02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸੁਪਰੀਮ ਕਾਨਵੈਂਟ ਸਕੂਲ ’ਚ ਬਲੂ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 1 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਦੇ ਪ੍ਰੀ-ਪ੍ਰਾਇਮਰੀ ਵਿੰਗ ਵਿਚ ਬਲੂ ਦਿਵਸ ਮਨਾਇਆ ਗਿਆ। ਇਸ ਮੌਕੇ ਨਰਸਰੀ, ਐਲ.

ਅਜੀਤ ਡੈਸਕ 02-08-2026
ਨਿਹਾਲ ਸਿੰਘ ਵਾਲਾ, 1 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਦੇ ਪ੍ਰੀ-ਪ੍ਰਾਇਮਰੀ ਵਿੰਗ ਵਿਚ ਬਲੂ ਦਿਵਸ ਮਨਾਇਆ ਗਿਆ। ਇਸ ਮੌਕੇ ਨਰਸਰੀ, ਐਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਵਿਦਿਆਰਥੀ ਨੀਲੇ ਰੰਗ ਦੇ ਸੁੰਦਰ ਪਹਿਰਾਵਿਆਂ ਵਿਚ ਸਜੇ ਹੋਏ ਸਕੂਲ ਪਹੁੰਚੇ। ਅਧਿਆਪਕਾਂ ਨੇ ਬੱਚਿਆਂ ਨੂੰ ਨੀਲੇ ਰੰਗ ਦੀ ਮਹੱਤਤਾ ਅਤੇ ਕੁਦਰਤ ਵਿਚ ਇਸ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਸਕੂਲ ਦੇ ਪ੍ਰਧਾਨ ਚਰਨ ਸਿੰਘ, ਚੇਅਰਮੈਨ ਯੋਗਿੰਦਰ ਪ੍ਰਸ਼ਾਦ ਸ਼ਰਮਾ, ਪ੍ਰਿੰਸੀਪਲ ਕੁੰਜੂਮੋਲ ਜੋਅ ਤੇ ਵਾਇਸ ਪ੍ਰਿੰਸੀਪਲ ਜਸਮੇਲ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ, ਰੰਗਾਂ ਦੀ ਪਛਾਣ ਅਤੇ ਸਿੱਖਣ ਪ੍ਰਤੀ ਰੁਚੀ ਨੂੰ ਹੋਰ ਮਜ਼ਬੂਤ ਬਣਾਉਂਦੀਆਂ ਹਨ।
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਬਾਘਾ ਪੁਰਾਣਾ ਨੇ 7 ਅਗਸਤ ਨੂੰ ਸਾਂਝਾ ਫ਼ਰੰਟ ਦੀ ਮਹਾਂ ਰੈਲੀ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਪੈਨਸ਼ਨਰਜ਼... ਅਗਲੀ ਖ਼ਬਰ ਮੋਗਾ ਵਿਖੇ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਸਫਲਤਾ ਪੂਰਵਕ ਸਮਾਪਤ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਚੇਅਰਮੈਨ ਸੰਜੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।