05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਕਾਂਗਰਸ ਨੂੰ ਮਜ਼ਬੂਤ ਕਰਨ ਲਈ ਆਪਸੀ ਫੁੱਟ ਤੇ ਧੜ੍ਹੇਬੰਦੀ ਖ਼ਤਮ ਕਰਕੇ ਇਕਜੁੱਟ ਹੋਣ ਦੀ ਲੋੜ- ਹਰਜਿੰਦਰ ਸਿੰਘ ਜਿੰਦਾ ਸੰਧੂ ਪਾਰਟੀ ‘ਚ ਫੁੱਟ ਕਾਰਨ ਹੋਰ ਪਾਰਟੀਆਂ ਦੇ ਆਗੂ ਕਾਂਗਰਸੀ ਵਰਕਰਾਂ ਨਾਲ ਬਣਾਉਣ ਲੱਗੇ ਤਾਲਮੇਲ

ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ. ਐੱਸ.

ਸਰਕਲ ਪ੍ਰਧਾਨ ਹਰਜਿੰਦਰ ਸਿੰਘ ਜਿੰਦਾ ਸੰਧੂ 05-08-2026
ਮੋਗਾ, 4 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ ਵਿਖੇ ਨਵੇਂ ਵਿਦਿਆਰਥੀਆਂ ਲਈ ਦੀਕਸ਼ਾਰੰਭ (ਸਟੂਡੈਂਟ ਇੰਡਕਸ਼ਨ/ਓਰੀਐਂਟੇਸ਼ਨ) ਪ੍ਰੋਗਰਾਮ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜ: ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਪ੍ਰਿੰਸੀਪਲ ਡਾ. ਆਰ.ਕੇ. ਨਾਰੰਗ, ਡਾ. ਜੀ.ਐਸ. ਸ਼ਰਮਾ, ਡੀਨ ਇਗਜ਼ਾਮੀਨੇਸ਼ਨ ਇੰਜ: ਜਸਪ੍ਰੀਤ ਸਿੰਘ, ਡੀਨ ਆਰ ਐਂਡ ਡੀ ਡਾ. ਸ਼ਮਸ਼ੇਰ ਸਿੰਘ, ਡੀਨ ਆਈ.ਕਿਊ.ਏ.ਸੀ. ਡਾ. ਸਿਧਾਰਥ ਮਹੇਨ, ਵਿਭਾਗ ਮੁਖੀ ਡਾ. ਬਾਲਕ ਦਾਸ ਕੁਰਮੀ, ਡਾ. ਸੌਰਭ ਕੋਸੇ, ਡਾ. ਸੰਤ ਕੁਮਾਰ ਵਰਮਾ, ਡਾ. ਵੇਦਪਾਲ, ਡਾ. ਖੜਗ ਰਾਜ, ਡਾ. ਬੀਮਾਕਿਰਨ, ਪਲੇਸਮੈਂਟ ਅਫ਼ਸਰ ਡਾ. ਅਮਨਦੀਪ ਸਿੰਘ, ਕਰਿਸ਼ਮਾ ਅਗਰਵਾਲ, ਡਾ. ਅਭੈ ਪਾਂਡੇ ਅਤੇ ਨਵੇਂ ਵਿਦਿਆਰਥੀਆਂ ਵਲੋਂ ਸਾਂਝੇ ਤੌਰ ’ਤੇ ਸ਼ਮ੍ਹਾ ਰੌਸ਼ਨ ਕਰ ਕੇ ਕੀਤੀ ਗਈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਸੰਸਥਾ ਦੀ ਚੋਣ ਕਰਨ ਲਈ ਉਨ੍ਹਾਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਜਿਸ ਉਮੀਦ ਨਾਲ ਵਿਦਿਆਰਥੀਆਂ ਨੇ ਵੱਖ-ਵੱਖ ਕੋਰਸਾਂ ਵਿਚ ਦਾਖ਼ਲਾ ਲਿਆ ਹੈ, ਉਸ ਅਨੁਸਾਰ ਉੱਚ ਪੱਧਰੀ ਸਿੱਖਿਆ, ਆਧੁਨਿਕ ਲੈਬ ਸਹੂਲਤਾਂ, ਖੋਜ ਲਈ ਲੋੜੀਂਦੇ ਸਾਰੇ ਸਰੋਤ ਅਤੇ ਯੋਗ ਅਧਿਆਪਕਾਂ ਦੀ ਮਾਰਗ-ਦਰਸ਼ਨ ਪ੍ਰਦਾਨ ਕਰਨਾ ਸੰਸਥਾ ਦੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਨੁਸ਼ਾਸਿਤ ਰਹਿਣ ਅਤੇ ਆਪਣੇ ਜੀਵਨ ਨੂੰ ਸਫਲ ਬਣਾਉਣ ਲਈ ਪ੍ਰੇਰਿਤ ਕੀਤਾ। ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਆਪਣੇ ਸੰਬੋਧਨ ਵਿਚ ਨਵੇਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਸਵਾਗਤ ਕਰਦਿਆਂ ਸੰਸਥਾ ਦੀਆਂ ਪ੍ਰਾਪਤੀਆਂ ਅਤੇ ਵੱਖ-ਵੱਖ ਅਕਾਦਮਿਕ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਾਲ ਦੇਸ਼ ਦੇ 22 ਰਾਜਾਂ ਤੋਂ ਵਿਦਿਆਰਥੀਆਂ ਨੇ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਦਾਖ਼ਲਾ ਲਿਆ ਹੈ, ਜੋ ਸੰਸਥਾ ਲਈ ਮਾਣ ਦੀ ਗੱਲ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਵਿਦਿਆਰਥੀਆਂ ਨੂੰ ਪੜ੍ਹਾਈ, ਖੋਜ, ਪਲੇਸਮੈਂਟ ਲਈ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਡਾ. ਗੁਪਤਾ ਨੇ ਸੰਸਥਾ ਦੀਆਂ ਵੱਖ-ਵੱਖ ਸਕੀਮਾਂ, ਨਿਯਮਾਂ, ਪ੍ਰੀਖਿਆ ਪ੍ਰਣਾਲੀ ਅਤੇ ਹਰੇਕ ਸਮੈਸਟਰ ਦੌਰਾਨ ਹੋਣ ਵਾਲੀਆਂ ਅਕਾਦਮਿਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਪੁੱਛੇ ਗਏ ਸਵਾਲਾਂ ਦੇ ਸੰਤੋਸ਼ਜਨਕ ਜਵਾਬ ਵੀ ਦਿੱਤੇ ਗਏ। ਸਮਾਗਮ ਦਾ ਮੰਚ ਸੰਚਾਲਨ ਸੀਮਾ ਬਰਾੜ ਨੇ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ। ਅੰਤ ਵਿਚ ਡਾ. ਆਰ.ਕੇ. ਨਾਰੰਗ, ਪ੍ਰਿੰਸੀਪਲ ਅਤੇ ਐਡਮਿਸ਼ਨ ਹੈੱਡ ਨੇ ਸਾਰੇ ਮਹਿਮਾਨਾਂ, ਵਿਦਿਆਰਥੀਆਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਟੀ.ਐੱਲ.ਐੱਫ. ਸਕੂਲ ਦੇ ਅੰਡਰ-19 ਕਬੱਡੀ ਖਿਡਾਰੀਆਂ ਨੇ ਪੰਜਾਬ ਜ਼ੋਨਲ ਚੈਂਪੀਅਨਸ਼ਿਪ ਦਾ ਖ਼ਿਤਾਬ ਜਿੱਤਿਆ-ਚੇਅਰਮੈਨ ਇੰਜ: ਜਨੇ... ਅਗਲੀ ਖ਼ਬਰ ਮਿਸ਼ਨ 2027 ਦੀਆਂ ਤਿਆਰੀਆਂ ਲਈ ਪਾਰਟੀ ਦੀ ਏਕਤਾ ਤੇ ਜਥੇਬੰਦਕ ਮਜ਼ਬੂਤੀ ਲਈ ਕਾਂਗਰਸੀ ਆਗੂ ਭੋਲਾ ਸਿੰਘ ਬਰਾੜ ਵਲੋਂ ਮੀਟਿੰਗਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।