04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਜਥੇਦਾਰ ਮਾਹਲਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦਾ ਵੱਡਾ ਵਿਸਥਾਰ ਪ੍ਰਗਟ ਧਾਲੀਵਾਲ ਮਾੜੀ ਮੁਸਤਫ਼ਾ ਦੇ ਗ੍ਰਹਿ ਵਿਖੇ ਨਵ-ਨਿਯੁਕਤ ਆਗੂਆਂ ਨੂੰ ਕੀਤਾ ਗਿਆ ਸਨਮਾਨਿਤ

ਠੱਠੀ ਭਾਈ, 3 ਅਗਸਤ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਅਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਹਲਕੇ ਅੰਦਰ ਪਾਰਟੀ ਦੇ ਇਸਤਰੀ ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਵੱਡਾ ਵਿਸਥਾਰ ਕੀਤਾ ਗਿਆ ਹੈ। ਹਲਕਾ ਬਾਘਾ ਪੁਰਾਣਾ ਬੀ.

ਅਜੀਤ ਡੈਸਕ 04-08-2026
ਠੱਠੀ ਭਾਈ, 3 ਅਗਸਤ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਅਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਹਲਕੇ ਅੰਦਰ ਪਾਰਟੀ ਦੇ ਇਸਤਰੀ ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਵੱਡਾ ਵਿਸਥਾਰ ਕੀਤਾ ਗਿਆ ਹੈ। ਹਲਕਾ ਬਾਘਾ ਪੁਰਾਣਾ ਬੀ.ਸੀ. ਵਿੰਗ ਦੇ ਪ੍ਰਧਾਨ ਦਰਸ਼ਨ ਸਿੰਘ ਥਰਾਜ ਅਤੇ ਸਰਕਲ ਪ੍ਰਧਾਨ ਗੁਰਜੀਤ ਸਿੰਘ ਕੋਟਲਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਸਵਰਗੀ ਜਰਨੈਲ ਸਿੰਘ ਧਾਲੀਵਾਲ ਦੇ ਸਪੁੱਤਰ ਯੂਥ ਅਕਾਲੀ ਆਗੂ ਪ੍ਰਗਟ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਹਲਕਾ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਖੁਸ਼ਵਿੰਦਰ ਕੌਰ ਬੰਬੀਹਾ ਭਾਈ ਦੀ ਹਾਜ਼ਰੀ ਵਿਚ ਮਨਜੀਤ ਕੌਰ ਗੰਜੀ ਗੁਲਾਬ ਸਿੰਘ ਵਾਲਾ ਨੂੰ ਸਰਕਲ ਸਮਾਧ ਭਾਈ ਇਸਤਰੀ ਵਿੰਗ ਦੀ ਪ੍ਰਧਾਨ ਅਤੇ ਬੀਬੀ ਚਰਨਜੀਤ ਕੌਰ ਮਾੜੀ ਮੁਸਤਫ਼ਾ ਨੂੰ ਸਰਕਲ ਥਰਾਜ ਦੀ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਬੀਬੀ ਖੁਸ਼ਵਿੰਦਰ ਕੌਰ ਬੰਬੀਹਾ ਭਾਈ ਨੇ ਕਿਹਾ ਕਿ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਹਲਕਾ ਬਾਘਾ ਪੁਰਾਣਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸਤਰੀ ਵਿੰਗ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕਰਕੇ ਵੱਧ ਤੋਂ ਵੱਧ ਮਹਿਲਾਵਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਲੋਕ ਪੱਖੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਨਵ-ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਹਾਈਕਮਾਂਡ ਅਤੇ ਹਲਕਾ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੀਆਂ। ਹਲਕਾ ਪ੍ਰਧਾਨ ਦਰਸ਼ਨ ਸਿੰਘ ਥਰਾਜ ਅਤੇ ਸਰਕਲ ਪ੍ਰਧਾਨ ਗੁਰਜੀਤ ਸਿੰਘ ਕੋਟਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਤੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਲੀਡਰਸ਼ਿਪ ਵਲੋਂ ਵਰਕਰਾਂ ‘ਤੇ ਪ੍ਰਗਟਾਇਆ ਜਾ ਰਿਹਾ ਵਿਸ਼ਵਾਸ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਵਿਚ ਸਹਾਈ ਸਾਬਤ ਹੋਵੇਗਾ। ਇਸ ਮੌਕੇ ਸਰਦੂਲ ਸਿੰਘ ਮਾੜੀ ਮੁਸਤਫ਼ਾ, ਅੰਮ੍ਰਿਤ ਸਿੰਘ ਬੰਬੀਹਾ, ਜੀਤੂ ਬਰਾੜ ਕੋਟਲਾ, ਸੁਖਦੇਵ ਮੈਂਬਰ ਕੋਟਲਾ, ਅਰਸ਼ਦੀਪ ਸਿੰਘ ਜਟਾਣਾ ਮਾੜੀ ਮੁਸਤਫ਼ਾ, ਆਕਾਸ਼ਦੀਪ ਸਿੰਘ, ਸਿਮਰਜੀਤ ਸਿੰਘ, ਡਾ. ਰਾਣਾ ਅਤੇ ਜਰਮਨ ਸਿੰਘ ਮਾੜੀ ਮੁਸਤਫ਼ਾ ਸਮੇਤ ਹੋਰ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਨਵ-ਪੰਜਾਬੀ ਸਾਹਿਤ ਸਭਾ ਨੇ ਸਾਵਣ ਕਵੀ ਦਰਬਾਰ ਕਰਵਾਇਆ ਸਭਾ ਪੰਜਾਬੀ ਮਾਂ-ਬੋਲੀ ਦੇ ਪ੍ਰਚਾਰ, ਪ੍ਰਸਾਰ ਲਈ ਯਤਨਸ਼ੀਲ-ਮਾਸਟਰ ਸ਼... ਅਗਲੀ ਖ਼ਬਰ ਘੱਟ ਗਿਣਤੀ ਕਮਿਸ਼ਨ ਪੰਜਾਬ ਦੀ ਸਲਾਹਕਾਰ ਕਮੇਟੀ ਦਾ ਮੈਂਬਰ ਨਿਯੁਕਤ ਸੰਜੀਵ ਕੌੜਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।