ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਛੋਟਾ ਘਰ ਤੋਂ ਸ਼ਰਧਾਲੂਆਂ ਦੇ ਜਥੇ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨ ਕੀਤੇ
ਨੱਥੂਵਾਲਾ ਗਰਬੀ, 3 ਜੁਲਾਈ (ਨਵਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਿੰਡ ਛੋਟਾ ਘਰ ਤੋਂ ਸ਼ਰਧਾਲੂਆਂ ਦਾ ਜਥਾ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਪੰਜਾਬ ਦੇ ਵੱਖ-ਵੱਖ ਇਤਿਹਾਸਕ ਗੁਰਧਾਮਾਂ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ। ਇਹ ਜਥਾ ਸਰਪੰਚ ਕੁਲਦੀਪ ਸਿੰਘ ਦੀ ਅਗਵਾਈ ਵਿਚ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਗਿਆ।
ਨੱਥੂਵਾਲਾ ਗਰਬੀ, 3 ਜੁਲਾਈ (ਨਵਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਿੰਡ ਛੋਟਾ ਘਰ ਤੋਂ ਸ਼ਰਧਾਲੂਆਂ ਦਾ ਜਥਾ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਪੰਜਾਬ ਦੇ ਵੱਖ-ਵੱਖ ਇਤਿਹਾਸਕ ਗੁਰਧਾਮਾਂ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ। ਇਹ ਜਥਾ ਸਰਪੰਚ ਕੁਲਦੀਪ ਸਿੰਘ ਦੀ ਅਗਵਾਈ ਵਿਚ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਗਿਆ। ਇਸ ਮੌਕੇ ਸਰਪੰਚ ਕੁਲਦੀਪ ਸਿੰਘ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਸੰਗਤਾਂ ਲਈ ਇਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਸਿੱਖ ਧਰਮ ਨਾਲ ਸਬੰਧਿਤ ਪ੍ਰਮੁੱਖ ਅਤੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਵਾਏ ਗਏ। ਜਿਸ ਨਾਲ ਸੰਗਤਾਂ ਨੂੰ ਆਤਮਿਕ ਸ਼ਾਂਤੀ ਅਤੇ ਧਾਰਮਿਕ ਵਿਰਾਸਤ ਨਾਲ ਹੋਰ ਨੇੜਿਉਂ ਜੁੜਨ ਦਾ ਮੌਕਾ ਮਿਲੇਗਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੀਰਥ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਰਾਮ ਤੀਰਥ, ਬੀੜ ਬਾਬਾ ਬੁੱਢਾ ਸਾਹਿਬ, ਸ੍ਰੀ ਤਰਨ ਤਾਰਨ ਸਾਹਿਬ, ਵਾਹਗਾ ਬਾਰਡਰ ਸਮੇਤ ਹੋਰ ਪ੍ਰਸਿੱਧ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਗਏ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਯਾਤਰਾ ਦੌਰਾਨ ਆਵਾਜਾਈ, ਰਹਿਣ-ਸਹਿਣ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਸ਼ਰਧਾਲੂ ਆਪਣੇ ਧਾਰਮਿਕ ਸਫ਼ਰ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਪੰਜਾਬ ਦੀ ਸੰਗਤ ਨੂੰ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਨਾਲ-ਨਾਲ ਸੂਬੇ ਦੀ ਅਮੀਰ ਧਾਰਮਿਕ ਅਤੇ ਸਭਿਆਚਾਰਕ ਵਿਰਾਸਤ ਨਾਲ ਜੋੜਨਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਦੇਵ ਸਿੰਘ ਪੰਚ, ਤਰਸੇਮ ਸਿੰਘ ਪੰਚ, ਫਕੀਰ ਸਿੰਘ, ਗੁਰਜੰਟ ਸਿੰਘ, ਰਣਜੀਤ ਸਿੰਘ, ਮਲਕੀਤ ਸਿੰਘ, ਬਲਤੇਜ ਸਿੰਘ, ਗੁਰਤੇਜ ਸਿੰਘ, ਬਲਵਿੰਦਰ ਸਿੰਘ ਮਿਸਤਰੀ ਅਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।