ਪਿੰਡ ਸਾਹੋਕੇ ਵਿਖੇ ਭਾਜਪਾ ਦੀ ਮੀਟਿੰਗ ਦੌਰਾਨ ਵੱਡੀ ਗਿਣਤੀ ’ਚ ਪਰਿਵਾਰ ਪਾਰਟੀ ’ਚ ਸ਼ਾਮਿਲ ਕੇਂਦਰ ਦੀਆਂ ਸਕੀਮਾਂ ਦਾ ਲਾਭ ਗ਼ਰੀਬਾਂ ਤੱਕ ਪਹੁੰਚਾਉਣ ਦੀ ਬਜਾਏ ਪੰਜਾਬ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ ਸਿਆਸੀਕਰਨ-ਭਾਜਪਾ ਆਗੂ
ਠੱਠੀ ਭਾਈ, 3 ਅਗਸਤ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਪਿੰਡ ਸਾਹੋਕੇ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਪਾਰਟੀ ਦੀਆਂ ਨੀਤੀਆਂ,ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਵਲੋਂ ਕੀਤੇ ਗਏ ਵਾਅਦਿਆਂ ਅਤੇ ਜ਼ਮੀਨੀ ਹਕੀਕਤ ’ਚ ਵੱਡਾ ਫ਼ਰਕ ਨਜ਼ਰ ਆ ਰਿਹਾ ਹੈ।
ਬ
ਬਾਘਾ ਪੁਰਾਣਾ ਹਲਕੇ ਦੇ ਪਿੰਡ ਸਾਹੋਕੇ ਵਿਖੇ ਮੀਟਿੰਗ ਉਪਰੰਤ ਪਾਰਟੀ ‘ਚ ਸ਼ਾਮਲ ਹੋਣ ਵਾਲੇ ਵੱਖ-ਵੱਖ ਪਰਿਵਾਰਾਂ ਨੂੰ ਪਾਰਟੀ ਦਾ ਮਫ਼ਲਰ ਪਾ ਕੇ ਸ਼ਾਮਲ ਕਰਦੇ ਹੋਏ ਪਾਰਟੀ ਦੇ ਵੱਖ-ਵੱਖ ਸੀਨੀਅਰ ਆਗੂ। ਤਸਵੀਰ : ਜਗਰੂਪ ਸਿੰਘ ਮਠਾੜੂ
04-08-2026
ਠੱਠੀ ਭਾਈ, 3 ਅਗਸਤ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਪਿੰਡ ਸਾਹੋਕੇ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਪਾਰਟੀ ਦੀਆਂ ਨੀਤੀਆਂ,ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਵਲੋਂ ਕੀਤੇ ਗਏ ਵਾਅਦਿਆਂ ਅਤੇ ਜ਼ਮੀਨੀ ਹਕੀਕਤ ’ਚ ਵੱਡਾ ਫ਼ਰਕ ਨਜ਼ਰ ਆ ਰਿਹਾ ਹੈ। ਆਰ.ਟੀ.ਆਈ. ਸੈੱਲ ਪੰਜਾਬ ਦੇ ਕੋ-ਕਨਵੀਨਰ ਅਮਿਤ ਅਗਰਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਲਈ ਵੱਖ-ਵੱਖ ਸਕੀਮਾਂ ਤਹਿਤ ਫ਼ੰਡ ਮੁਹੱਈਆ ਕਰਵਾਏ ਜਾ ਰਹੇ ਹਨ ਪਰ ਇਨ੍ਹਾਂ ਫ਼ੰਡਾਂ ਦੀ ਵਰਤੋਂ ਸਬੰਧੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਜਨਤਾ ਸਾਹਮਣੇ ਪੂਰਾ ਹਿਸਾਬ ਦੇਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀਆਂ ਸਕੀਮਾਂ ਨੂੰ ਪੰਜਾਬ ਸਰਕਾਰ ਵਲੋਂ ਆਪਣੇ ਨਾਂਅ ’ਤੇ ਪੇਸ਼ ਕਰਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨ ਮੋਰਚਾ ਪੰਜਾਬ ਦੇ ਸੈਕਟਰੀ ਸੁਖਜਿੰਦਰ ਸਿੰਘ ਵਾਂਦਰ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਕਿਸਾਨ ਹੈ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਗਏ ਕਈ ਵਾਅਦੇ ਅਜੇ ਵੀ ਪੂਰੇ ਹੋਣ ਦੀ ਉਡੀਕ ਕਰ ਰਹੇ ਹਨ। ਕਿਸਾਨ ਮੋਰਚਾ ਜ਼ਿਲ੍ਹਾ ਸੈਕਟਰੀ ਗੁਰਚਰਨ ਸਿੰਘ ਠੱਠੀ ਭਾਈ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਕਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਇਨ੍ਹਾਂ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪੂਰੀ ਪਾਰਦਰਸ਼ਤਾ ਨਾਲ ਪਹੁੰਚਾਉਣ ਦੀ ਬਜਾਏ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਧਿਆਪਕ ਸੈਲ ਦੇ ਕਨਵੀਨਰ ਹਰਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਕਾਰ ਨੂੰ ਸਿੱਖਿਆ ਖੇਤਰ ਵਿਚ ਸਿਆਸੀ ਪ੍ਰਚਾਰ ਦੀ ਬਜਾਏ ਬੁਨਿਆਦੀ ਢਾਂਚੇ, ਅਧਿਆਪਕਾਂ ਦੀਆਂ ਲੋੜਾਂ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਦੇਣ ਵੱਲ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਹਰਵੇਲ ਸਿੰਘ, ਦੇਸ਼ ਰਾਜ ਸਿੰਘ, ਬੂਟਾ ਸਿੰਘ, ਸੁਖਦੇਵ ਸਿੰਘ, ਪਰਸਨ ਸਿੰਘ, ਰਾਜ ਪਾਲ ਸਿੰਘ, ਜਗਜੀਤ ਸਿੰਘ, ਗੁਰਵਿੰਦਰ ਸਿੰਘ, ਅਜੈਬ ਸਿੰਘ, ਮੇਲਾ, ਕੱਤਰ ਸਿੰਘ ਕੂਕਾ, ਦੁੱਲਾ, ਦਵਿੰਦਰ ਸਿੰਘ ਫ਼ੌਜੀ, ਰਾਜਾ ਸਿੰਘ, ਚਮਕੌਰ ਸਿੰਘ ਦੁੱਲਾ ਖਾਨ, ਦੇਵ ਖਾਨ, ਬੋਹੜ ਸਿੰਘ, ਬੱਗੜ ਸਿੰਘ, ਸੋਹਨ ਸਿੰਘ ਕੂਕਾ, ਸੁਖਵਿੰਦਰ ਕੌਰ, ਮਲਕੀਤ ਕੌਰ, ਜਸਵੀਰ ਕੌਰ, ਪਰਮਜੀਤ ਕੌਰ, ਕੁਲਵੰਤ ਕੌਰ, ਨਸੀਬ ਕੌਰ ਅਤੇ ਮਨਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਰਿਵਾਰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ। ਇਸ ਸਮੇਂ ਬਾਦਲ ਸਿੰਘ ਭਲੂਰ, ਤੇਜ ਸਿੰਘ ਨਿਹੰਗ ਮਾਹਲਾ ਖ਼ੁਰਦ, ਸਤਵੰਤ ਸਿੰਘ ਲੰਗੇਆਣਾ ਸਰਪੰਚ, ਵਿਜੇ ਕੁਮਾਰ ਵਿੱਕੀ ਬਲਾਕ ਸੰਮਤੀ ਮੈਂਬਰ, ਜਸਵੀਰ ਸਿੰਘ ਕਾਕਾ ਫ਼ੌਜੀ ਸਾਹੋਕੇ ਸਟੇਜ ਸਕੱਤਰ, ਦੇਸ਼ ਰਾਜ ਸਿੰਘ, ਜਸਮੀਤ ਸਿੰਘ ਵਾਂਦਰ ਅਤੇ ਗੁਰਮੀਤ ਸਿੰਘ, ਅਰਮਾਨ ਸਿੰਘ ਘਾਰੂ ਸਮਾਲਸਰ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।