05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਅੱਜ ਸਰਕਾਰ ਵਿਰੋਧੀ ਮਹਾਂ ਰੋਸ ਰੈਲੀ ’ਚ ਮਾਸਟਰ ਕੇਡਰ ਯੂਨੀਅਨ ਕਰੇਗੀ ਵੱਡੀ ਸ਼ਮੂਲੀਅਤ-ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ

ਕੋਟ ਈਸੇ ਖਾਂ, 4 ਅਗਸਤ (ਗੁਰਮੀਤ ਸਿੰਘ ਖ਼ਾਲਸਾ)- ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਸ਼ਮਸ਼ੇਰ ਸਿੰਘ, ਨਿਰਮਲਜੀਤ ਸਿੰਘ, ਅਮਨਦੀਪ ਸਿੰਘ ਲੋਹਗੜ੍ਹ ਬਲਾਕ ਪ੍ਰਧਾਨ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ 7 ਅਗਸਤ ਨੂੰ ਚੰਡੀਗੜ੍ਹ ਦੇ ਸੈਕਟਰ-39 ਸਥਿਤ, ਦਾਣਾ ਮੰਡੀ ਵਿਖੇ ਪੰਜਾਬ ਮੁਲਾਜ਼ਮ ਤੇ ਪੈਨਸ਼ਨ ਫ਼ਰੰਟ ਪੰਜਾਬ, ਮੁਲਾਜ਼ਮ ਮੰਚ ਪੰਜਾਬ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਵਲੋਂ ਕੀਤੀ ਜਾ ਰਹੀ ਮਹਾਂ ਰੋਸ ਰੈਲੀ ਵਿਚ ਮਾਸਟਰ ਕੇਡਰ ਯੂਨੀਅਨ ਪੰਜਾਬ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇਗਾ। ਇਸ ਸਬੰਧੀ ਸੂਬੇ ਭਰ ਵਿਚ ਲਾਮਬੰਦੀ ਮੁਹਿੰਮ ਤੇਜ ਕਰਨ ਲਈ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ ਵਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨਾਲ ਸੰਪਰਕ ਬਣਾਇਆ ਹੋਇਆ ਹੈ।

ਅਜੀਤ ਡੈਸਕ 05-08-2026
ਕੋਟ ਈਸੇ ਖਾਂ, 4 ਅਗਸਤ (ਗੁਰਮੀਤ ਸਿੰਘ ਖ਼ਾਲਸਾ)- ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਸ਼ਮਸ਼ੇਰ ਸਿੰਘ, ਨਿਰਮਲਜੀਤ ਸਿੰਘ, ਅਮਨਦੀਪ ਸਿੰਘ ਲੋਹਗੜ੍ਹ ਬਲਾਕ ਪ੍ਰਧਾਨ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ 7 ਅਗਸਤ ਨੂੰ ਚੰਡੀਗੜ੍ਹ ਦੇ ਸੈਕਟਰ-39 ਸਥਿਤ, ਦਾਣਾ ਮੰਡੀ ਵਿਖੇ ਪੰਜਾਬ ਮੁਲਾਜ਼ਮ ਤੇ ਪੈਨਸ਼ਨ ਫ਼ਰੰਟ ਪੰਜਾਬ, ਮੁਲਾਜ਼ਮ ਮੰਚ ਪੰਜਾਬ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਵਲੋਂ ਕੀਤੀ ਜਾ ਰਹੀ ਮਹਾਂ ਰੋਸ ਰੈਲੀ ਵਿਚ ਮਾਸਟਰ ਕੇਡਰ ਯੂਨੀਅਨ ਪੰਜਾਬ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇਗਾ। ਇਸ ਸਬੰਧੀ ਸੂਬੇ ਭਰ ਵਿਚ ਲਾਮਬੰਦੀ ਮੁਹਿੰਮ ਤੇਜ ਕਰਨ ਲਈ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ ਵਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨਾਲ ਸੰਪਰਕ ਬਣਾਇਆ ਹੋਇਆ ਹੈ। ਇਸ ਮੌਕੇ ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਮਾਸਟਰ ਸ਼ਮਸ਼ੇਰ ਸਿੰਘ ਨੇ ਕਿਹਾ ਕਿ 7 ਅਗਸਤ ਦੀ ਚੰਡੀਗੜ੍ਹ ਮਹਾਂ ਰੋਸ ਰੈਲੀ ਮੁਲਾਜ਼ਮ ਸੰਘਰਸ਼ ਦੇ ਇਤਿਹਾਸ ਵਿਚ ਨਵਾਂ ਅਧਿਆਇ ਸਿਰਜੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਦੇ ਬਾਵਜੂਦ ਪੰਜਾਬ ਦੇ ਮੁਲਾਜ਼ਮਾਂ ਨੂੰ ਕੇਂਦਰੀ ਮੁਲਾਜ਼ਮਾਂ ਨਾਲੋਂ 20 ਫ਼ੀਸਦੀ ਘੱਟ ਮਹਿੰਗਾਈ ਭੱਤਾ (ਡੀ.ਏ.) ਦੇਣਾ ਮੁਲਾਜ਼ਮ ਵਰਗ ਨਾਲ ਵੱਡੀ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ, ਜਿਨ੍ਹਾਂ ਵਿਚ ਮੁੱਖ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਪਿਛਲੇ ਪੰਜ ਸਾਲਾਂ ਦੇ ਡੀ.ਏ. ਬਕਾਇਆ ਜਾਰੀ ਨਾ ਕਰਨਾ, 2.59 ਦਾ ਫੈਕਟਰ ਸਾਰੇ ਮੁਲਾਜ਼ਮਾਂ ‘ਤੇ ਲਾਗੂ ਕਰਨਾ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਨਵੇਂ ਭਰਤੀ ਮੁਲਾਜ਼ਮ ਤੇ ਛੇਵਾਂ ਪੰਜਾਬ ਪੇ-ਕਮਿਸ਼ਨ ਲਾਗੂ ਕਰਨਾ, ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਬੰਦ ਕਰਨਾ ਸ਼ਾਮਲ ਹੈ। ਰੈਲੀ ਨੂੰ ਸਫਲ ਬਣਾਉਣ ਲਈ ਬਲਾਕ ਪੱਧਰ ‘ਤੇ ਕਮੇਟੀਆਂ ਬਣਾ ਕੇ ਅਹੁਦੇਦਾਰਾਂ ਨੂੰ ਸਕੂਲਾਂ ਵਿਚ ਅਧਿਆਪਕਾਂ ਨੂੰ ਲਾਮਬੰਦ ਕਰਨ ਲਈ ਸਰਗਰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਨਿਰਮਲਜੀਤ ਸਿੰਘ, ਅਮਨਦੀਪ ਸਿੰਘ ਲੋਹਗੜ੍ਹ ਦੋਨੋਂ ਬਲਾਕ ਪ੍ਰਧਾਨ, ਮੀਤ ਪ੍ਰਧਾਨ ਵਿਸ਼ਾਲ ਸ਼ਰਮਾ, ਗੁਰਬਚਨ ਸਿੰਘ ਗਗੜਾ, ਜਥੇਬੰਦਕ ਸਕੱਤਰ ਭੁਪਿੰਦਰ ਸਿੰਘ ਰਾਊਵਾਲ, ਵਿੱਤ ਸਕੱਤਰ ਵਿਜੈ ਕੁਮਾਰ, ਜਸਵੰਤ ਸਿੰਘ ਅੰਮੀਵਾਲ, ਰਮਨਦੀਪ ਸਿੰਘ ਬੱਡੂਵਾਲ, ਗਗਨਦੀਪ ਸਿੰਘ ਕਲੇਰ ਘਲੋਟੀ, ਸੀਨੀਅਰ ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ, ਮਨਿੰਦਰਜੀਤ ਸਿੰਘ ਸਦਰਕੋਟ, ਰਮਨਦੀਪ ਸਿੰਘ ਡੀ.ਪੀ, ਮਨਜੀਤ ਸਿੰਘ ਸਦਰਕੋਟ, ਲਖਵਿੰਦਰ ਸਿੰਘ, ਵਰਿੰਦਰ ਸਿੰਘ, ਪਰਮਜੀਤ ਸਿੰਘ, ਕੁਲਦੀਪ ਕੌਰ, ਪਰਮਜੀਤ ਕੌਰ, ਸੰਦੀਪ ਕੌਰ, ਦਿਲਬਾਗ ਸਿੰਘ, ਸਰਬਜੀਤ ਕੌਰ, ਸੁਮਨ ਰਾਣੀ ਹਾਜ਼ਰ ਸਨ।
ਪਿਛਲੀ ਖ਼ਬਰ ਕਿਸ਼ਨਪੁਰਾ ਕਲਾਂ ਵਿਖੇ ਤੀਆਂ ਦਾ ਤਿਉਹਾਰ 13 ਤੋਂ ਸ਼ੁਰੂ ਅਗਲੀ ਖ਼ਬਰ ਅਕਾਲੀ ਦਲ ਬਾਦਲ ਵਲੋਂ ਜਸਪਿੰਦਰ ਸਿੰਘ ਨੂੰ ਲਗਾਇਆ ਜਥੇਬੰਦਕ ਸਕੱਤਰ ਹਰ ਵਰਗ ’ਚ ਸਤਿਕਾਰ ਦਾ ਪਾਤਰ ਰਹੇ ਮਨਜੀਤ ਸਿੰਘ ਢੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।