02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪੰਚਾਇਤ ਮੈਂਬਰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਨਿਹਾਲ ਸਿੰਘ ਵਾਲਾ, 1 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਭਾਗੀਕੇ ਦੇ ਮੈਂਬਰ ਪੰਚਾਇਤ ਨਿਰਭੈ ਸਿੰਘ ਰਾਏ ਅਤੇ ਹਰਜਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਨ੍ਹਾਂ ਆਗੂਆਂ ਨੂੰ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਨੇ ਪਾਰਟੀ ਵਿਚ ਸ਼ਾਮਿਲ ਕਰਵਾਇਆ ਅਤੇ ਸਿਰੋਪਾਉ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ।

ਅਜੀਤ ਡੈਸਕ 02-08-2026
ਨਿਹਾਲ ਸਿੰਘ ਵਾਲਾ, 1 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਭਾਗੀਕੇ ਦੇ ਮੈਂਬਰ ਪੰਚਾਇਤ ਨਿਰਭੈ ਸਿੰਘ ਰਾਏ ਅਤੇ ਹਰਜਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਨ੍ਹਾਂ ਆਗੂਆਂ ਨੂੰ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਨੇ ਪਾਰਟੀ ਵਿਚ ਸ਼ਾਮਿਲ ਕਰਵਾਇਆ ਅਤੇ ਸਿਰੋਪਾਉ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ ਪੱਖੀ ਫੈਸਲਿਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਿਲ ਹੋਣ ਨਾਲ ਹਲਕਾ ਨਿਹਾਲ ਸਿੰਘ ਵਾਲਾ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਪਾਰਟੀ ਵਿਚ ਸ਼ਾਮਿਲ ਹੋਏ ਨਿਰਭੈ ਸਿੰਘ ਰਾਏ ਅਤੇ ਹਰਜਿੰਦਰ ਸਿੰਘ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ। ਇਸ ਸਮੇਂ ਬਲਾਕ ਸੰਮਤੀ ਚੇਅਰਮੈਨ ਹਰਜਿੰਦਰ ਸਿੰਘ ਕੋਕਰੀ, ਸਰਪੰਚ ਸੁਖਦੀਪ ਸਿੰਘ ਭਾਗੀਕੇ, ਮੈਂਬਰ ਜਸਵੀਰ ਸਿੰਘ ਅਤੇ ਲਖਵਿੰਦਰ ਸਿੰਘ ਲੱਖਾ ਭਾਗੀਕੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੋਗਾ ਵਿਖੇ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਸਫਲਤਾ ਪੂਰਵਕ ਸਮਾਪਤ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਚੇਅਰਮੈਨ ਸੰਜੀ... ਅਗਲੀ ਖ਼ਬਰ ਗੋਲਡਨ ਟਰੈਵਲ ਐਡਵਾਈਜ਼ਰ ਨੇ ਗੁਰਮੀਤ ਕੌਰ ਦਾ ਕੈਨੇਡਾ ਵਿਜ਼ਟਰ ਵੀਜ਼ਾ ਲਗਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।