05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਵਲੋਂ 7 ਅਗਸਤ ਦੀ ਚੰਡੀਗੜ੍ਹ ਰੈਲੀ ’ਚ ਭਰਵੀਂ ਸ਼ਮੂਲੀਅਤ ਦਾ ਫ਼ੈਸਲਾ ਮਹਿੰਗਾਈ ਭੱਤੇ ਸਬੰਧੀ ਮਾਣਯੋਗ ਹਾਈਕੋਰਟ ਦੇ ਫ਼ੈਸਲੇ ਦੀ ਕੀਤੀ ਸ਼ਲਾਘਾ ਅਤੇ ਸਰਕਾਰ ਨੂੰ ਫ਼ੈਸਲਾ ਤੁਰੰਤ ਲਾਗੂ ਕਰਨ ਲਈ ਕਿਹਾ-ਭਜਨ ਸਿੰਘ ਗਿੱਲ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਰਜਿ: ਪੰਜਾਬ ਦੀ ਸੂਬਾ ਕਮੇਟੀ ਦੀ ਵਰਚੂਅਲ ਮੀਟਿੰਗ ਸੂਬਾ ਪ੍ਰਧਾਨ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਮੂਹ ਜ਼ਿਲ੍ਹਾ ਪ੍ਰਧਾਨਾਂ, ਸਕੱਤਰਾਂ ਅਤੇ ਸੂਬਾ ਕਮੇਟੀ ਮੈਂਬਰਾਂ ਨੇ ਹਿੱਸਾ ਲਿਆ। ਮੀਟਿੰਗ ਦੀ ਕਾਰਵਾਈ ਜਾਰੀ ਕਰਦਿਆਂ ਸੂਬਾ ਜਨਰਲ ਸਕੱਤਰ ਸੁਰਿੰਦਰ ਰਾਮ ਕੁੱਸਾ, ਸੂਬਾ ਪ੍ਰੈੱਸ ਸਕੱਤਰ ਜਸਵਿੰਦਰ ਸਿੰਘ ਆਹਲੂਵਾਲੀਆ ਅਤੇ ਜ਼ਿਲ੍ਹਾ ਮੋਗਾ ਦੇ ਪ੍ਰੈੱਸ ਸਕੱਤਰ ਗਿਆਨ ਸਿੰਘ ਸਾਬਕਾ ਡੀ.

ਸੂਬਾ ਪ੍ਰਧਾਨ ਭਜਨ ਸਿੰਘ। 05-08-2026
ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਰਜਿ: ਪੰਜਾਬ ਦੀ ਸੂਬਾ ਕਮੇਟੀ ਦੀ ਵਰਚੂਅਲ ਮੀਟਿੰਗ ਸੂਬਾ ਪ੍ਰਧਾਨ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਮੂਹ ਜ਼ਿਲ੍ਹਾ ਪ੍ਰਧਾਨਾਂ, ਸਕੱਤਰਾਂ ਅਤੇ ਸੂਬਾ ਕਮੇਟੀ ਮੈਂਬਰਾਂ ਨੇ ਹਿੱਸਾ ਲਿਆ। ਮੀਟਿੰਗ ਦੀ ਕਾਰਵਾਈ ਜਾਰੀ ਕਰਦਿਆਂ ਸੂਬਾ ਜਨਰਲ ਸਕੱਤਰ ਸੁਰਿੰਦਰ ਰਾਮ ਕੁੱਸਾ, ਸੂਬਾ ਪ੍ਰੈੱਸ ਸਕੱਤਰ ਜਸਵਿੰਦਰ ਸਿੰਘ ਆਹਲੂਵਾਲੀਆ ਅਤੇ ਜ਼ਿਲ੍ਹਾ ਮੋਗਾ ਦੇ ਪ੍ਰੈੱਸ ਸਕੱਤਰ ਗਿਆਨ ਸਿੰਘ ਸਾਬਕਾ ਡੀ.ਪੀ.ਆਰ.ਓ. ਨੇ ਦੱਸਿਆ ਕਿ ਸੂਬਾ ਕਮੇਟੀ ਨੇ ਮਹਿੰਗਾਈ ਭੱਤੇ ਸਬੰਧੀ ਮਾਣਯੋਗ ਹਾਈਕੋਰਟ ਦੇ ਫ਼ੈਸਲੇ ਦੀ ਸਰਬਸੰਮਤੀ ਨਾਲ ਸ਼ਲਾਘਾ ਕੀਤੀ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਪੈਨਸ਼ਨਰਾਂ ਦੇ ਸੰਵਿਧਾਨਕ ਹੱਕ ਅਤੇ ਮਾਣਯੋਗ ਹਾਈਕੋਰਟ ਦੇ ਕੀਤੇ ਫ਼ੈਸਲੇ ਨੂੰ ਬਿਨਾਂ ਦੇਰੀ ਲਾਗੂ ਕਰੇ। ਸੁਖਮੰਦਰ ਸਿੰਘ ਮੋਗਾ, ਸਰਬਜੀਤ ਦੌਧਰ, ਪ੍ਰੇਮ ਕੁਮਾਰ ਮੋਗਾ, ਬਿੱਕਰ ਸਿੰਘ ਮਾਛੀਕੇ, ਚਮਕੌਰ ਸਿੰਘ ਸਰਾਂ, ਪ੍ਰਿੰਸੀਪਲ ਜਗਰੂਪ ਸਿੰਘ, ਜਗਜੀਤ ਸਿੰਘ ਰਖਰਾ, ਸੁੱਚਾ ਸਿੰਘ ਕਪੂਰਥਲਾ, ਗੁਰਦੀਪ ਸਿੰਘ ਕਪੂਰਥਲਾ, ਨਰਿੰਦਰ ਸਿੰਘ ਗੋਲੀ, ਬ੍ਰਿਜ ਮੋਹਨ ਸੋਨੀ, ਬਹਾਦਰ ਸਿੰਘ ਕਾਨੂੰਨੀ ਸਲਾਹਕਾਰ, ਹਰਜੀਤ ਸਿੰਘ ਫ਼ਤਿਹਗੜ੍ਹ ਸਾਹਿਬ, ਹਰਚੰਦ ਸਿੰਘ ਪੰਜਾਲੀ, ਕੁਲਵੰਤ ਸਿੰਘ ਅਹਿਮਦਗੜ੍ਹ ਆਦਿ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਫ਼ੈਸਲੇ ਨੂੰ ਹੋਰ ਲਟਕਾਉਣ ਲਈ ਸੁਪਰੀਮ ਕੋਰਟ ਵਿਚ ਅਪੀਲ ਪਾਈ ਗਈ ਤਾਂ ਪੰਜਾਬ ਦੇ ਲੱਖਾਂ ਮੁਲਾਜ਼ਮ, ਪੈਨਸ਼ਨਰ, ਉਨ੍ਹਾਂ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਦਾ ਬਦਲਾ ਲੈਣਗੇ ਅਤੇ ਚਰਨਜੀਤ ਚੰਨੀ ਤੇ ਮਨਪ੍ਰੀਤ ਬਾਦਲ ਵਾਲੀ ਕਰਨਗੇ ਜਿਨ੍ਹਾਂ ਨੂੰ ਵਿਧਾਨ ਸਭਾ ਦੀਆਂ ਪੌੜੀਆਂ ਨਹੀਂ ਚੜ੍ਹਨ ਦਿੱਤੀਆਂ ਸਨ। ਜਿਨ੍ਹਾਂ ਨੇ ਛੇਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਸਮੇਂ ਮੁਲਾਜ਼ਮਾਂ ਦੇ 37 ਭੱਤੇ ਖੋਹ ਲਏ, ਪੈਨਸ਼ਨਰਾਂ ਸਬੰਧੀ 2.59 ਦੇ ਸਿਫ਼ਾਰਸ਼ ਕੀਤੇ ਗੁਣਾਂਕ ਨੂੰ ਲਾਗੂ ਕਰਨ ਦੀ ਬਜਾਏ ਆਪਣੇ ਬਣਾਏ ਫ਼ਾਰਮੂਲੇ ਨਾਲ ਲਾਗੂ ਕਰ ਕੇ ਲੱਖਾਂ ਪੈਨਸ਼ਨਰਾਂ ਨਾਲ ਧ੍ਰੋਹ ਕਮਾਇਆ। ਸੂਬਾ ਕਮੇਟੀ ਮੈਂਬਰਾਂ ਸੁਭਾਸ਼ ਚੰਦਰ , ਇੰਦਰਜੀਤ ਖੀਵਾ, ਕ੍ਰਿਸ਼ਨ ਲਾਲ, ਸੰਤ ਸਿੰਘ, ਰਣਜੀਤ ਸਿੰਘ, ਅਸ਼ੋਕ ਕੁਮਾਰ, ਆਤਮ ਤੇਜ਼ ਸ਼ਰਮਾ, ਨਰਿੰਦਰਪਾਲ ਸ਼ਰਮਾ, ਗੁਰਜੀਤ ਸਿੰਘ, ਦਰਸ਼ਨ ਸਿੰਘ ਉਟਾਲ, ਜਗਿੰਦਰ ਰਾਏ, ਅਸ਼ੋਕ ਭੰਡਾਰੀ, ਜਸਵੰਤ ਸਿੰਘ ਕਲੇਰ ਨੇ ਪੰਜਾਬ ਦੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ 7 ਅਗਸਤ ਨੂੰ ਚੰਡੀਗੜ੍ਹ ਦੇ 39 ਸੈਕਟਰ ਵਿਚ ਹੋ ਰਹੀ ਸਾਂਝੀ ਮਹਾਂ ਰੈਲੀ ਵਿਚ ਭਰਵੀਂ ਸ਼ਮੂਲੀਅਤ ਕਰ ਕੇ ਸਰਕਾਰ ਨੂੰ 60 ਫ਼ੀਸਦੀ ਡੀ.ਏ. ਲਾਗੂ ਕਰਨ, 2.59 ਦੇ ਗੁਣਾਂਕ ਨੂੰ ਲਾਗੂ ਕਰਨ ਅਤੇ ਮੁਲਾਜ਼ਮਾਂ ਦੀਆ ਭਖਦੀਆਂ ਮੰਗਾਂ ਦੀ ਪ੍ਰਾਪਤੀ ਲਈ ਸਰਕਾਰ ਤੇ ਬੱਝਵਾਂ ਜਥੇਬੰਦਕ ਦਬਾਅ ਪਾਇਆ ਜਾ ਸਕੇ ਤਾਂ ਕਿ ਉਸ ਨੂੰ ਇਸ ਚੋਣ ਵਰ੍ਹੇ ਦੀ ਮਹੱਤਤਾ ਦਾ ਪਤਾ ਲੱਗ ਸਕੇ। ਸੂਬਾ ਕਮੇਟੀ ਮੈਂਬਰਾਂ ਸੰਤੋਖ ਸਿੰਘ ਤੱਖੀ, ਗੁਰਪ੍ਰਤਾਪ ਸਿੰਘ, ਦੀਪਕ ਕੁਮਾਰ ਓਟਾਵਾ ਫ਼ਿਰੋਜ਼ਪੁਰ, ਅਜੀਤ ਸਿੰਘ ਸੋਢੀ, ਜੈ ਦੇਵ ਸ਼ਰਮਾ, ਜਸਵਿੰਦਰ ਸਿੰਘ ਮੂਲੋਵਾਲ, ਹਰਭਜਨ ਸਿੰਘ ਅਜਨੋਹਾ, ਧਰਮਪਾਲ ਆਜ਼ਾਦ, ਜਗਜੀਤ ਸਿੰਘ ਕਪੂਰਥਲਾ, ਦਵਿੰਦਰ ਸਿੰਘ ਮੁਕੇਰੀਆ, ਸੱਤ ਪ੍ਰਕਾਸ਼ ਰਤਨ ਚੰਦ, ਸੁਖਵਿੰਦਰ ਸਿੰਘ ਚੀਮਾ, ਦੇਸ ਰਾਜ ਗਾਂਧੀ, ਕੰਵਰ ਕੌਰ ਸਿੰਘ ਭਗਤਾ, ਸਤਨਾਮ ਸਿੰਘ ਕੰਬੋਜ, ਦਿਲਬਾਗ ਸਿੰਘ ਗਰੇਵਾਲ, ਹਰਿੰਦਰ ਸਿੰਘ ਪਲਾਸੌਰ, ਬਲਵੰਤ ਰਾਏ ਪਠਾਨਕੋਟ, ਰਾਜ ਕੁਮਾਰ ਬਜਾਜ, ਬਾਬੂ ਰਾਮ ਟਿੰਨਾ, ਕੁਲਵੰਤ ਸਿੰਘ ਢਿੱਲੋਂ ਨੇ ਕਿਹਾ ਕਿ ਸਾਨੂੰ ਪੈਨਸ਼ਨਰਾਂ ਦੇ ਹਿਤਾਂ ਲਈ ਸੰਘਰਸ਼ ਕਰਨ ਦੀ ਲੋੜ ਹੈ।
ਪਿਛਲੀ ਖ਼ਬਰ ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਰਜਿ: ਮੋਗਾ ਵਲੋਂ ਸਾਵਣ ਕਵੀ ਦਰਬਾਰ ਅਤੇ ਹਰਿਆਲੀ ਤੀਜ ਸਮਾਗਮ ਕਰਵਾਇਆ ਅਨਮੋਲ ਵੈੱਲਫੇਅਰ... ਅਗਲੀ ਖ਼ਬਰ ਕਾਂਗਰਸ ਪਾਰਟੀ ਮਿਸ਼ਨ-2027 ਨੂੰ ਮਿਲੇਗੀ ਨਵੀਂ ਰਫ਼ਤਾਰ-ਜਗਸੀਰ ਸਿੰਘ ਕਾਲੇਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।