ਜਗਤਾਰ ਸਿੰਘ ਰਾਜੇਆਣਾ, ਗੁਰਜੰਟ ਸਿੰਘ ਭੁੱਟੋ, ਬਲਤੇਜ ਸਿੰਘ ਲੰਗੇਆਣਾ
ਰਾਜੇਆਣਾ ਵਿਖੇ ਵਾਰਿਸ ਪੰਜਾਬ ਵਲੋਂ ਵਿਸ਼ਾਲ ਸਮਾਗਮ ਦੌਰਾਨ ਪੰਜਾਬ ਦੇ ਭਵਿੱਖ ਅਤੇ ਨਸ਼ਾ ਮੁਕਤੀ ’ਤੇ ਹੋਵੇਗਾ ਮੰਥਨ-ਰਾਜੇਆਣਾ, ਰੋਡੇ, ਲੰਗੇਆਣਾ
ਨੱਥੂਵਾਲਾ ਗਰਬੀ, 4 ਅਗਸਤ (ਨਵਦੀਪ ਸਿੰਘ)-ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ 8 ਅਗਸਤ ਨੂੰ ਰਾਜੇਆਣਾ ਸਥਿਤ ਮਿੱਤਲ ਪੈਲੇਸ ਵਿਖੇ ਇਕ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ, ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਸਮੇਤ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਜਨਤਕ ਜੀਵਨ ਨਾਲ ਜੁੜੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਹੋਣਗੀਆਂ।
ਨੱਥੂਵਾਲਾ ਗਰਬੀ, 4 ਅਗਸਤ (ਨਵਦੀਪ ਸਿੰਘ)-ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ 8 ਅਗਸਤ ਨੂੰ ਰਾਜੇਆਣਾ ਸਥਿਤ ਮਿੱਤਲ ਪੈਲੇਸ ਵਿਖੇ ਇਕ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ, ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਸਮੇਤ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਜਨਤਕ ਜੀਵਨ ਨਾਲ ਜੁੜੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਹੋਣਗੀਆਂ। ਇਹ ਪ੍ਰਗਟਾਵਾ ਸੀਨੀ. ਆਗੂ ਜਗਤਾਰ ਸਿੰਘ ਰਾਜੇਆਣਾ, ਗੁਰਜੰਟ ਸਿੰਘ ਭੁੱਟੋ ਰੋਡੇ ਅਤੇ ਬਲਤੇਜ ਸਿੰਘ ਲੰਗੇਆਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਹ ਸਮਾਗਮ ਰਾਜਨੀਤਿਕ ਨਹੀਂ ਹੋਵੇਗਾ ਸਗੋਂ ਇਸ ਦਾ ਮੁੱਖ ਉਦੇਸ਼ ਪੰਜਾਬ ਦੇ ਮੌਜੂਦਾ ਹਾਲਾਤ, ਸਮਾਜਿਕ ਚੁਨੌਤੀਆਂ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਸਬੰਧੀ ਉਸਾਰੂ ਵਿਚਾਰ ਵਟਾਂਦਰਾ ਕਰਨਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਵਧ ਰਹੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਸਮਾਗਮ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਧਾਰਮਿਕ, ਨੈਤਿਕ ਅਤੇ ਸਮਾਜ ਸੇਵਾ ਨਾਲ ਜੋੜਨ ਲਈ ਵਿਚਾਰ ਸਾਂਝੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ-ਮੁਕਤ ਅਤੇ ਖ਼ੁਸ਼ਹਾਲ ਬਣਾਉਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਪੰਜਾਬ ਦੇ ਭਵਿੱਖ, ਸਮਾਜਿਕ ਏਕਤਾ, ਸਿੱਖਿਆ, ਨੌਜਵਾਨਾਂ ਦੀ ਭੂਮਿਕਾ ਅਤੇ ਧਾਰਮਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਹਾਜ਼ਰ ਲੋਕਾਂ ਨੂੰ ਸਮਾਜਿਕ ਬੁਰਾਈਆਂ ਖ਼ਿਲਾਫ਼ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਦੇਸ਼ ਵੀ ਦਿੱਤਾ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਗੂਆਂ ਨੇ ਸਮੂਹ ਸੰਗਤ ਅਤੇ ਇਲਾਕਾ ਨਿਵਾਸੀਆਂ ਨੂੰ ਸਮਾਗਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।