04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸੰਤ ਵਿਸਾਖਾ ਸਿੰਘ ਸਕੂਲ ’ਚ ਪ੍ਰਾਜੈਕਟਰ ਕੀਤਾ ਸਥਾਪਿਤ

ਕਿਸ਼ਨਪੁਰਾ ਕਲਾਂ, 3 ਅਗਸਤ (ਅਮੋਲਕ ਸਿੰਘ ਕਲਸੀ)-ਸਵ: ਠਾਕਰ ਸਿੰਘ ਮਾਨ ਵਲੋਂ ਸਥਾਪਿਤ ਅਤੇ ਸਕੂਲ ਦੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਿਸ਼ਨਪੁਰਾ ਕਲਾਂ ਵਿਖੇ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਤਕਨੀਕੀ ਸਿੱਖਿਆ ਨਾਲ ਜੋੜਨ ਦੇ ਉਦੇਸ਼ ਨਾਲ ਪ੍ਰੋਜੈਕਟਰ ਸਥਾਪਿਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿਚ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣਾ ਬਹੁਤ ਜ਼ਰੂਰੀ ਹੈ।

ਅਜੀਤ ਡੈਸਕ 04-08-2026
ਕਿਸ਼ਨਪੁਰਾ ਕਲਾਂ, 3 ਅਗਸਤ (ਅਮੋਲਕ ਸਿੰਘ ਕਲਸੀ)-ਸਵ: ਠਾਕਰ ਸਿੰਘ ਮਾਨ ਵਲੋਂ ਸਥਾਪਿਤ ਅਤੇ ਸਕੂਲ ਦੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਿਸ਼ਨਪੁਰਾ ਕਲਾਂ ਵਿਖੇ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਤਕਨੀਕੀ ਸਿੱਖਿਆ ਨਾਲ ਜੋੜਨ ਦੇ ਉਦੇਸ਼ ਨਾਲ ਪ੍ਰੋਜੈਕਟਰ ਸਥਾਪਿਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿਚ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣਾ ਬਹੁਤ ਜ਼ਰੂਰੀ ਹੈ। ਪ੍ਰੋਜੈਕਟਰ ਰਾਹੀਂ ਪੜ੍ਹਾਈ ਹੋਰ ਵੀ ਦਿਲਚਸਪ, ਪ੍ਰਭਾਵਸ਼ਾਲੀ ਅਤੇ ਸਮਝਣ ਯੋਗ ਬਣੇਗੀ। ਉਨ੍ਹਾਂ ਕਿਹਾ ਕਿ ਆਡੀਓ-ਵਿਜ਼ੂਅਲ ਤਰੀਕੇ ਨਾਲ ਪੜ੍ਹਾਏ ਜਾਣ ਵਾਲੇ ਪਾਠ ਵਿਦਿਆਰਥੀਆਂ ਦੀ ਸਮਝ ਅਤੇ ਯਾਦ ਸ਼ਕਤੀ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸਿੱਖਣ ਪ੍ਰਤੀ ਰੁਚੀ ਵੀ ਵਧਾਉਣਗੇ। ਪ੍ਰਿੰਸੀਪਲ ਸੈਣੀ ਨੇ ਕਿਹਾ ਕਿ ਸਕੂਲ ਪ੍ਰਬੰਧਕ ਕਮੇਟੀ ਦਾ ਹਮੇਸ਼ਾ ਇਹ ਯਤਨ ਰਿਹਾ ਹੈ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਿਸਾਬ ਨਾਲ ਹਰ ਆਧੁਨਿਕ ਸਹੂਲਤ ਉਪਲਬਧ ਕਰਵਾਈ ਜਾਵੇ, ਤਾਂ ਜੋ ਉਹ ਹਰ ਖੇਤਰ ਵਿਚ ਬਿਹਤਰ ਪ੍ਰਦਰਸ਼ਨ ਕਰ ਸਕਣ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਹ ਨਵਾਂ ਉਪਰਾਲਾ ਵਿਦਿਆਰਥੀਆਂ ਦੀ ਗੁਣਵੱਤਾ ਭਰਪੂਰ ਸਿੱਖਿਆ ਵਿਚ ਅਹਿਮ ਯੋਗਦਾਨ ਪਾਵੇਗਾ। ਇਸ ਮੌਕੇ ਵਾਈਸ ਪ੍ਰਿੰਸੀਪਲ ਬਰਜੀਤ ਕੌਰ, ਮੈਡਮ ਰਣਜੀਤ ਕੌਰ, ਸਵਿਤਾ ਸ਼ਰਮਾ, ਬਲਰਾਜ ਕੌਰ, ਰਾਜਵੀਰ ਕੌਰ, ਰਾਜਵਿੰਦਰ ਕੌਰ, ਕਿਰਨਦੀਪ ਕੌਰ, ਕਵਲਜੀਤ ਕੌਰ, ਸਿਮਰਨਜੀਤ ਕੌਰ, ਪਰਮਜੀਤ ਕੌਰ, ਗੁਰਸ਼ਰਨਪ੍ਰੀਤ ਕੌਰ, ਗੁਰਬੀਰ ਕੌਰ, ਮਨਿੰਦਰ ਕੌਰ, ਸਿਮਰਨਜੀਤ ਕੌਰ, ਰਮਨਦੀਪ ਕੌਰ, ਬਲਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਦੇ ਅੰਡਰ-17 ਸਾਲ ਲੜਕਿਆਂ ਦੀ ਟੇਬਲ ਟੈਨਿਸ ਦੀ ਟੀਮ ਬਣੀ ਮੋਗਾ ਜ਼ੋਨ ਚੈਂਪੀਅਨ ਸਕੂਲ ਵਿਦਿਆਰਥੀਆਂ ਦੇ... ਅਗਲੀ ਖ਼ਬਰ ਭੁਪੇਸ਼ ਬਘੇਲ ਤੇ ਰਾਜਾ ਵੜਿੰਗ ਦਾ ਮੋਗਾ ਪਹੁੰਚਣ ’ਤੇ ਕੀਤਾ ਜਾਵੇਗਾ ਨਿੱਘਾ ਸਵਾਗਤ-ਐਡਵੋਕੇਟ ਰਵੀ ਗਰੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।