05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਮਨਜੀਤ ਸਿੰਘ ਰਾਏ ਨੂੰ ਸੂਬਾ ਵਾਈਸ ਪ੍ਰਧਾਨ ਨਿਯੁਕਤ ਕਰਕੇ ਪਾਰਟੀ ਨੇ ਉਨ੍ਹਾਂ ਦੀ ਅਣਥੱਕ ਮਿਹਨਤ ਦਾ ਮੁੱਲ ਮੋੜਿਆ-ਹਰਵਿੰਦਰ ਸਿੰਘ ਧਾਲੀਵਾਲ

ਠੱਠੀ ਭਾਈ, 4 ਅਗਸਤ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਵਲੋਂ ਮਨਜੀਤ ਸਿੰਘ ਰਾਏ ਨੂੰ ਪਾਰਟੀ ਦਾ ਸੂਬਾ ਵਾਈਸ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਮੁਬਾਰਕਬਾਦ ਦੇਣ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਭਾਜਪਾ ਹਲਕਾ ਬਾਘਾ ਪੁਰਾਣਾ ਦੇ ਸੀਨੀਅਰ ਆਗੂ ਅਧਿਆਪਕ ਸੈਲ ਦੇ ਕੋਆਰਡੀਨੇਟਰ ਹਰਵਿੰਦਰ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ‘ਤੇ ਮਨਜੀਤ ਸਿੰਘ ਰਾਏ ਨੂੰ ਮੁਬਾਰਕਬਾਦ ਦੇਣ ਲਈ ਪਹੁੰਚੇ।

ਮਨਜੀਤ ਸਿੰਘ ਰਾਏ ਸੂਬਾ ਵਾਈਸ ਪ੍ਰਧਾਨ ਭਾਰਤੀ ਜਨਤਾ ਪਾਰਟੀ ਨਾਲ ਹਰਵਿੰਦਰ ਸਿੰਘ ਧਾਲੀਵਾਲ ਕਨਵੀਨਰ ਅਧਿਆਪਕ ਸੈੱਲ। ਅਜੀਤ ਤਸਵੀਰ 05-08-2026
ਠੱਠੀ ਭਾਈ, 4 ਅਗਸਤ (ਜਗਰੂਪ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਵਲੋਂ ਮਨਜੀਤ ਸਿੰਘ ਰਾਏ ਨੂੰ ਪਾਰਟੀ ਦਾ ਸੂਬਾ ਵਾਈਸ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਮੁਬਾਰਕਬਾਦ ਦੇਣ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਭਾਜਪਾ ਹਲਕਾ ਬਾਘਾ ਪੁਰਾਣਾ ਦੇ ਸੀਨੀਅਰ ਆਗੂ ਅਧਿਆਪਕ ਸੈਲ ਦੇ ਕੋਆਰਡੀਨੇਟਰ ਹਰਵਿੰਦਰ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ‘ਤੇ ਮਨਜੀਤ ਸਿੰਘ ਰਾਏ ਨੂੰ ਮੁਬਾਰਕਬਾਦ ਦੇਣ ਲਈ ਪਹੁੰਚੇ। ਇਸ ਮੌਕੇ ਹਰਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਮਨਜੀਤ ਸਿੰਘ ਰਾਏ ਦੀ ਪਾਰਟੀ ਪ੍ਰਤੀ ਲੰਮੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ, ਮਿਹਨਤ ਅਤੇ ਸਮਰਪਣ ਨੂੰ ਦੇਖਦਿਆਂ ਪਾਰਟੀ ਵਲੋਂ ਉਨ੍ਹਾਂ ਨੂੰ ਦਿੱਤੀ ਗਈ ਇਹ ਜ਼ਿੰਮੇਵਾਰੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਮਨਜੀਤ ਸਿੰਘ ਰਾਏ ਦੇ ਤਜਰਬੇ ਅਤੇ ਸੁਚੱਜੀ ਅਗਵਾਈ ਨਾਲ ਪੰਜਾਬ ਵਿਚ ਭਾਜਪਾ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਨਵ-ਨਿਯੁਕਤ ਸੂਬਾ ਵਾਈਸ ਪ੍ਰਧਾਨ ਮਨਜੀਤ ਸਿੰਘ ਰਾਏ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਹੋਰ ਵੀ ਸਰਗਰਮੀ ਨਾਲ ਕੰਮ ਕਰਨਗੇ। ਇਸ ਮੌਕੇ ਦੋਵਾਂ ਆਗੂਆਂ ਨੇ ਪਾਰਟੀ ਦੀ ਮਜ਼ਬੂਤੀ ਅਤੇ ਜਥੇਬੰਦਕ ਗਤੀਵਿਧੀਆਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ।
ਪਿਛਲੀ ਖ਼ਬਰ ਜਗਤਾਰ ਸਿੰਘ ਰਾਜੇਆਣਾ, ਗੁਰਜੰਟ ਸਿੰਘ ਭੁੱਟੋ, ਬਲਤੇਜ ਸਿੰਘ ਲੰਗੇਆਣਾ ਰਾਜੇਆਣਾ ਵਿਖੇ ਵਾਰਿਸ ਪੰਜਾਬ ਵਲੋਂ ਵਿਸ਼ਾਲ ਸਮਾਗਮ... ਅਗਲੀ ਖ਼ਬਰ ਜਗਤਾਰ ਸਿੰਘ ਰਾਜੇਆਣਾ, ਗੁਰਜੰਟ ਸਿੰਘ ਭੁੱਟੋ, ਬਲਤੇਜ ਸਿੰਘ ਲੰਗੇਆਣਾ ਰਾਜੇਆਣਾ ਵਿਖੇ ਵਾਰਿਸ ਪੰਜਾਬ ਵਲੋਂ ਵਿਸ਼ਾਲ ਸਮਾਗਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।