04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਭੁਪੇਸ਼ ਬਘੇਲ ਤੇ ਰਾਜਾ ਵੜਿੰਗ ਦਾ ਮੋਗਾ ਪਹੁੰਚਣ ’ਤੇ ਕੀਤਾ ਜਾਵੇਗਾ ਨਿੱਘਾ ਸਵਾਗਤ-ਐਡਵੋਕੇਟ ਰਵੀ ਗਰੇਵਾਲ

ਕਿਸ਼ਨਪੁਰਾ ਕਲਾਂ, 3 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਮੋਗਾ ਦੌਰੇ ਨੂੰ ਲੈ ਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਹਲਕਾ ਧਰਮਕੋਟ ਤੋਂ ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।

ਗੱਲਬਾਤ ਦੌਰਾਨ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ 04-08-2026
ਕਿਸ਼ਨਪੁਰਾ ਕਲਾਂ, 3 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਮੋਗਾ ਦੌਰੇ ਨੂੰ ਲੈ ਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਹਲਕਾ ਧਰਮਕੋਟ ਤੋਂ ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ 5 ਅਗਸਤ ਨੂੰ ਭੁਪੇਸ਼ ਬਘੇਲ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਮੋਗਾ ਪਹੁੰਚਣ ‘ਤੇ ਪਾਰਟੀ ਵਰਕਰਾਂ ਵਲੋਂ ਨਿੱਘਾ ਅਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਐਡਵੋਕੇਟ ਰਵੀ ਗਰੇਵਾਲ ਨੇ ਕਿਹਾ ਕਿ ਇਸ ਮੌਕੇ ਹਲਕਾ ਧਰਮਕੋਟ ਸਮੇਤ ਮੋਗਾ ਜ਼ਿਲ੍ਹੇ ਦੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਇਹ ਦੌਰਾ ਅਹਿਮ ਸਾਬਤ ਹੋਵੇਗਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਆਪਣੇ ਆਗੂਆਂ ਦਾ ਭਰਵਾਂ ਸਵਾਗਤ ਕਰਨ। ਇਸ ਮੌਕੇ ਅਵਤਾਰ ਸਿੰਘ ਮਨਾਵਾਂ, ਜਸਵਿੰਦਰ ਸਿੰਘ ਸੋਨੀ ਕਿਸ਼ਨਪੁਰਾ ਕਲਾਂ ਆਦਿ ਹਾਜ਼ਰ ਸਨ
ਪਿਛਲੀ ਖ਼ਬਰ ਸੰਤ ਵਿਸਾਖਾ ਸਿੰਘ ਸਕੂਲ ’ਚ ਪ੍ਰਾਜੈਕਟਰ ਕੀਤਾ ਸਥਾਪਿਤ ਅਗਲੀ ਖ਼ਬਰ ਪਰਜਾਪਤ ਸਮਾਜ ਮੋਗਾ ਨੇ ਗੁਰੂ ਦੱਖ ਪਰਜਾਪਤ ਮਹਾਰਾਜ ਦੀ ਸਾਲਾਨਾ ਜੈਅੰਤੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।