03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪੰਜਾਬ ਦੇ ਹਰ ਵਰਗ ਦੀ ਆਵਾਜ਼ ਬਣ ਕੇ ਸੰਘਰਸ਼ ਕਰੇਗਾ ਅਕਾਲੀ ਦਲ ਵਾਰਿਸ ਪੰਜਾਬ ਦੇ-ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੁੱਖ ਪੰਜ ਮੈਂਬਰੀ ਅਤੇ ਪੀ.ਏ.ਸੀ. ਕਮੇਟੀ ਦੀ ਮੋਗਾ ਵਿਖੇ ਅਹਿਮ ਮੀਟਿੰਗ

ਮੋਗਾ, 2 ਅਗਸਤ (ਸੁਰਿੰਦਰਪਾਲ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੁੱਖ ਪੰਜ ਮੈਂਬਰੀ ਕਮੇਟੀ ਅਤੇ ਪਾਲੀਟੀਕਲ ਅਫੇਅਰਜ਼ ਕਮੇਟੀ (ਪੀ. ਏ.

ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੁੱਖ ਪੰਜ ਮੈਂਬਰੀ ਤੇ ਪੀ.ਏ.ਸੀ. ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਦੇ ਬਾਪੂ ਤਰਸੇਮ ਸਿੰਘ, ਨਾਲ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਤੇ ਹੋਰ। ਅਜੀਤ ਤਸਵੀਰ ਪਿੰਡ ਸਿੰਘਪੁਰਾ ਮੁੰਨਣ ਵਿਖੇ ਪਾਰਟੀ ’ਚ ਸ਼ਾਮਿਲ ਹੋਣ ਵਾਲੇ ਆਗੂਆਂ ਤੇ ਸਾਥੀਆਂ ਨੂੰ ਸਨਮਾਨਿਤ ਕਰਦੇ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ, ਜਸਵਿੰਦਰ ਸਿੰਘ ਸਿੱਧੂ ਤੇ ਹੋਰ ਆਗੂ। ਤਸਵੀਰ : ਗੁਰਮੀਤ ਸਿੰਘ ਖ਼ਾਲਸਾ 03-08-2026
ਮੋਗਾ, 2 ਅਗਸਤ (ਸੁਰਿੰਦਰਪਾਲ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੁੱਖ ਪੰਜ ਮੈਂਬਰੀ ਕਮੇਟੀ ਅਤੇ ਪਾਲੀਟੀਕਲ ਅਫੇਅਰਜ਼ ਕਮੇਟੀ (ਪੀ.ਏ.ਸੀ.) ਦੀ ਇਕ ਅਹਿਮ ਮੀਟਿੰਗ ਅੱਜ ਮੋਗਾ ਵਿਖੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੌਕੇ ਵਿਸ਼ੇਸ਼ ਤੌਰ ਸ਼ਾਮਿਲ ਹੋਏ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਤੋਂ ਇਲਾਵਾ ਮੁੱਖ ਪੰਜ ਮੈਂਬਰੀ ਕਮੇਟੀ ਅਤੇ ਸੀਨੀਅਰ ਲੀਡਰਸ਼ਿਪ ਵਿਚੋਂ ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਹਰਭਜਨ ਸਿੰਘ ਤੁੜ, ਸੁਰਜੀਤ ਸਿੰਘ ਦੌਲਤਪੁਰ, ਬਾਬੂ ਸਿੰਘ ਬਰਾੜ, ਕਾਬਲ ਸਿੰਘ, ਪ੍ਰਗਟ ਸਿੰਘ ਜੱਲੂਪੁਰ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਬੀਬੀ ਹਰਪ੍ਰੀਤ ਕੌਰ, ਪ੍ਰੋਫੈਸਰ ਸਤਨਾਮ ਕੌਰ, ਪ੍ਰਿਥੀਪਾਲ ਸਿੰਘ, ਲੱਖਾ ਸਿੰਘ ਸਿਧਾਣਾ, ਭਾਈ ਦਲੇਰ ਸਿੰਘ ਡੋਡ, ਗਗਨਦੀਪ ਸਿੰਘ ਗੁਰਾਇਆ, ਭਾਈ ਪ੍ਰਗਟ ਸਿੰਘ ਮੀਆਂਵਿੰਡ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਸੁਖਦੇਵ ਸਿੰਘ ਕਾਦੀਆਂ, ਭਾਈ ਜਸਕਰਨ ਸਿੰਘ ਲੋਪੋਕੇ, ਭਾਈ ਜਸ਼ਨਦੀਪ ਸਿੰਘ, ਐਡਵੋਕੇਟ ਹਰਜੋਤ ਸਿੰਘ ਮਾਨ, ਭਾਈ ਜਸ਼ਨਦੀਪ ਸਿੰਘ, ਮੇਹਰਦੀਨ ਅਤੇ ਭਾਈ ਅਵਤਾਰ ਸਿੰਘ ਮਾਨਸਾ ਵੀ ਮੌਜੂਦ ਸਨ। ਮੀਟਿੰਗ ਵਿਚ ਪਾਰਟੀ ਦੀ ਮੌਜੂਦਾ ਸਿਆਸੀ ਸਥਿਤੀ, ਸੰਗਠਨਾਤਮਿਕ ਢਾਂਚੇ ਅਤੇ ਪੰਜਾਬ ਨਾਲ ਜੁੜੇ ਅਹਿਮ ਲੋਕ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ 29 ਜੁਲਾਈ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਿਵਾਸ ਦੇ ਘਿਰਾਓ ਪ੍ਰੋਗਰਾਮ ਦੀ ਸਮੀਖਿਆ ਕੀਤੀ ਗਈ ਅਤੇ ਇਸ ਅੰਦੋਲਨ ਨੂੰ ਮਿਲੇ ਲੋਕ ਸਮਰਥਨ ਨੂੰ ਪਾਰਟੀ ਦੀ ਲੋਕਪੱਖੀ ਸੋਚ ਦਾ ਪ੍ਰਤੀਕ ਕਰਾਰ ਦਿੱਤਾ ਗਿਆ। ਨਾਲ ਹੀ ਭਵਿੱਖ ਵਿਚ ਲੋਕ ਹਿਤਾਂ ਦੇ ਸੰਘਰਸ਼ ਨੂੰ ਹੋਰ ਮਜ਼ਬੂਤੀ ਅਤੇ ਸੁਚੱਜੇ ਢੰਗ ਨਾਲ ਅੱਗੇ ਵਧਾਉਣ ਲਈ ਰਣਨੀਤੀ ‘ਤੇ ਵੀ ਸਹਿਮਤੀ ਬਣੀ। ਇਸ ਮੌਕੇ ਬਾਪੂ ਤਰਸੇਮ ਸਿੰਘ ਅਤੇ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਦੇ ਹਰ ਵਰਗ ਲਈ ਸੰਘਰਸ਼ ਕਰੇਗਾ। ਮੀਟਿੰਗ ਵਿਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨਵੇਂ ਹਲਕਾ ਇੰਚਾਰਜਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਐਸ.ਸੀ. ਬੀ.ਸੀ. ਵਿੰਗ ਦੇ ਗਠਨ ਸਬੰਧੀ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਕਿਸਾਨਾਂ, ਨੌਜਵਾਨਾਂ, ਬੇਰੁਜ਼ਗਾਰੀ, ਨਸ਼ਿਆਂ, ਪੰਜਾਬ ਦੇ ਪਾਣੀਆਂ, ਪੰਜਾਬੀ ਭਾਸ਼ਾ ਅਤੇ ਹੋਰ ਭਖਦੇ ਲੋਕ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਪਾਰਟੀ ਦੀ ਅਗਲੀ ਕਾਰਜ ਯੋਜਨਾ ਬਾਰੇ ਵੀ ਵਿਚਾਰ ਕੀਤਾ ਗਿਆ। ਇਹ ਵੀ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਦੇ ਹੱਕਾਂ, ਲੋਕਾਂ ਦੀਆਂ ਜਾਇਜ਼ ਮੰਗਾਂ ਅਤੇ ਪੰਥਕ ਸਿਧਾਂਤਾਂ ਦੀ ਰਾਖੀ ਲਈ ਆਪਣਾ ਸੰਘਰਸ਼ ਪਹਿਲਾਂ ਨਾਲੋਂ ਹੋਰ ਮਜ਼ਬੂਤੀ ਨਾਲ ਜਾਰੀ ਰੱਖੇਗਾ ਅਤੇ ਸੰਗਠਨ ਨੂੰ ਪਿੰਡ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁਝਾਈਆਂ ਸੋਧਾਂ ਨੂੰ ਪੰਜਾਬ ਸਰਕਾਰ ਤੁਰੰਤ ਪ੍ਰਵਾਨ ਕਰੇ-ਖਾਈ, ਕਾਲੇਕੇ ਅਗਲੀ ਖ਼ਬਰ ਨਿਊ ਗਰੀਨ ਗਰੋਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੰਡਰਲੈਂਡ ਜਲੰਧਰ ਵਿਖੇ ਮਨਾਇਆ ਯਾਦਗਾਰ ਸਿੱਖਿਆਤਮਿਕ ਟਰਿੱਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।