇਸ਼ ਪ੍ਰਧਾਨ ਭਾਵਨਾ ਬਾਂਸਲ ਅਤੇ ਪੰਜਾਬ ਪ੍ਰਧਾਨ ਜਸਵੀਰ ਕੌਰ ਜੱਸੀ ਨੇ ਕਿਹਾ ਕਿ ਸੰਸਥਾ ਦੇ ਸਾਰੇ ਮੈਂਬਰ ਤਨ-ਮਨ ਨਾਲ ਸਮਾਜ ਸੇਵਾ ਵਿਚ ਜੁਟੇ ਹੋਏ ਹਨ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਲੋੜਵੰਦ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਲੋੜਵੰਦ ਵਿਅਕਤੀ ਤੱਕ ਸਹਾਇਤਾ ਪਹੁੰਚਾਉਣਾ ਸੰਸਥਾ ਦਾ ਮੁੱਖ ਉਦੇਸ਼ ਹੈ।
ਪਿਛਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਹਨ ਲਗਾਤਾਰ ਵੀਜ਼ੇ ਅਗਲੀ ਖ਼ਬਰ ਪ੍ਰਧਾਨ ਜਸਵੀਰ ਸਿੰਘ ਸ਼ਾਹ, ਪੰਚ ਜਸਵਿੰਦਰ ਸਿੰਘ ਔਲਖ, ਗੁਰਦੀਪ ਸਿੰਘ ਰਾਜੂ। ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਰ ਵਰਗ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।