05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਮਿਊਂਸੀਪਲ ਇੰਪਲਾਈਜ਼ ਫੈਡਰੇਸ਼ਨ ਵਲੋਂ ਚੱਲ ਰਹੀ ਅਣਮਿਥੇ ਸਮੇਂ ਦੀ ਹੜਤਾਲ ਸਮਾਪਤ

ਮੋਗਾ, 4 ਅਗਸਤ (ਜਸਪਾਲ ਸਿੰਘ ਬੱਬੀ)-ਮਿਊਂਸੀਪਲ ਇੰਪਲਾਈਜ਼ ਫੈਡਰੇਸ਼ਨ ਵਲੋਂ ਚੱਲ ਰਹੀ ਅਣਮਿਥੇ ਸਮੇਂ ਦੀ ਹੜਤਾਲ ਨੂੰ ਸਮਾਪਤ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ ਨਗਰ ਨਿਗਮ ਮੋਗਾ ਵਿਖੇ ਸਫ਼ਾਈ ਸੇਵਕ ਯੂਨੀਅਨ ਨਗਰ ਨਿਗਮ ਮੋਗਾ ਦੇ ਪ੍ਰਧਾਨ ਸੋਮਨਾਥ ਚੋਬੜ ਨੇ ਮਿਊਂਸੀਪਲ ਕਰਮਚਾਰੀਆਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਮੀਟਿੰਗ ਹੋਈ ਹੈ।

ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਹਰਭੁਪਿੰਦਰ ਸਿੰਘ ਲਾਡੀ ਨਾਲ ਦੁੱਖ ਦਾ ਪ੍ਰਗਟਾਵਾ 05-08-2026
ਮੋਗਾ, 4 ਅਗਸਤ (ਜਸਪਾਲ ਸਿੰਘ ਬੱਬੀ)-ਮਿਊਂਸੀਪਲ ਇੰਪਲਾਈਜ਼ ਫੈਡਰੇਸ਼ਨ ਵਲੋਂ ਚੱਲ ਰਹੀ ਅਣਮਿਥੇ ਸਮੇਂ ਦੀ ਹੜਤਾਲ ਨੂੰ ਸਮਾਪਤ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ ਨਗਰ ਨਿਗਮ ਮੋਗਾ ਵਿਖੇ ਸਫ਼ਾਈ ਸੇਵਕ ਯੂਨੀਅਨ ਨਗਰ ਨਿਗਮ ਮੋਗਾ ਦੇ ਪ੍ਰਧਾਨ ਸੋਮਨਾਥ ਚੋਬੜ ਨੇ ਮਿਊਂਸੀਪਲ ਕਰਮਚਾਰੀਆਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਮੀਟਿੰਗ ਹੋਈ ਹੈ। ਅੱਜ 4 ਅਗਸਤ 2026 ਦਾ ਦਿਨ ਸਫ਼ਾਈ ਸੇਵਕਾਂ ਦੇ ਸੰਘਰਸ਼ ਦੇ ਇਤਿਹਾਸ ਵਿਚ ਇਕ ਯਾਦਗਾਰ ਦਿਨ ਵਜੋਂ ਦਰਜ ਹੋ ਗਿਆ ਹੈ। 8 ਜੁਲਾਈ 2026 ਤੋਂ ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਸ਼ੁਰੂ ਕੀਤੀ ਗਈ ਕੰਮ ਛੱਡ ਹੜਤਾਲ ਅੱਜ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਨਾਲ ਸਫਲਤਾਪੂਰਵਕ ਸਮਾਪਤ ਹੋਈ ਹੈ। ਪੰਜਾਬ ਸਰਕਾਰ ਨੇ ਸਫ਼ਾਈ ਕਰਮਚਾਰੀਆਂ ਦੀਆਂ ਅਹਿਮ ਮੰਗਾਂ ਨੂੰ ਮਨਜ਼ੂਰ ਕੀਤਾ ਹੈ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਇਤਿਹਾਸਕ ਫ਼ੈਸਲਾ ਲਿਆ ਹੈ। ਇਹ ਜਿੱਤ ਕਿਸੇ ਇਕ ਵਿਅਕਤੀ ਦੀ ਨਹੀਂ, ਸਗੋਂ ਹਰ ਉਸ ਮਿਊਂਸੀਪਲ ਕਰਮਚਾਰੀ ਦੀ ਹੈ ਜਿਸ ਨੇ ਇਕੱਠੇ ਹੋ ਕੇ ਆਪਣੇ ਹੱਕਾਂ ਲਈ ਡਟ ਕੇ ਸੰਘਰਸ਼ ਕੀਤਾ। ਇਸ ਇਤਿਹਾਸਕ ਜਿੱਤ ਦਾ ਸਾਰਾ ਸਿਹਰਾ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੀ ਮਜ਼ਬੂਤ ਅਗਵਾਈ ਨੂੰ ਜਾਂਦਾ ਹੈ ਅਤੇ ਸਾਡੇ ਸਮਰਥਨ ਵਿਚ ਉਤਰੀ ਹਰ ਇਕ ਜਥੇਬੰਦੀ ਨੂੰ ਜਿਸ ਨੇ ਇਸ ਹੱਕ ਸੱਚ ਦੀ ਲੜਾਈ ਵਿਚ ਸ਼ਾਮਲ ਹੋ ਕੇ ਸਾਡਾ ਸਾਥ ਦਿੱਤਾ। ਇਸ ਇਤਿਹਾਸਕ ਜਿੱਤ ਦੀਆਂ ਮੁਬਾਰਕਾਂ ਦਿੰਦੇ ਹਾਂ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਮੋਗਾ ਨਗਰ ਨਿਗਮ ਦੇ ਮੇਅਰ ਵਿਨੇਪਾਲ ਕੌਰ ਦੌਧਰੀਆ, ਸੀਨੀਅਰ ਡਿਪਟੀ ਮੇਅਰ ਕਾਲਾ ਬਜਾਜ, ਡਿਪਟੀ ਮੇਅਰ ਗੌਰਵ ਗਰਗ ਨੇ ਮੁਲਾਜ਼ਮਾਂ ਦਾ ਹੌਸਲਾ ਵਧਾਇਆ ਤੇ ਸਾਰਿਆਂ ਨੂੰ ਮੁਬਾਰਕਾਂ ਦਿੱਤੀਆਂ ਅਤੇ ਹੜਤਾਲ ਸਮਾਪਤ ਕਰਨ ਦਾ ਧੰਨਵਾਦ ਕੀਤਾ। ਇਸ ਮੌਕੇ ਵਾਲਮੀਕੀ ਸਭਾ ਦੇ ਪ੍ਰਧਾਨ ਹੈਪੀ ਚੋਮੜ ਅਤੇ ਵੱਖ-ਵੱਖ ਸਮਾਜਿਕ ਧਾਰਮਿਕ ਅਤੇ ਕ੍ਰਾਂਤੀਕਾਰੀ ਜਥੇਬੰਦੀਆਂ ਮਿਊਂਸੀਪਲ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਮਿਊਂਸੀਪਲ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ, ਚੀਫ਼ ਸਕੱਤਰ ਨਰੋਤਮ ਬੋਹਤ, ਕੈਸ਼ੀਅਰ ਜੋਗਿੰਦਰ ਭੁੱਲਰ, ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੋਮਨਾਥ ਚੋਬੜ, ਜਨਰਲ ਸਕੱਤਰ ਵਿਸ਼ਵਾਨਾਥ ਜੋਨੀ, ਚੇਅਰਮੈਨ ਰਜਿੰਦਰ ਬੋਹਤ, ਕੈਸ਼ੀਅਰ ਅਜੇ ਪੰਤਮੋਲੀ, ਚੀਫ਼ ਸਕੱਤਰ ਰਵੀ ਸਾਰਵਾਨ, ਸੀਨੀਅਰ ਆਗੂ ਮਦਨ ਲਾਲ ਬੋਹਤ, ਰਿਟਾਇਰਮੈਂਟ ਯੂਨੀਅਨ ਦੇ ਪ੍ਰਧਾਨ ਹਰਕ੍ਰਿਸ਼ਨ ਬੋਹਤ, ਹਰਬੰਸ ਸਾਗਰ, ਸੰਯੁਕਤ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ ਰਵੀ ਚਾਂਵਰੀਆ, ਨੌਜਵਾਨ ਭਾਰਤ ਸਭਾ ਤੋਂ ਜਨਰਲ ਸਕੱਤਰ ਕਰਮਜੀਤ ਮਾਣੂੰਕੇ, ਸਟੂਡੈਂਟ ਯੂਨੀਅਨ ਤੋਂ ਹਰਪ੍ਰੀਤ ਸਿੰਘ, ਪੇਂਡੂ ਮਜ਼ਦੂਰੀ ਯੂਨੀਅਨ ਤੋਂ ਪ੍ਰਧਾਨ ਦਰਸ਼ਨ ਸਿੰਘ ਘੋਲੀਆ, ਬੇਲਦਾਰ ਯੂਨੀਅਨ ਤੋਂ ਜਸਮੇਲ ਸਿੰਘ, ਪ੍ਰਵੀਨ ਕੁਮਾਰ, ਸੀਵਰੇਜ ਯੂਨੀਅਨ ਤੋਂ ਸਤੀਸ਼ ਕੁਮਾਰ, ਜਸਪਾਲ, ਭਾਵਾਧਸ ਤੋਂ ਨਰੇਸ਼ ਬੋਹਤ, ਰਾਜ ਕੁਮਾਰ ਚਿੰਡਾਲੀਆ, ਅਸ਼ੋਕ ਪੰਤਮੋਲੀ, ਰਘੁਵੀਰ ਅਨਾਰਿਆ, ਅਜੇ ਚਾਂਵਰੀਆ, ਕੁਲਵੰਤ ਰਾਏ, ਸੋਨੂੰ ਸਾਵਰੀਆ, ਸੁਰੇਸ਼ ਕਰੋਤੀਆ, ਵਿਕਾਸ ਪੰਤਮੋਲੀ, ਸੁਰੇਸ਼ ਰਾਜਪੂਤ, ਅਭੀਜੀਤ ਰਾਜਪੂਤ ਸਮੇਤ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ 7 ਦੀ ਚੰਡੀਗੜ੍ਹ ’ਚ ਹੋ ਰਹੀ ਮਹਾਂ ਰੈਲੀ ’ਚ ਮੁਲਾਜ਼ਮ ਵੱਢੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ-ਕੁਲਬੀਰ ਸਿੰਘ ਢਿੱਲੋਂ ਅਗਲੀ ਖ਼ਬਰ ਕੌਂਸਲਰ ਵਿੱਕੀ ਨੇ ਸਰਕਾਰ ’ਤੇ ਲਾਏ ਵਾਰਡ ਨੂੰ ਵਿਕਾਸ ਪੱਖੋਂ ਅਣਗੌਲਿਆ ਕਰਨ ਦੇ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।