05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਮਿਸ਼ਨ 2027 ਦੀਆਂ ਤਿਆਰੀਆਂ ਲਈ ਪਾਰਟੀ ਦੀ ਏਕਤਾ ਤੇ ਜਥੇਬੰਦਕ ਮਜ਼ਬੂਤੀ ਲਈ ਕਾਂਗਰਸੀ ਆਗੂ ਭੋਲਾ ਸਿੰਘ ਬਰਾੜ ਵਲੋਂ ਮੀਟਿੰਗਾਂ ਦਾ ਦੌਰ ਜਾਰੀ

ਸਮਾਧ ਭਾਈ, 4 ਅਗਸਤ (ਜਗਰੂਪ ਸਿੰਘ ਸਰੋਆ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਪਿੰਡ ਘੋਲੀਆ ਕਲਾਂ ਵਿਖੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਇਕ ਵਿਸ਼ੇਸ਼ ਮੀਟਿੰਗ ਬਲਵਿੰਦਰ ਸਿੰਘ ਫ਼ੌਜੀ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਦੀ ਅਗਵਾਈ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਭੋਲਾ ਸਿੰਘ ਬਰਾੜ ਸਮਾਧ ਭਾਈ ਨੇ ਕੀਤੀ।

ਅਜੀਤ ਡੈਸਕ 05-08-2026
ਸਮਾਧ ਭਾਈ, 4 ਅਗਸਤ (ਜਗਰੂਪ ਸਿੰਘ ਸਰੋਆ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਪਿੰਡ ਘੋਲੀਆ ਕਲਾਂ ਵਿਖੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਇਕ ਵਿਸ਼ੇਸ਼ ਮੀਟਿੰਗ ਬਲਵਿੰਦਰ ਸਿੰਘ ਫ਼ੌਜੀ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਦੀ ਅਗਵਾਈ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਭੋਲਾ ਸਿੰਘ ਬਰਾੜ ਸਮਾਧ ਭਾਈ ਨੇ ਕੀਤੀ। ਇਸ ਮੌਕੇ ਭੋਲਾ ਸਿੰਘ ਬਰਾੜ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਹੇਠਲੇ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਪਿੰਡ ਪੱਧਰ ‘ਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾਵੇਗਾ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਉਠਾਇਆ ਜਾਵੇਗਾ। ਮੀਟਿੰਗ ਦੌਰਾਨ ਕਾਂਗਰਸ ਪਾਰਟੀ ਦੀ ਜਥੇਬੰਦਕ ਮਜ਼ਬੂਤੀ, ਇਲਾਕੇ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਮਿਸ਼ਨ 2027 ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਦੀ ਇਕਜੁੱਟਤਾ, ਆਪਸੀ ਸਹਿਯੋਗ ਅਤੇ ਵਰਕਰਾਂ ਦੀ ਸਰਗਰਮ ਭੂਮਿਕਾ ਨੂੰ ਅਹਿਮ ਦੱਸਿਆ। ਇਸ ਮੌਕੇ ਭੋਲਾ ਸਿੰਘ ਬਰਾੜ ਸਮਾਧ ਭਾਈ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰ ਸਕੀ। ਉਨ੍ਹਾਂ ਨਸ਼ਿਆਂ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਅਤੇ ਸਿੱਖਿਆ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਸਰਕਾਰ ਨੂੰ ਇਨ੍ਹਾਂ ਮਾਮਲਿਆਂ ਵਿਚ ਅਸਫਲ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਸਰਕਾਰ ਪ੍ਰਤੀ ਨਿਰਾਸ਼ਾ ਦਾ ਮਾਹੌਲ ਹੈ ਅਤੇ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣ ਕੇ ਇਨ੍ਹਾਂ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਮੁੱਖ ਉਦੇਸ਼ ਲੋਕਾਂ ਨਾਲ ਲਗਾਤਾਰ ਸੰਪਰਕ ਕਾਇਮ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਆਵਾਜ਼ ਬੁਲੰਦ ਕਰਨਾ ਹੈ। ਉਨ੍ਹਾਂ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਗੁਰਮੀਤ ਨੰਬਰਦਾਰ, ਜਸਵੀਰ ਸਿੰਘ ਗਿੱਲ, ਊਧਮ ਸਿੰਘ ਬਲਾਕ ਸੰਮਤੀ ਮੈਂਬਰ, ਡਾ. ਗੁਰਸੇਵਕ ਸਿੰਘ, ਬੇਅੰਤ ਸਿੰਘ, ਲੱਖੀ ਖੋਖਰ, ਹਰਬੰਸ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਅਤੇ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਆਪਸੀ ਫੁੱਟ ਤੇ ਧੜ੍ਹੇਬੰਦੀ ਖ਼ਤਮ ਕਰਕੇ ਇਕਜੁੱਟ ਹੋਣ ਦੀ ਲੋੜ- ਹਰਜਿੰਦਰ ਸਿੰਘ ਜਿੰਦਾ ਸੰਧੂ ਪ... ਅਗਲੀ ਖ਼ਬਰ 7 ਦੀ ਚੰਡੀਗੜ੍ਹ ’ਚ ਹੋ ਰਹੀ ਮਹਾਂ ਰੈਲੀ ’ਚ ਮੁਲਾਜ਼ਮ ਵੱਢੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ-ਕੁਲਬੀਰ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।